ਵਾਸ਼ਿੰਗਟਨ/ਤਹਿਰਾਨ, 11 ਜੂਨ, ਬੋਲੇ ਪੰਜਾਬ ਬਿਊਰੋ :
ਅਮਰੀਕਾ ਨੇ ਈਰਾਨ ‘ਤੇ ਹਮਲੇ ਮੁੜ ਸ਼ੁਰੂ ਕਰ ਦਿੱਤੇ ਹਨ। ਅਮਰੀਕੀ ਫੌਜ ਨੇ ਕਈ ਮੁੱਖ ਈਰਾਨੀ ਥਾਵਾਂ ਨੂੰ ਨਿਸ਼ਾਨਾ ਬਣਾਇਆ। ਈਰਾਨੀ ਨਿਊਜ਼ ਏਜੰਸੀਆਂ ਨੇ ਵੀ ਅਮਰੀਕੀ ਹਮਲਿਆਂ ਦੀ ਪੁਸ਼ਟੀ ਕੀਤੀ ਹੈ, ਰਿਪੋਰਟ ‘ਚ ਕਿਹਾ ਗਿਆ ਹੈ ਕਿ ਈਰਾਨ ਦੇ ਕਿਸ਼ ਟਾਪੂ ਅਤੇ ਬੰਦਰ ਅੱਬਾਸ ‘ਤੇ ਧਮਾਕਿਆਂ ਦੀਆਂ ਆਵਾਜ਼ਾਂ ਸੁਣੀਆਂ ਗਈਆਂ ਹਨ।
ਇਸ ਦੌਰਾਨ ਈਰਾਨ ਦੇ ਇਸਲਾਮਿਕ ਰੈਵੋਲਿਊਸ਼ਨਰੀ ਗਾਰਡ ਕੋਰ (IRGC) ਨੇ ਦਾਅਵਾ ਕੀਤਾ ਹੈ ਕਿ ਨਵੇਂ ਅਮਰੀਕੀ ਹਮਲਿਆਂ ਤੋਂ ਬਾਅਦ ਹੋਰਮੁਜ਼ ਜਲਡਮਰੂ ਨੂੰ ਸਾਰੇ ਜਹਾਜ਼ਾਂ ਲਈ ਬੰਦ ਕਰ ਦਿੱਤਾ ਗਿਆ ਹੈ। IRGC ਨੇ ਚੇਤਾਵਨੀ ਦਿੱਤੀ ਹੈ ਕਿ ਇਸ ਰਸਤੇ ਤੋਂ ਲੰਘਣ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਜਹਾਜ਼ ਨੂੰ ਨਿਸ਼ਾਨਾ ਬਣਾਇਆ ਜਾਵੇਗਾ।












