ਪਟਿਆਲਾ, 9 ਜੂਨ ,ਬੋਲੇ ਪੰਜਾਬ ਬਿਊਰੋ;
ਜ਼ਿਲ੍ਹਾ ਪਟਿਆਲਾ ਵਿੱਚ ਕਾਨੂੰਨ-ਵਿਵਸਥਾ ਨੂੰ ਕਾਇਮ ਰੱਖਣ ਅਤੇ ਅਮਨ-ਸ਼ਾਂਤੀ ਨੂੰ ਬਰਕਰਾਰ ਰੱਖਣ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।
ਜਾਰੀ ਕੀਤੇ ਹੁਕਮਾਂ ਅਨੁਸਾਰ ਇਹ ਪਾਬੰਦੀ 2 ਜੂਨ 2026 ਤੋਂ ਲੈ ਕੇ 5 ਅਗਸਤ 2026 ਤੱਕ ਪ੍ਰਭਾਵੀ ਰਹੇਗੀ। ਇਸ ਦੌਰਾਨ ਜ਼ਿਲ੍ਹੇ ਵਿੱਚ ਕਿਸੇ ਵੀ ਤਰ੍ਹਾਂ ਦੀ ਭੀੜ ਇਕੱਠੀ ਕਰਨ, ਪ੍ਰਦਰਸ਼ਨ ਜਾਂ ਹੋਰ ਪਾਬੰਦੀਸ਼ੁਦਾ ਗਤੀਵਿਧੀਆਂ ‘ਤੇ ਰੋਕ ਰਹੇਗੀ।ਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਇਹ ਕਦਮ ਸਿਰਫ਼ ਸੁਰੱਖਿਆ ਅਤੇ ਸ਼ਾਂਤੀ ਬਣਾਈ ਰੱਖਣ ਲਈ ਲਿਆ ਗਿਆ ਹੈ, ਤਾਂ ਜੋ ਕਿਸੇ ਵੀ ਅਣਚਾਹੀ ਸਥਿਤੀ ਤੋਂ ਬਚਿਆ ਜਾ ਸਕੇ।













