ਗੁਰਦੁਆਰਾ ਛੋਟੇ ਸਾਹਿਬਜਾਦਿਆਂ ਵਿਖ਼ੇ ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ 18 ਜੂਨ ਨੂੰ ਹੋਣਗੇ ਵਿਸ਼ਾਲ ਗੁਰਮਤਿ ਸਮਾਗਮ

ਨੈਸ਼ਨਲ ਪੰਜਾਬ

ਗੁਰਦੁਆਰਾ ਸਾਹਿਬ ਚਲ ਰਹੀ ਲੜੀਵਾਰ ਸੰਥਿਆ ਬਣੀ ਖਿੱਚ ਦਾ ਕੇਂਦਰ

ਨਵੀਂ ਦਿੱਲੀ 13 ਜੂਨ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):-

ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ, ਫਤਿਹ ਸਿੰਘ ਜੀ, ਫਤਿਹ ਨਗਰ, ਦਿੱਲੀ ਵਿਖੇ ਸ਼ਹੀਦਾਂ ਦੇ ਸਰਤਾਜ ਪੰਜਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 18 ਜੂਨ ਨੂੰ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਗੁਰਬਾਣੀ ਕੀਰਤਨ, ਗੁਰਮਤਿ ਵਿਚਾਰਾਂ ਅਤੇ ਗੁਰੂ ਮਹਿਮਾ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਸਮਾਗਮ ਦੌਰਾਨ ਪ੍ਰਸਿੱਧ ਕੀਰਤਨੀ ਜਥੇ ਭਾਈ ਗੁਰਕੀਰਤ ਸਿੰਘ ਜੀ ਹਜੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ, ਭਾਈ ਹਰਜੋਤ ਸਿੰਘ ਜੀ ਅਤੇ ਭਾਈ ਮਨਿੰਦਰ ਸਿੰਘ ਜੀ ਫਤਹਿਗੜ੍ਹ ਚੂੜੀਆਂ ਸ਼੍ਰੀ ਅੰਮ੍ਰਿਤਸਰ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਣਗੇ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਵੱਡੀ ਗਿਣਤੀ ਵਿੱਚ ਹਾਜ਼ਰੀ ਭਰਨ ਦੀ ਅਪੀਲ ਕੀਤੀ ਗਈ ਹੈ। ਗੁਰਦੁਆਰਾ ਸਾਹਿਬ ਵਿਖੇ ਇਨ੍ਹਾਂ ਦਿਨਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਲੜੀਵਾਰ ਸੰਥਿਆ ਵੀ ਬੜੀ ਸ਼ਰਧਾ ਅਤੇ ਨਿਯਮਬੱਧ ਢੰਗ ਨਾਲ ਚੱਲ ਰਹੀ ਹੈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਹਿੱਸਾ ਲੈ ਕੇ ਗੁਰਬਾਣੀ ਦੇ ਸ਼ੁੱਧ ਉਚਾਰਣ ਅਤੇ ਅਰਥਾਂ ਦੀ ਸਿੱਖਿਆ ਪ੍ਰਾਪਤ ਕਰ ਰਹੀਆਂ ਹਨ। ਸੰਥਿਆ ਦੀ ਸੇਵਾ ਹੈਡ ਗ੍ਰੰਥੀ ਭਾਈ ਪ੍ਰੀਤਮ ਸਿੰਘ ਚੱਕਪਖੀ, ਭਾਈ ਇਕਬਾਲ ਸਿੰਘ ਪਿੰਜ਼ੋਰ ਅਤੇ ਭਾਈ ਜਗਦੇਵ ਸਿੰਘ ਦੀ ਅਗਵਾਈ ਹੇਠ ਨਿਰੰਤਰ ਜਾਰੀ ਹੈ। ਇਸ ਤੋਂ ਇਲਾਵਾ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਮਨੁੱਖਤਾ ਦੀ ਭਲਾਈ ਲਈ ਵੱਡੇ ਪੱਧਰ ‘ਤੇ ਸੇਵਾ ਕਾਰਜ ਕੀਤੇ ਜਾ ਰਹੇ ਹਨ। ਲੋੜਵੰਦ ਪਰਿਵਾਰਾਂ ਦੀ ਸਹਾਇਤਾ, ਗੁਰੂ ਕਾ ਲੰਗਰ, ਧਾਰਮਿਕ ਅਤੇ ਸਮਾਜਿਕ ਸੇਵਾਵਾਂ ਰਾਹੀਂ ਗੁਰਦੁਆਰਾ ਸਾਹਿਬ ਇਲਾਕੇ ਵਿੱਚ ਸੇਵਾ ਅਤੇ ਸਿਮਰਨ ਦਾ ਕੇਂਦਰ ਬਣਿਆ ਹੋਇਆ ਹੈ। ਪ੍ਰਬੰਧਕਾਂ ਨੇ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਦਰਸਾਏ ਸਰਬੱਤ ਦੇ ਭਲੇ ਦੇ ਸਿਧਾਂਤ ਨੂੰ ਅਮਲ ਵਿੱਚ ਲਿਆਉਣਾ ਹੀ ਉਨ੍ਹਾਂ ਦਾ ਮੁੱਖ ਉਦੇਸ਼ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।