ਚੰਡੀਗੜ੍ਹ 10 ਜੂਨ ,ਬੋਲੇ ਪੰਜਾਬ ਬਿਊਰੋ;
ਇੱਕ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੀ ਵੱਡੇ-ਵੱਡੇ ਦਾਅਵੇ ਕਰਦਿਆਂ ਕਹਿ ਰਹੇ ਹਨ ਕਿ “ਪੰਚਾਇਤਾਂ ਨੂੰ ਗ੍ਰਾਂਟਾਂ ਦੇ ਗੱਫ਼ੇ ਦੇ ਦਿੱਤੇ ਗਏ ਹਨ, ਵਿਕਾਸ ਕਾਰਜਾਂ ਲਈ ਪੰਚਾਇਤਾਂ ਨੂੰ ਹੁਣ ਮਿਸਤਰੀ ਵੀ ਨਹੀ ਲੱਭ ਰਹੇ ਪਰ ਅਸਲ ਸੱਚਾਈ ਇਹ ਹੈ ਕਿ ਨਰੇਗਾ ਕਰਮੀ ਸਮੂਹਿਕ ਹੜਤਾਲ ਤੇ ਹਨ ਜਿਸ ਕਾਰਨ ਨਰੇਗਾ Muster Rolls ਨਹੀਂ ਨਿਕਲ ਰਹੇ ਜਿਸ ਕਾਰਨ ਪਿੰਡਾਂ ਵਿੱਚ ਨਰੇਗਾ ਦਾ ਸਾਰਾ ਕੰਮ ਪੂਰੀ ਤਰ੍ਹਾਂ ਠੱਪ ਪਿਆ ਹੈ,ਗਰੀਬ ਨਰੇਗਾ ਮਜ਼ਦੂਰਾਂ ਨੂੰ ਰੋਜ਼ੀ-ਰੋਟੀ ਦੇ ਲਾਲੇ ਪਏ ਹੋਏ ਹਨ,ਨਰੇਗਾ ਕਰਮਚਾਰੀਆਂ ਦੀਆਂ ਹੱਕੀ ਮੰਗਾਂ ਨੂੰ ਅਣਗੌਲਿਆ ਕਰਕੇ ਸਰਕਾਰ ਵੱਲੋ ਉਨ੍ਹਾਂ ਨਾਲ ਕੀਤੇ ਜਾ ਰਹੇ ਧੱਕੇ ਦਾ ਖਮਿਆਜ਼ਾ ਪਿੰਡਾਂ ਦੇ ਗਰੀਬ ਮਜ਼ਦੂਰਾਂ ਨੂੰ ਭੁਗਤਣਾ ਪੈ ਰਿਹਾ ਹੈ। ਸਰਕਾਰ ਨੂੰ ਸਿਰਫ਼ ਬਿਆਨਬਾਜ਼ੀ ਛੱਡ ਕੇ ਜ਼ਮੀਨੀ ਹਕੀਕਤ ਵੱਲ ਧਿਆਨ ਦੇਣਾ ਚਾਹੀਦਾ ਹੈ ਅਤੇ ਨਰੇਗਾ ਕਰਮੀਆਂ ਦੇ ਮਸਲੇ ਤੁਰੰਤ ਹੱਲ ਕਰਕੇ ਮਜ਼ਦੂਰਾਂ ਦਾ ਰੁਜ਼ਗਾਰ ਬਹਾਲ ਕਰਨਾ ਚਾਹੀਦਾ ਹੈ ਤਾਂ ਜੋ ਨਰੇਗਾ ਕਰਮੀਆਂ ਅਤੇ ਮਜ਼ਦੂਰਾਂ ਦਾ ਚੁੱਲ੍ਹਾ ਤਪਦਾ ਰਹੇ ਅਤੇ ਪਿੰਡਾਂ ਦਾ ਵਿਕਾਸ ਵੀ ਹੁੰਦਾ ਰਹੇ












