ਮੰਤਰੀ ਸੰਜੀਵ ਅਰੋੜਾ ਦੀ ਅਦਾਲਤ ਵੱਲੋਂ ਜ਼ਮਾਨਤ ਪਟੀਸ਼ਨ ਖਾਰਜ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 15 ਜੂਨ ,ਬੋਲੇ ਪੰਜਾਬ ਬਿਊਰੋ;

ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਸੰਜੀਵ ਅਰੋੜਾ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਅਦਾਲਤ ਵੱਲੋਂ ਵੱਡਾ ਫੈਸਲਾ ਸੁਣਾਇਆ ਗਿਆ ਹੈ। ਸੰਜੀਵ ਅਰੋੜਾ ਨੂੰ ਗੁਰੂਗ੍ਰਾਮ ਅਦਾਲਤ ਤੋਂ ਰਾਹਤ ਨਹੀਂ ਮਿਲੀ ਹੈ।ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ‘ਤੇ ਫੈਸਲਾ ਸੁਣਾਉਂਦੇ ਹੋਏ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਇਸ ਦੇ ਨਾਲ ਹੀ ਸੰਜੀਵ ਅਰੋੜਾ 26 ਜੂਨ ਤੱਕ ਨਿਆਇਕ ਹਿਰਾਸਤ ਵਿੱਚ ਰਹਿਣਗੇ।

ਦੱਸ ਦਈਏ ਕਿ ਸੰਜੀਵ ਅਰੋੜਾ ਨੂੰ 9 ਮਈ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਗ੍ਰਿਫ਼ਤਾਰ ਕੀਤਾ ਸੀ। ਇਸ ਮਾਮਲੇ ਵਿੱਚ ਜ਼ਮਾਨਤ ਪਟੀਸ਼ਨ ‘ਤੇ 8 ਜੂਨ ਨੂੰ ਦੋਵਾਂ ਪੱਖਾਂ ਦੀਆਂ ਦਲੀਲਾਂ ਪੂਰੀਆਂ ਹੋਈਆਂ ਸਨ। ਸੁਣਵਾਈ ਤੋਂ ਬਾਅਦ ਅਦਾਲਤ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਹੁਣ ਗੁਰੂਗ੍ਰਾਮ ਅਦਾਲਤ ਨੇ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਹੈ। ਅਦਾਲਤ ਦੇ ਇਸ ਫੈਸਲੇ ਤੋਂ ਬਾਅਦ ਸੰਜੀਵ ਅਰੋੜਾ ਨੂੰ ਫਿਲਹਾਲ ਜੇਲ੍ਹ ਵਿੱਚ ਹੀ ਰਹਿਣਾ ਪਵੇਗਾ ਅਤੇ ਉਹ 26 ਜੂਨ ਤੱਕ ਨਿਆਇਕ ਹਿਰਾਸਤ ਵਿੱਚ ਰਹਿਣਗੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।