ਲੁਧਿਆਣਾ, 12 ਜੂਨ, ਬੋਲੇ ਪੰਜਾਬ ਬਿਊਰੋ :
ਪੰਜਾਬੀ ਸੰਗੀਤ ਇੰਡਸਟਰੀ ਦੇ ਮਸ਼ਹੂਰ ਗਾਇਕ ਆਰ ਨੇਤ ਆਪਣੇ ਨਵੇਂ ਗੀਤ ‘ਰੀਲ’ ਨੂੰ ਲੈ ਕੇ ਵਿਵਾਦਾਂ ਵਿੱਚ ਘਿਰ ਗਏ ਹਨ। ਹਿੰਦੂ ਸੰਗਠਨ ‘ਸ਼ਿਵ ਸੈਨਾ ਪੰਜਾਬ’ ਨੇ ਲੁਧਿਆਣਾ ਵਿੱਚ ਇਸ ਗੀਤ ‘ਤੇ ਸਖ਼ਤ ਇਤਰਾਜ਼ ਜਤਾਇਆ ਹੈ।
ਸੰਗਠਨ ਦਾ ਦੋਸ਼ ਹੈ ਕਿ ਆਰ ਨੇਤ ਨੇ ਹਿੰਦੂ ਸਾਧੂਆਂ (ਅਤੇ ਸਨਾਤਨ ਧਰਮ ਦੇ ਪਵਿੱਤਰ ਪ੍ਰਤੀਕਾਂ ਨੂੰ ਬਹੁਤ ਹੀ ਇਤਰਾਜ਼ਯੋਗ ਢੰਗ ਨਾਲ ਦਰਸਾਇਆ ਹੈ, ਜਿਸ ਨਾਲ ਲੱਖਾਂ ਹਿੰਦੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।
ਇਸ ਮਾਮਲੇ ਦੇ ਸਬੰਧ ਵਿੱਚ ਸ਼ਿਵ ਸੈਨਾ ਨੇ ਗਾਇਕ ਵਿਰੁੱਧ ਲੁਧਿਆਣਾ ਦੇ ਡਿਵੀਜ਼ਨ ਨੰਬਰ 3 ਪੁਲਿਸ ਸਟੇਸ਼ਨ ਵਿੱਚ ਲਿਖਤੀ ਸ਼ਿਕਾਇਤ ਦਰਜ ਕਰਵਾਈ ਹੈ ਅਤੇ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਪੁਲਿਸ ਨੇ ਸ਼ਿਕਾਇਤ ਮਿਲਣ ਦੀ ਪੁਸ਼ਟੀ ਕੀਤੀ ਹੈ ਅਤੇ ਵੀਡੀਓ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।












