ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਗੱਤਕਾ, ਲੈਕਚਰ ਅਤੇ ਗੁਰਬਾਣੀ ਕੰਠ ਮੁਕਾਬਲਿਆਂ ਦਾ ਆਯੋਜਨ

ਪੰਜਾਬ

ਮੋਹਾਲੀ: ਐੱਸ ਏ ਐੱਸ ਨਗਰ 19 ਜੂਨ ,ਬੋਲੇ ਪੰਜਾਬ ਬਿਊਰੋ;
ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਦੀ ਪ੍ਰਬੰਧਕ ਕਮੇਟੀ ਵਲੋ ਬੱਚਿਆਂ ਨੂੰ ਗੁਰਸਿੱਖੀ ਨਾਲ ਜੋੜਨ ਲਈ 18 ਰੋਜ਼ਾ ਗੁਰਮਤਿ ਗਿਆਨ, ਭਾਸ਼ਾ ਗਿਆਨ, ਸਿੱਖ ਇਤਿਹਾਸ ਅਤੇ ਸਿੱਖ ਸ਼ਸ਼ਤਰ ਗੱਤਕਾ ਸਿਖਲਾਈ ਕੈਂਪ ਦਾ ਆਯੋਜਨ ਕਰਵਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਕੈਂਪ ਵਿੱਚ ਕੁੱਲ 118 ਵਿਦਿਆਰਥੀਆਂ ਵਲੋਂ ਭਾਗ ਲਿਆ ਗਿਆ। ਕੈਂਪ ਦੌਰਾਨ ਬੱਚਿਆਂ ਨੂੰ  ਸਿਹਤਮੰਦ ਖੁਰਾਕ ਦੇ ਮੱਦੇਨਜ਼ਰ ਛੋਲੇ, ਕੇਲੇ, ਫਰੂਟ ਚਾਟ ਅਤੇ ਹੋਰ ਪੋਸ਼ਟਿਕ ਪਦਾਰਥ ਮੁਹੱਈਆ ਕਰਵਾਏ ਗਏ। ਸਮੂਹ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਨਾਲ ਜਾਣੂ ਕਰਵਾਉਣ ਲਈ ਸ਼ਹੀਦਾਂ ਦੀ ਧਰਤੀ ਗੁਰਦੁਆਰਾ ਸ੍ਰੀ ਚਮਕੌਰ ਸਾਹਿਬ ਜੀ, ਗੁਰਦੁਆਰਾ ਸ੍ਰੀ ਮਾਛੀਵਾੜਾ ਸਾਹਿਬ ਜੀ ਅਤੇ ਗੁਰਦੁਆਰਾ ਕੋਤਵਾਲੀ ਸਾਹਿਬ ਜੀ ਦੀ ਧਾਰਮਿਕ ਯਾਤਰਾ ਵੀ ਕਰਵਾਈ ਗਈ।
ਅੱਜ ਕੈਂਪ ਦੇ ਅਖੀਰਲੇ ਦਿਨ ਵਿਦਿਆਰਥੀਆਂ ਦੇ ਗੱਤਕਾ, ਲੈਕਚਰ, ਗੁਰਬਾਣੀ ਕੰਠ ਮੁਕਾਬਲੇ ਕਰਵਾਏ ਗਏ। ਜੇਤੂ ਵਿਦਿਆਰਥੀਆਂ ਨੂੰ ਨਗਦੀ ਅਵਾਰਡ, ਇਤਿਹਾਸਕ ਕਿਤਾਬਾਂ ਅਤੇ ਸਨਮਾਨ ਚਿੰਨ੍ਹਾਂ ਨਾਲ ਸਨਮਾਨਿਤ ਕੀਤਾ ਗਿਆ। ਇਨਾਂ ਵਿਦਿਆਰਥੀਆਂ ਵਿੱਚੋ ਬੀਬੀ ਜਸਲੀਨ ਕੌਰ ਅਤੇ ਅਰਸ਼ਦੀਪ ਸਿੰਘ ਨੂੰ ਬੈਸਟ ਵਿਦਿਆਰਥੀ ਦਾ ਖਿਤਾਬ ਦਿੱਤਾ ਗਿਆ। ਇਸ ਮੋਕੇ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ, ਗੱਤਕਾ ਅਖਾੜਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਕੋਚ ਸ ਦਵਿੰਦਰ ਸਿੰਘ, ਪਿੰਡ ਅਤੇ ਇਲਾਕੇ ਦੇ ਪਤਵੰਤੇ ਸਜੱਣ ਅਤੇ ਵੱਡੀ ਗਿਣਤੀ ਵਿੱਚ ਸੰਗਤ ਬੱਚਿਆਂ ਦੀ ਹੌਂਸਲਾ ਅਫਜ਼ਾਈ ਕਰਨ ਲਈ ਪੁਜੀ ਹੋਈ ਸੀ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ ਹਰਜਿੰਦਰ ਸਿੰਘ ਨੇ ਦੱਸਿਆ ਕਿ ਭੱਵਿਖ ਵਿੱਚ ਵੀ ਇਸ ਤਰ੍ਹਾਂ ਦੇ ਗੁਰਮਤਿ ਅਤੇ ਗੱਤਕਾ ਕੈਂਪ ਲਗਾ ਕੇ ਨੌਜਵਾਨ ਪੀੜੀ ਨੂੰ ਗੁਰੂ ਘਰ ਅਤੇ ਗੁਰਸਿੱਖੀ ਨਾਲ ਜੋੜਿਆ ਜਾਂਦਾ ਰਹੇਗਾ। ਕੈਂਪ ਦੀ ਸਮਾਪਤੀ ਦੌਰਾਨ ਮਿਠਾਈਆਂ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।