ਰਿਸ਼ਵਤਖ਼ੋਰੀ ਦੇ ਮਾਮਲੇ ਵਿੱਚ ਦੋ ਸੀਨੀਅਰ ਮੁਲਾਜ਼ਮ CBI ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 13 ਜੂਨ ,ਬੋਲੇ ਪੰਜਾਬ ਬਿਊਰੋ;

ਕੇਂਦਰੀ ਜਾਂਚ ਬਿਊਰੋ (CBI) ਨੇ ਇੱਕ ਵੱਡੀ ਕਾਰਵਾਈ ਕਰਦੇ ਹੋਏ ਫ਼ਿਰੋਜ਼ਪੁਰ ਰੇਲਵੇ ਡਿਵੀਜ਼ਨ ਦੇ ਦੋ ਮੁਲਾਜ਼ਮਾਂ ਨੂੰ ਰਿਸ਼ਵਤਖ਼ੋਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਮੁਲਾਜ਼ਮਾਂ ਦੀ ਪਛਾਣ ਬਿਜਲੀ ਵਿਭਾਗ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਧਰਮਬੀਰ ਅਤੇ ਕੈਰੇਜ ਐਂਡ ਵੈਗਨ ਵਿਭਾਗ ਦੇ ਟੈਕਨੀਸ਼ੀਅਨ-1 ਵਿਜੇ ਕੁਮਾਰ ਵਜੋਂ ਹੋਈ ਹੈ। ਇਸ ਕਾਰਵਾਈ ਤੋਂ ਬਾਅਦ ਰੇਲਵੇ ਮੰਡਲ ਵਿੱਚ ਹੜਕੰਪ ਮਚ ਗਿਆ ਹੈ।

CBI ਨੇ ਇਹ ਕਾਰਵਾਈ ਇੱਕ ਰੇਲਵੇ ਕਲਰਕ ਦੀ ਸ਼ਿਕਾਇਤ ‘ਤੇ ਜਾਲ ਵਿਛਾ ਕੇ ਕੀਤੀ ਹੈ। ਇਹ ਕੇਸ ਫ਼ਿਰੋਜ਼ਪੁਰ ਦੇ ਡਿਵੀਜ਼ਨਲ ਰੇਲਵੇ ਮੈਨੇਜਰ (DRM) ਦਫ਼ਤਰ ਵਿੱਚ ਤਾਇਨਾਤ ਸੀਨੀਅਰ ਕਲਰਕ ਪਵਨ ਕੁਮਾਰ ਵੱਲੋਂ ਅਪ੍ਰੈਲ ਦੇ ਆਖਰੀ ਹਫ਼ਤੇ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਸ਼ੁਰੂ ਹੋਇਆ। ਪਵਨ ਕੁਮਾਰ ਨੇ ਦੋਸ਼ ਲਗਾਇਆ ਸੀ ਕਿ ਉਸ ਦੇ ਖ਼ਿਲਾਫ਼ ਤਿੰਨ ਚਾਰਜਸ਼ੀਟਾਂ ਦੇ ਸਬੰਧ ਵਿੱਚ ਚੱਲ ਰਹੀ ਵਿਭਾਗੀ ਅਨੁਸ਼ਾਸਨੀ ਕਾਰਵਾਈ ਵਿੱਚ ਰਾਹਤ ਦਿਵਾਉਣ ਦੇ ਬਦਲੇ ਉਕਤ ਮੁਲਾਜ਼ਮਾਂ ਨੇ ਪੈਸਿਆਂ ਦੀ ਮੰਗ ਕੀਤੀ ਸੀ। ਮੁਲਜ਼ਮਾਂ ਨੇ ਦਾਅਵਾ ਕੀਤਾ ਕਿ ਉਹ ਇਸ ਜਾਂਚ ਦੇ ਨਤੀਜੇ ਨੂੰ ਪ੍ਰਭਾਵਿਤ ਕਰਕੇ ਫੈਸਲਾ ਉਸ ਦੇ ਹੱਕ ਵਿੱਚ ਕਰਵਾ ਸਕਦੇ ਹਨ। ਇਸ ਦੇ ਲਈ 60,000 ਰੁਪਏ ਦੀ ਰਿਸ਼ਵਤ ਮੰਗੀ ਗਈ ਸੀ।

ਸ਼ਿਕਾਇਤ ਮਿਲਣ ਤੋਂ ਬਾਅਦ ਸੀਬੀਆਈ ਨੇ ਮਾਮਲੇ ਦੀ ਗੁਪਤ ਪੜਤਾਲ ਕੀਤੀ। ਜਾਂਚ ਦੌਰਾਨ ਇਹ ਸਾਹਮਣੇ ਆਇਆ ਕਿ ਜਦੋਂ ਸ਼ਿਕਾਇਤਕਰਤਾ ਨੇ ਰਿਸ਼ਵਤ ਦੇਣ ਤੋਂ ਇਨਕਾਰ ਕਰ ਦਿੱਤਾ, ਤਾਂ ਉਸ ‘ਤੇ ਵਿਭਾਗੀ ਜੁਰਮਾਨਾ (ਪੈਨਲਟੀ) ਲਗਾ ਦਿੱਤਾ ਗਿਆ।ਇਸ ਤੋਂ ਬਾਅਦ ਮੁਲਜ਼ਮਾਂ ਨੇ ਦੁਬਾਰਾ ਸ਼ਿਕਾਇਤਕਰਤਾ ਤੱਕ ਪਹੁੰਚ ਕੀਤੀ ਅਤੇ ਕਿਹਾ ਕਿ ਅਪੀਲ ਦੇ ਪੜਾਅ ‘ਤੇ ਇਸ ਪੈਨਲਟੀ ਨੂੰ ਖ਼ਤਮ ਜਾਂ ਘੱਟ ਕਰਵਾਇਆ ਜਾ ਸਕਦਾ ਹੈ। ਉਨ੍ਹਾਂ ਨੇ ਸ਼ਿਕਾਇਤਕਰਤਾ ਨੂੰ ਚੇਤਾਵਨੀ ਵੀ ਦਿੱਤੀ ਕਿ ਜੇਕਰ ਉਸ ਨੇ ਮੰਗ ਪੂਰੀ ਨਾ ਕੀਤੀ ਤਾਂ ਉਸ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ। ਪੁਖ਼ਤਾ ਸਬੂਤ ਇਕੱਠੇ ਕਰਨ ਤੋਂ ਬਾਅਦ, ਸੀਬੀਆਈ ਨੇ ਜਾਲ ਵਿਛਾਇਆ ਅਤੇ ਦੋਵਾਂ ਮੁਲਾਜ਼ਮਾਂ, ਧਰਮਬੀਰ ਅਤੇ ਵਿਜੇ ਕੁਮਾਰ ਨੂੰ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਰੰਗੇ ਹੱਥੀਂ ਕਾਬੂ ਕਰ ਲਿਆ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।