ਆਪ੍ਰੇਸ਼ਨ ਬਲੂ ਸਟਾਰ ਦੀ ਬਰਸੀ ਮੌਕੇ ਜਥੇਦਾਰ ਵਲੋਂ ਕੌਮ ਦੇ ਨਾਂ ਸੰਦੇਸ਼, ਖਾਲਿਸਤਾਨ ਦੇ ਨਾਅਰੇ ਲੱਗੇ 

ਚੰਡੀਗੜ੍ਹ ਪੰਜਾਬ

ਅੰਮ੍ਰਿਤਸਰ, 6 ਜੂਨ, ਬੋਲੇ ਪੰਜਾਬ ਬਿਊਰੋ :

ਅੱਜ ਆਪ੍ਰੇਸ਼ਨ ਬਲੂ ਸਟਾਰ ਦੀ 42ਵੀਂ ਬਰਸੀ ਹੈ। ਸੰਗਤ ਸਵੇਰ ਤੋਂ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਰਹੀ ਹੈ।‘ਸਰਬੱਤ ਖਾਲਸਾ’ ਦੇ ਜਥੇਦਾਰ ਧਿਆਨ ਸਿੰਘ ਮੰਡ ਆਪਣੇ ਸਮਰਥਕਾਂ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇ। ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੀ ਆਪਣੇ ਸਾਥੀਆਂ ਨਾਲ ਪਹੁੰਚੇ।

ਅੱਜ ਪਵਿੱਤਰ ਸ਼ਹਿਰ ਵਿੱਚ ‘ਬੰਦ’ ਦਾ ਸੱਦਾ ਦਿੱਤਾ ਗਿਆ ਹੈ। ਇਸ ਦੇ ਮੱਦੇਨਜ਼ਰ, ਪੁਲਿਸ ਅਤੇ ਅਰਧ ਸੈਨਿਕ ਬਲਾਂ ਨੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਹਨ। ਸਾਦੇ ਕੱਪੜਿਆਂ ਵਿੱਚ ਪੁਲਿਸ ਕਰਮਚਾਰੀ ਅਤੇ ਖੁਫੀਆ ਏਜੰਸੀ ਦੇ ਸਟਾਫ ਨੂੰ ਵੀ ਤਾਇਨਾਤ ਕੀਤਾ ਗਿਆ।

ਸ਼੍ਰੋਮਣੀ ਕਮੇਟੀ ਨੇ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨੇੜੇ ਆਪਣੀ ਟਾਸਕ ਫੋਰਸ ਤਾਇਨਾਤ ਕੀਤੀ। ਅਖੰਡ ਪਾਠ ਸਾਹਿਬ ਦੀ ਸਮਾਪਤੀ ਤੋਂ ਬਾਅਦ ਜਥੇਦਾਰ ਗਿਆਨੀ ਕੁਲਦੀਪ ਸਿੰਘ ਨੇ ਸਿੱਖ ਕੌਮ ਦੇ ਨਾਂ ਸੰਦੇਸ਼ ਦਿੱਤਾ। ਸੰਗਤ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੇੜੇ ਖਾਲਿਸਤਾਨ ਦੇ ਨਾਅਰੇ ਲਾਏ।

ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸ਼ਹਿਰ ਭਰ ਵਿੱਚ 65 ਤੋਂ ਵੱਧ ਥਾਵਾਂ ‘ਤੇ ਨਾਕੇ ਲਗਾਏ ਗਏ ਹਨ। ਸ਼ੱਕੀ ਵਾਹਨਾਂ ਅਤੇ ਵਿਅਕਤੀਆਂ ਦੀ ਤਲਾਸ਼ੀ ਲਈ ਜਾ ਰਹੀ ਹੈ। ਹੋਟਲ ਮਾਲਕਾਂ ਨੂੰ ਕਿਸੇ ਵੀ ਸ਼ੱਕੀ ਵਿਅਕਤੀ ਦੀ ਰਿਪੋਰਟ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਮੁੱਖ ਐਂਟਰੀ ਪੁਆਇੰਟਾਂ, ਰੇਲਵੇ ਸਟੇਸ਼ਨ, ਬੱਸ ਸਟੈਂਡ ਅਤੇ ਹਵਾਈ ਅੱਡੇ ‘ਤੇ ਵੀ ਸੁਰੱਖਿਆ ਜਾਂਚ ਕੀਤੀ ਜਾ ਰਹੀ ਹੈ। ਜ਼ਿਲ੍ਹੇ ਵਿੱਚ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੀਆਂ ਕੁੱਲ ਗਿਆਰਾਂ ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।