ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਪੰਜਵੇਂ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਪੰਜਾਬ

ਐੱਸ.ਏ.ਐੱਸ ਨਗਰ 18 ਜੂਨ ,ਬੋਲੇ ਪੰਜਾਬ ਬਿਊਰੋ;

ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ । ਇਸ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਵੱਲੋਂ 40 ਦਿਨ ਤੋਂ ਲਗਾਤਾਰ ਚੱਲ ਰਹੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ ।
ਇਸ ਧਾਰਮਿਕ ਸਮਾਗਮ ਵਿੱਚ ਭਾਈ ਗੁਰਭੇਜ ਸਿੰਘ ਗਾਫਿਲ ਫਰੀਦਕੋਟੇ ਵਾਲਿਆਂ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਸ਼ਹੀਦਾਂ ਦੇ ਸਿਰਤਾਜ ਅਤੇ ਸ਼ਾਂਤੀ ਦੇ ਪੁੰਜ, ਧੰਨ ਧੰਨ ਸ੍ਰੀ ਗੁਰੁ ਅਰਜਨ ਦੇਵ ਜੀ ਵੱਲੋ ਜਬਰ ਅਤੇ ਜੁਲਮ ਖਿਲਾਫ ਦਿੱਤੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਬਾਰੇ ਸੰਗਤਾਂ ਨੂੰ ਵਿਸਥਾਰ ਨਾਲ ਸੁਣਾਇਆ। ਭਾਈ ਯੋਗੇਸ਼ ਸਿੰਘ ਜੀ ਹਜ਼ੂਰੀ ਰਾਗੀ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਲੁਧਿਆਣੇ ਵਾਲਿਆਂ ਦੇ ਰਾਗੀ ਜੱਥੇ ਨੇ ਆਪਣੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਜਤਿੰਦਰ ਸਿੰਘ ਜੀ, ਸ਼੍ਰੋਮਣੀ ਪ੍ਰਚਾਰਕ ਦਮਦਮੀ ਟਕਸਾਲ ਵਾਲਿਆਂ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੁਆਰਾ ਉਚਾਰਣ ਕੀਤੀ ਧੁਰ ਕੀ ਬਾਣੀ ਦੇ ਸ੍ਰੀ ਸੁਖਮਨੀ ਸਾਹਿਬ ਜੀ, ਸ੍ਰੀ ਬਾਰਹ ਮਾਹ ਜੀ, ਸ਼ਬਦ ਹਜ਼ਾਰੇ ਜੀ ਅਤੇ 30 ਰਾਗਾਂ ਵਿੱਚ 2218 ਸ਼ਬਦ ਜੋ ਕਿ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਵਿੱਚ ਸੁਭਾਇਮਾਨ ਹਨ, ਉਨਾਂ ਬਾਰੇ ਵਿਸਥਾਰ ਸਹਿਤ ਜਾਣੂ ਕਰਵਾਇਆ । ਇਸ ਤੋਂ ਇਲਾਵਾ ਭਾਈ ਬੂਟਾ ਸਿੰਘ ਜੀ ਪਟਿਆਲਾ ਵਾਲੇ, ਭਾਈ ਜਗਤਾਰ ਸਿੰਘ ਜੀ ਜਵੱਦੀ ਟਕਸਾਲ ਵਾਲੇ, ਭਾਈ ਹਰਪ੍ਰੀਤ ਸਿੰਘ ਜੀ ਮਲੇਰਕੋਟਲੇ ਵਾਲੇ, ਭਾਈ ਮਨਦੀਪ ਸਿੰਘ, ਭਾਈ ਨਵਦੀਪ ਸਿੰਘ, ਬੀਬੀ ਸਿਮਰਨ ਕੌਰ, ਭਾਈ ਹਰਮਨਪ੍ਰੀਤ ਸਿੰਘ ਜੀ, ਸੁਖਮਨੀ ਸੇਵਾ ਸੋਸਾਇਟੀ ਦੀਆਂ ਬੀਬੀਆਂ, ਭਾਈ ਕੁਲਤਾਰ ਸਿੰਘ ਦੇ ਜੱਥੇ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਹਰਬਖਸ਼ ਸਿੰਘ ਅਤੇ ਭਾਈ ਗੁਰਮੀਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵੀਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਹਜਾਰਾਂ ਸੰਗਤਾਂ ਨੇ ਇਸ ਅਸਥਾਨ ਦੇ ਪਵਿੱਤਰ ਸਰੋਵਰ ਵਿੱਚ ਹਜ਼ਾਰਾਂ ਸੰਗਤਾਂ ਨੇ ਇਸ਼ਨਾਨ ਕੀਤਾ । ਇਸ ਮੌਕੇ ਹਰ ਵਿਭਾਗ ਦੇ ਮਾਹਿਰ ਡਾਕਟਰਾਂ ਨੇ ਮਰੀਜ਼ਾਂ ਦਾ ਮੁਆਇਨਾ ਕੀਤਾ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋੱ ਫਰੀ ਦਿੱਤੀ ਗਈ । ਕੜਾਹਿ, ਛੋਲਿਆਂ ਦਾ ਪ੍ਰਸ਼ਾਦਿ, ਠੰਢੇ ਮਿੱਠੇ ਜਲ ਦੀ ਛਬੀਲ ਅਤੇ ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।