ਚੰਡੀਗੜ੍ਹ, 15 ਜੂਨ ,ਬੋਲੇ ਪੰਜਾਬ ਬਿਊਰੋ;
ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ/ ਕਰਮਚਾਰੀਆਂ ਦੀਆਂ ਬਦਲੀਆਂ ਸੰਬੰਧੀ ਵੱਡਾ ਫੈਸਲਾ ਲਿਆ ਗਿਆ ਹੈ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਆਮ ਬਦਲੀਆਂ ਅਤੇ ਤੈਨਾਤੀਆਂ ਕਰਨ ਦੀ ਸਮਾਂ-ਸੀਮਾ ਵਧਾ ਦਿੱਤੀ ਗਈ ਹੈ।
ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਪੱਤਰ ਵਿੱਚ ਦੱਸਿਆ ਗਿਆ ਹੈ ਕਿ ਪਹਿਲਾਂ ਜਾਰੀ ਕੀਤੇ ਹੁਕਮਾਂ ਅਨੁਸਾਰ ਆਮ ਤਬਾਦਲਿਆਂ ਦਾ ਸਮਾਂ 15.04.2026 ਤੋਂ 14.06.2026 ਤੱਕ ਨਿਰਧਾਰਿਤ ਕੀਤਾ ਗਿਆ ਸੀ, ਜਿਸ ਨੂੰ ਹੁਣ ਲਗਾਤਾਰਤਾ ਵਿੱਚ ਵਧਾ ਕੇ 30.06.2026 ਤੱਕ ਕਰ ਦਿੱਤਾ ਗਿਆ ਹੈ। ਇਸ ਨਿਰਧਾਰਿਤ ਮਿਤੀ ਯਾਨੀ 30 ਜੂਨ 2026 ਤੋਂ ਬਾਅਦ ਆਮ ਬਦਲੀਆਂ ‘ਤੇ ਸੰਪੂਰਨ ਰੋਕ ਹੋਵੇਗੀ ਅਤੇ ਉਸ ਤੋਂ ਬਾਅਦ ਕੋਈ ਵੀ ਤਬਾਦਲਾ ਜਾਂ ਤੈਨਾਤੀ ਸਿਰਫ਼ 23.04.2018 ਦੀ ਟਰਾਂਸਫਰ ਪਾਲਿਸੀ ਦੇ ਉਪਬੰਧਾਂ ਅਨੁਸਾਰ ਹੀ ਸੰਭਵ ਹੋ ਸਕੇਗੀ।












