ਸਿਹਤ ਟੀਮਾਂ ਵੱਲੋਂ ਬਲੌਂਗੀ ਅਤੇ ਬੜਮਾਜਰਾ ਵਿੱਚ ਵਿਆਪਕ ਡੇਂਗੂ ਸਰਵੇਖਣ

ਪੰਜਾਬ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਜੂਨ,ਬੋਲੇ ਪੰਜਾਬ ਬਿਉਰੋ:

ਪੰਜਾਬ ਸਰਕਾਰ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡੇਂਗੂ ਦੀ ਰੋਕਥਾਮ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ ਦੀ ਅਗਵਾਈ ਹੇਠ ਬਲਾਕ ਘੜੂੰਆਂ ਦੀਆਂ ਸਿਹਤ ਟੀਮਾਂ ਵੱਲੋਂ ਪਿੰਡ ਬਲੌਂਗੀ ਅਤੇ ਬੜਮਾਜਰਾ ਵਿੱਚ ਵਿਆਪਕ ਡੇਂਗੂ ਸਰਵੇਖਣ ਕੀਤਾ ਗਿਆ। ਇਸ ਦੌਰਾਨ ਘਰ-ਘਰ ਜਾ ਕੇ ਡੇਂਗੂ ਮੱਛਰ ਦੇ ਲਾਰਵੇ ਦੀ ਜਾਂਚ ਕੀਤੀ ਗਈ ਅਤੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ।

ਇਸ ਮੌਕੇ ਐਪੀਡੀਮੋਲੋਜਿਸਟ ਡਾ. ਅਨਾਮਿਕਾ ਨੇ ਕਿਹਾ ਕਿ ਡੇਂਗੂ ਇੱਕ ਗੰਭੀਰ ਬਿਮਾਰੀ ਹੈ, ਜਿਸ ਤੋਂ ਬਚਾਅ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਡੇਂਗੂ ਦਾ ਮੱਛਰ ਸਾਫ ਅਤੇ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ, ਇਸ ਲਈ ਘਰਾਂ ਅਤੇ ਆਲੇ-ਦੁਆਲੇ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਲੋਕਾਂ ਨੂੰ ਹਫ਼ਤੇ ਵਿੱਚ ਇੱਕ ਦਿਨ “ਡ੍ਰਾਈ ਡੇਅ” ਮਨਾਉਣ, ਕੂਲਰਾਂ, ਗਮਲਿਆਂ, ਫਰਿੱਜ ਦੀਆਂ ਟਰੇਆਂ ਅਤੇ ਹੋਰ ਪਾਣੀ ਵਾਲੇ ਬਰਤਨਾਂ ਨੂੰ ਨਿਯਮਿਤ ਤੌਰ ’ਤੇ ਖਾਲੀ ਅਤੇ ਸਾਫ਼ ਕਰਨ ਦੀ ਅਪੀਲ ਕੀਤੀ।

ਇਹ ਸਰਵੇਖਣ ਸਿਹਤ ਸੁਪਰਵਾਈਜ਼ਰ ਦਿਨੇਸ਼ ਚੌਧਰੀ, ਗੁਰਪ੍ਰੀਤ ਸਿੰਘ, ਗੁਰਬਿੰਦਰ ਸਿੰਘ, ਮਲਟੀਪਰਪਜ਼ ਹੈਲਥ ਵਰਕਰ ਨਰਿੰਦਰ ਸਿੰਘ, ਜਗਤਾਰ ਸਿੰਘ, ਰਘਵੀਰ ਸਿੰਘ, ਲਖਵੰਤ ਸਿੰਘ ਅਤੇ ਹੋਰ ਸਟਾਫ ਮੈਂਬਰਾਂ ਵੱਲੋਂ ਕੀਤਾ ਗਿਆ। ਟੀਮਾਂ ਨੇ ਘਰਾਂ, ਸਰਕਾਰੀ ਅਤੇ ਨਿੱਜੀ ਥਾਵਾਂ ਦੀ ਜਾਂਚ ਕਰਕੇ ਸੰਭਾਵਿਤ ਡੇਂਗੂ ਬਰੀਡਿੰਗ ਸਾਈਟਾਂ ਦੀ ਪਛਾਣ ਕੀਤੀ ਅਤੇ ਲੋਕਾਂ ਨੂੰ ਡੇਂਗੂ ਦੇ ਲੱਛਣਾਂ ਅਤੇ ਸਮੇਂ ਸਿਰ ਇਲਾਜ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ।

ਸਿਹਤ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਡੇਂਗੂ ਦੀ ਰੋਕਥਾਮ ਲਈ ਵਿਭਾਗ ਦਾ ਸਹਿਯੋਗ ਕਰਨ ਅਤੇ ਆਪਣੇ ਆਲੇ-ਦੁਆਲੇ ਸਫ਼ਾਈ ਬਣਾਈ ਰੱਖਣ ਤਾਂ ਜੋ ਡੇਂਗੂ ਵਰਗੀਆਂ ਮੱਛਰ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਨੂੰ ਫੈਲਣ ਤੋਂ ਰੋਕਿਆ ਜਾ ਸਕੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।