ਸਸਪੈਂਡ DIG ਭੁੱਲਰ ਨੂੰ ਸੀਬੀਆਈ ਅਦਾਲਤ ਤੋਂ ਲੱਗਿਆ ਝਟਕਾ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 7 ਜੂਨ,ਬੋਲੇ ਪੰਜਾਬ ਬਿਊਰੋ;

ਸਸਪੈਂਡ DIG ਭੁੱਲਰ ਨੂੰ ਸੀਬੀਆਈ ਅਦਾਲਤ ਤੋਂ ਝਟਕਾ ਲੱਗਿਆ ਹੈ। ਚੰਡੀਗੜ੍ਹ ਦੀ ਇੱਕ ਵਿਸ਼ੇਸ਼ ਸੀਬੀਆਈ ਅਦਾਲਤ ਨੇ ਪੰਜਾਬ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਵੱਲੋਂ ਆਪਣੇ ਵਿਰੁੱਧ ਭ੍ਰਿਸ਼ਟਾਚਾਰ ਦੇ ਮਾਮਲੇ ਨੂੰ ਚੁਣੌਤੀ ਦੇਣ ਵਾਲੀ ਅਰਜ਼ੀ ਖਾਰਜ ਕਰ ਦਿੱਤੀ ਹੈ। ਅਦਾਲਤ ਨੇ ਦਿੱਤੀ ਗਈ ਮਨਜ਼ੂਰੀ ਨੂੰ ਬਰਕਰਾਰ ਰੱਖਿਆ, ਜਿਸ ਨਾਲ ਉਨ੍ਹਾਂ ਵਿਰੁੱਧ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਮੁਕੱਦਮਾ ਅੱਗੇ ਵਧਾਉਣ ਦੀ ਇਜਾਜ਼ਤ ਮਿਲ ਗਈ ਹੈ।

ਹੁਣ ਅਗਲੀ ਸੁਣਵਾਈ ਦੌਰਾਨ – ਦੋਸ਼ ਤੈਅ ਕੀਤੇ ਜਾਣਗੇ, ਜਿਸ ਤੋਂ ਬਾਅਦ ਟ੍ਰਾਇਲ ਦੀ ਕਾਰਵਾਈ ਸ਼ੁਰੂ ਹੋਵੇਗੀ। ਭੁੱਲਰ ਨੂੰ ਇਸ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਸੁਪਰੀਮ ਕੋਰਟ ਤੋਂ ਵੀ ਵੱਡਾ ਝਟਕਾ ਲੱਗ ਚੁੱਕਾ ਹੈ, ਦੋਵਾਂ ਅਦਾਲਤਾਂ ਨੇ ਉਸਦੀ ਜ਼ਮਾਨਤ ਪਟੀਸ਼ਨ ਰੱਦ ਕਰ ਚੁੱਕੀ ਹੈ। ਜਿੱਥੇ ਇੱਕ ਪਾਸੇ ਭੁੱਲਰ ਦੀਆਂ ਪਟੀਸ਼ਨਾਂ ਰੱਦ ਕਰ ਦਿੱਤੀਆਂ ਗਈਆਂ, ਉੱਥੇ ਦੂਜੇ ਪਾਸੇ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਵੀ ਸੀਬੀਆਈ ਦੀ ਮਾਮਲੇ ਦੀ ‘ਰੋਜ਼ਾਨਾ ਸੁਣਵਾਈ’ ਦੀ ਮੰਗ ਨੂੰ ਰੱਦ ਕਰ ਦਿੱਤਾ ਸੀ।

ਦੱਸ ਦਈਏ ਕਿ ਅਕਤੂਬਰ 2025 ਵਿੱਚ, ਸੀਬੀਆਈ ਨੇ ਭੁੱਲਰ ਨੂੰ ₹8 ਲੱਖ ਦੀ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ। ਬਾਅਦ ਵਿੱਚ ਉਸਦੇ ਘਰ ਦੀ ਤਲਾਸ਼ੀ ਲੈਣ ‘ਤੇ ਵੱਡੀ ਮਾਤਰਾ ਵਿੱਚ ਨਕਦੀ ਅਤੇ ਬੇਹਿਸਾਬ ਜਾਇਦਾਦ ਦਾ ਖੁਲਾਸਾ ਹੋਇਆ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।