ਚੰਡੀਗੜ੍ਹ, 9 ਜੂਨ ,ਬੋਲੇ ਪੰਜਾਬ ਬਿਊਰੋ;
ਮੋਹਾਲੀ ਨਗਰ ਨਿਗਮ ਨੂੰ ਨਵਾਂ ਮੇਅਰ ਮਿਲ ਗਿਆ ਹੈ। ਵਿਧਾਇਕ ਕੁਲਵੰਤ ਸਿੰਘ ਦੇ ਪੁੱਤਰ ਸਰਬਜੀਤ ਸਿੰਘ ਸਮਾਣਾ ਇਸ ਅਹੁਦੇ ਲਈ ਚੁਣੇ ਗਏ। ਇਸ ਤੋਂ ਇਲਾਵਾ ਆਰ.ਪੀ. ਸ਼ਰਮਾ ਸੀਨੀਅਰ ਡਿਪਟੀ ਮੇਅਰ ਅਤੇ ਹਰਪਾਲ ਚੰਨਾ ਡਿਪਟੀ ਮੇਅਰ ਚੁਣੇ ਗਏ ਹਨ।
ਇਸ ਤੋਂ ਪਹਿਲਾਂ, ਕਾਂਗਰਸ ਪਾਰਟੀ ਨੇ ਚੋਣ ਦਾ ਬਾਈਕਾਟ ਕੀਤਾ ਸੀ, ਅਤੇ ਸ਼੍ਰੋਮਣੀ ਅਕਾਲੀ ਦਲ ਦੇ ਇੱਕ ਕੌਂਸਲਰ ਨੇ ਵੀ ਵਾਕਆਊਟ ਕੀਤਾ ਸੀ। ਮੀਟਿੰਗ ਲਈ ਵਿਸ਼ੇਸ਼ ਸੁਰੱਖਿਆ ਅਤੇ ਗੁਪਤਤਾ ਦੇ ਪ੍ਰਬੰਧ ਕੀਤੇ ਗਏ ਸਨ।












