ਭਾਜਪਾ ਕੌਂਸਲਰ ਗੁਰਪ੍ਰੀਤ ਕੌਰ ਉੱਭਾ ਦੀ ਮੇਅਰ ਨਾਲ ਮੁਲਾਕਾਤ

ਪੰਜਾਬ

ਮਾਨਸੂਨ ਤੋਂ ਪਹਿਲਾਂ ਵਾਰਡ ਨੰਬਰ 41 ਦੀਆਂ ਸਮੱਸਿਆਵਾਂ ਦੇ ਹੱਲ ਲਈ ਮੇਅਰ ਨੂੰ ਮੰਗ ਪੱਤਰ ਸੌਂਪਿਆ, ਬਰਸਾਤੀ ਪਾਣੀ ਦੀ ਨਿਕਾਸੀ ਅਤੇ ਨਾਲਿਆਂ ਤੇ ਪਾਰਕਾਂ ਦੀ ਸਫ਼ਾਈ ਦੀ ਕੀਤੀ ਮੰਗ : ਗੁਰਪ੍ਰੀਤ ਕੌਰ ਉੱਭਾ

ਮੋਹਾਲੀ, 17 ਜੂਨ ,ਬੋਲੇ ਪੰਜਾਬ ਬਿਊਰੋ;

ਵਾਰਡ ਨੰਬਰ 41 ਮੋਹਾਲੀ ਦੀ ਕੌਂਸਲਰ ਸ੍ਰੀਮਤੀ ਗੁਰਪ੍ਰੀਤ ਕੌਰ ਉੱਭਾ ਤੇ ਉਹਨਾ ਦੇ ਪਤੀ ਭਾਜਪਾ ਆਗੂ ਹਰਦੇਵ ਸਿੰਘ ਉੱਭਾ ਨੇ ਅੱਜ ਨਗਰ-ਨਿਗਮ ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੂੰ ਇੱਕ ਵਿਸਥਾਰਪੂਰਵਕ ਮੰਗ ਪੱਤਰ ਸੌਂਪ ਕੇ ਵਾਰਡ ਦੀਆਂ ਮੁੱਖ ਸਮੱਸਿਆਵਾਂ ਵੱਲ ਧਿਆਨ ਦਿਵਾਇਆ। ਉਨ੍ਹਾਂ ਕਿਹਾ ਕਿ ਆਉਣ ਵਾਲੇ ਮਾਨਸੂਨ ਸੀਜ਼ਨ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੂੰ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਜੋ ਬਰਸਾਤ ਦੌਰਾਨ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਗੁਰਪ੍ਰੀਤ ਕੌਰ ਉੱਭਾ ਨੇ ਦੱਸਿਆ ਕਿ ਵਾਰਡ ਅਧੀਨ ਪੈਂਦੇ ਪਿੰਡ ਸੰਭਾਲਕੀ, ਨਾਨੂ ਮਾਜਰਾ, ਪ੍ਰੀਤ ਸਿਟੀ ਸੈਕਟਰ-86, ਵੇਵ ਐਸਟੇਟ ਸੈਕਟਰ-85 ਅਤੇ ਸੈਕਟਰ-88 ਦੇ ਵਸਨੀਕ ਲੰਬੇ ਸਮੇਂ ਤੋਂ ਸੜਕਾਂ ਦੀ ਖ਼ਰਾਬ ਹਾਲਤ, ਸਫ਼ਾਈ ਦੀ ਘਾਟ, ਸਟਰੀਟ ਲਾਈਟਾਂ ਦੀ ਸਮੱਸਿਆ, ਪਾਰਕਾਂ ਦੀ ਮਾੜੀ ਸੰਭਾਲ, ਸੀਵਰੇਜ ਪ੍ਰਣਾਲੀ ਦੀਆਂ ਕਮੀਆਂ ਅਤੇ ਹੋਰ ਬੁਨਿਆਦੀ ਸਹੂਲਤਾਂ ਦੀ ਘਾਟ ਨਾਲ ਜੂਝ ਰਹੇ ਹਨ।
ਉਨ੍ਹਾਂ ਕਿਹਾ ਕਿ ਮਾਨਸੂਨ ਦੇ ਮੌਸਮ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਸਭ ਤੋਂ ਵੱਡੀ ਚੁਣੌਤੀ ਬਣ ਜਾਂਦੀ ਹੈ, ਇਸ ਲਈ ਨਾਲਿਆਂ ਅਤੇ ਡਰੇਨਾਂ ਦੀ ਤੁਰੰਤ ਸਫ਼ਾਈ ਕਰਵਾਈ ਜਾਵੇ, ਜਲ ਭਰਾਅ ਵਾਲੇ ਸਥਾਨਾਂ ਦੀ ਪਹਿਚਾਣ ਕਰਕੇ ਉਨ੍ਹਾਂ ਦਾ ਸਥਾਈ ਹੱਲ ਕੀਤਾ ਜਾਵੇ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਪੱਕੇ ਪ੍ਰਬੰਧ ਕੀਤੇ ਜਾਣ।
ਉਨ੍ਹਾਂ ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ ਅਤੇ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਸ਼ਾਸਨ ਨੂੰ ਮਾਨਸੂਨ ਤੋਂ ਪਹਿਲਾਂ ਹੀ ਪੂਰੀ ਤਿਆਰੀ ਕਰਨੀ ਚਾਹੀਦੀ ਹੈ ਤਾਂ ਜੋ ਕਿਸੇ ਵੀ ਅਣਚਾਹੀ ਸਥਿਤੀ ਤੋਂ ਬਚਿਆ ਜਾ ਸਕੇ।
ਗੁਰਪ੍ਰੀਤ ਕੌਰ ਉੱਭਾ ਨੇ ਕਿਹਾ,
“ਮੇਰਾ ਉਦੇਸ਼ ਸਿਰਫ਼ ਅਤੇ ਸਿਰਫ਼ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣਾ ਅਤੇ ਵਾਰਡ ਨੰਬਰ 41 ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਹੈ। ਮੈਨੂੰ ਉਮੀਦ ਹੈ ਕਿ ਪ੍ਰਸ਼ਾਸਨ ਵੱਲੋਂ ਇਨ੍ਹਾਂ ਮੰਗਾਂ ‘ਤੇ ਜਲਦ ਅਤੇ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾਵੇਗੀ।”
ਉਨ੍ਹਾਂ ਕਿਹਾ ਕਿ ਲੋਕਾਂ ਦੀ ਸੇਵਾ ਹੀ ਮੇਰੀ ਪਹਿਲ ਹੈ ਅਤੇ ਮੈਂ ਵਾਰਡ ਵਾਸੀਆਂ ਦੀ ਹਰ ਸਮੱਸਿਆ ਨੂੰ ਪੂਰੀ ਗੰਭੀਰਤਾ ਨਾਲ ਉਠਾਉਂਦੀ ਰਹਾਂਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।