ਚੰਡੀਗੜ੍ਹ, 16 ਜੂਨ, ਬੋਲੇ ਪੰਜਾਬ ਬਿਊਰੋ :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਏ ਗਏ ਫੈਸਲੇ ਸਬੰਧੀ ਸਪੱਸ਼ਟੀਕਰਨ ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਇੱਕ ਖਾਸ ਵੀਡੀਓ ਸਬੰਧੀ ਉਨ੍ਹਾਂ ਵਿਰੁੱਧ ਕੁਝ ਹੁਕਮ ਜਾਰੀ ਕੀਤੇ ਗਏ ਹਨ।
ਉਨ੍ਹਾਂ ਜ਼ਿਕਰ ਕੀਤਾ ਕਿ ਜਦੋਂ ਉਨ੍ਹਾਂ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਗਿਆ ਸੀ, ਤਾਂ ਉਨ੍ਹਾਂ ਨੇ ਸਪੱਸ਼ਟ ਤੌਰ ‘ਤੇ ਕਿਹਾ ਸੀ ਕਿ ਉਹ ਉਸ ਵੀਡੀਓ ਵਿੱਚ ਮੌਜੂਦ ਵਿਅਕਤੀ ਨਹੀਂ ਹਨ। ਉਨ੍ਹਾਂ ਦਲੀਲ ਦਿੱਤੀ ਕਿ ਵੀਡੀਓ ਵਿੱਚ ਦਿਖਾਏ ਗਏ ਵਿਅਕਤੀ ਦਾ ਸਰੀਰ ਅਤੇ ਸਰੀਰਕ ਬਣਤਰ ਉਨ੍ਹਾਂ ਦੇ ਨਾਲ ਮੇਲ ਨਹੀਂ ਖਾਂਦਾ ਹੈ।
ਸੋਮਵਾਰ ਨੂੰ ਅਕਾਲ ਤਖ਼ਤ ਸਾਹਿਬ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ‘ਪੰਥ-ਵਿਰੋਧੀ’ ਅਤੇ ‘ਗੁਰੂ-ਵਿਰੋਧੀ’ ਘੋਸ਼ਿਤ ਕੀਤਾ ਸੀ। ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਭਗਵੰਤ ਮਾਨ ਦੀ ਇੱਕ ਵਾਇਰਲ ਵੀਡੀਓ ਦੀ ਜਾਂਚ ਤੋਂ ਬਾਅਦ ਇਹ ਫੈਸਲਾ ਸੁਣਾਇਆ।












