ਮੁੱਖ ਮੰਤਰੀ ਵੱਲੋਂ 5 ਜੂਨ ਨੂੰ ਕੀਤੇ ਫੈਸਲੇ ਲਾਗੂ ਕਰਨ ਦੀ ਮੰਗ
ਸ਼੍ਰੀ ਚਮਕੌਰ ਸਾਹਿਬ, 11, ਜੂਨ ,ਬੋਲੇ ਪੰਜਾਬ ਬਿਊਰੋ;
ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨ ਇਫਟੂ ਦੀ ਜਿਲ੍ਹਾ ਕਮੇਟੀ ਦੇ ਸੱਦੇ ਤੇ ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਰਜਿ ਬਲਾਕ ਸ੍ਰੀ ਚਮਕੌਰ ਸਾਹਿਬ ਵੱਲੋਂ ਪ੍ਰਧਾਨ ਬਲਵਿੰਦਰ ਸਿੰਘ ਭੈਰੋ ਮਾਜਰਾ ਦੀ ਪ੍ਰਧਾਨਗੀ ਹੇਠ। ਉਸਰੀ ਨਾਲ ਸੰਬੰਧਿਤ ਮਿਸਤਰੀਆਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲਾਗੂ ਕਰਨ ਲਈ ਐਸਡੀਐਮ ਸ੍ਰੀ ਚਮਕੌਰ ਸਾਹਿਬ ਨੂੰ ਮੰਗ ਪੱਤਰ ਦਿੱਤਾ ਗਿਆ। ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਜ/ਸਕੱਤਰ ਮਿਸਤਰੀ ਮਨਮੋਹਣ ਸਿੰਘ ਕਾਲਾ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵੱਲੋਂ 5 ਜੂਨ ਨੂੰ ਲੇਬਰ ਵੈਲਫੇਅਰ ਬੋਰਡ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਫੈਸਲੇ ਕੀਤੇ ਕਿ ਲੇਬਰ ਚੌਂਕਾਂ ਵਿੱਚ ਵਿੱਚ ਪਾਣੀ ਸਮੇਤ ਬੁਨਿਆਦੀ ਸਹੂਲਤਾਂ ਦੇਣ, ਉਸਾਰੀ ਨਾਲ ਸੰਬੰਧਿਤ ਮਜ਼ਦੂਰਾਂ ਦੀ ਰਜਿਸਟ੍ਰੇਸ਼ਨ ਕਰਨ, ਰਜਿਸਟ੍ਰੇਸ਼ਨ ਕਰਨ ਲਈ ਬਲਾਕ ਪੱਧਰੀ ਲੇਬਰ ਕੈਂਪ ਲਾਉਣ, ਅਤੇ ਮਜ਼ਦੂਰਾਂ ਦੀ ਰਜਿਸਟ੍ਰੇਸ਼ਨ ਫੀਸ ਮਾਫ ਕਰਨ ਆਦਿ ਸਬੰਧੀ ਫੈਸਲੇ ਕੀਤੇ ਸਨ, ਜਿਨ੍ਹਾਂ ਨੂੰ ਲਾਗੂ ਕਰਾਉਣ ਲਈ ਜਥੇਬੰਦੀ ਵੱਲੋਂ ਸਥਾਨਕ ਐਸਡੀਐਮ ਨੂੰ ਮੰਗ ਪੱਤਰ ਦਿੱਤਾ ਗਿਆ ਇਹਨਾਂ ਦੱਸਿਆ ਕਿ ਇਹਨਾਂ ਮੰਗਾਂ ਤੋਂ ਇਲਾਵਾ ਪੈਨਸ਼ਨ ਕੇਸ, ਵਜ਼ੀਫੇ ਕੇਸ ,ਮੈਡੀਕਲ ਕਲੇਮ, ਅਤੇ ਹੋਰ ਮੰਗਾਂ ਸਬੰਧੀ, ਜ਼ਿਲ੍ਹੇ ਦੇ ਡਿਪਟੀ ਕਮਿਸ਼ਨ ਨੂੰ ਜਥੇਬੰਦੀ ਵੱਲੋਂ ਦੋ ਵਾਰ ਮੰਗ ਪੱਤਰ ਦਿੱਤੇ ਜਾ ਚੁੱਕੇ ਹਨ। ਡਿਪਟੀ ਕਮਿਸ਼ਨ ਤੋਂ ਇਲਾਵਾ ਸਥਾਨਕ ਨਗਰ ਕੌਂਸਲ ਦੇ ਕਾਰਜਕਾਰੀ ਸਾਧਕ ਅਫ਼ਸਰ ਨੂੰ ਲੇਬਰ ਚੌਂਕ ਵਿਖੇ ਪੀਣ ਵਾਲੇ ਪਾਣੀ ਦਾ ਪ੍ਰਬੰਧ ਕਰਨ, ਬੈਠਣ ਅਤੇ ਬਿਜਲੀ ਦਾ ਪ੍ਰਬੰਧ ਕਰਨ ਲਈ ਕਈ ਵਾਰ ਮੰਗ ਪੱਤਰ ਦਿੱਤੇ ਜਾ ਚੁੱਕੇ ਸਨ। ਜਥੇਬੰਦੀ ਵੱਲੋਂ ਵਾਰ-ਵਾਰ ਮੰਗ ਕਰਨ ਤੇ ਵੀ ਅਧਿਕਾਰੀਆਂ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ, ਹੁਣ ਇਹਨਾਂ ਮੰਗਾਂ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਨੇ ਲਾਗੂ ਕਰਨ ਲਈ ਆਦੇਸ਼ ਜਾਰੀ ਕੀਤੇ ਹਨ। ਜਿਨ੍ਹਾਂ ਨੂੰ ਅਮਲੀ ਰੂਪ ਵਿੱਚ ਲਾਗੂ ਕਰਾਉਣ ਲਈ ਜਥੇਬੰਦੀ ਵੱਲੋਂ ਮੰਗ ਪੱਤਰ ਦਿੱਤੇ ਗਏ ਹਨ। ਇਹਨਾਂ ਚਿਤਾਵਨੀ ਦਿੱਤੀ ਕਿ ਜੇਕਰ ਮੁੱਖ ਮੰਤਰੀ ਦੇ ਆਦੇਸ਼ਾਂ ਦੇ ਬਾਵਜੂਦ ਕਿਰਤ ਵਿਭਾਗ ਅਤੇ ਹੋਰ ਅਧਿਕਾਰੀਆਂ ਵੱਲੋਂ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਕੋਈ ਕਾਰਵਾਈ ਨਾ ਕੀਤੀ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਐਸਡੀਐਮ ਦੀ ਗੈਰ ਹਾਜ਼ਰੀ ਵਿੱਚ ਉਨਾਂ ਦੇ ਰੀਡਰ ਜਤਿੰਦਰ ਸਿੰਘ ਵੱਲੋਂ ਮੰਗ ਪੱਤਰ ਹਾਸਿਲ ਕੀਤਾ ਗਿਆ । ਉਹਨਾਂ ਨੇ ਭਰੋਸਾ ਦਿੱਤਾ ਕਿ ਇਹਨਾਂ ਮੰਗਾਂ ਸਬੰਧੀ ਐਸ ਡੀ ਐਮ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ। ਇਸ ਮੌਕੇ ਸੁਰਿੰਦਰ ਸਿੰਘ, ਸਤਵਿੰਦਰ ਸਿੰਘ ਨੀਟਾ ,ਹਰਮੇਸ਼ ਕੁਮਾਰ ਕਾਕਾ, ਜਸਵੀਰ ਸਿੰਘ ਜੱਸੀ, ਪਰਮਜੀਤ ਸਿੰਘ, ਜੀਵਨ ਸਿੰਘ ਮਲਾਗਰ ਸਿੰਘ ਆਦਿ ਹਾਜ਼ਰ ਸਨ।












