ਜਲੰਧਰ, 20 ਜੂਨ, ਬੋਲੇ ਪੰਜਾਬ ਬਿਊਰੋ :
ਜਲੰਧਰ ਸਥਿਤ ਈਡੀ ਨੇ ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ ਦੇ ਚੀਫ਼ ਜਨਰਲ ਮੈਨੇਜਰ ਨੂੰ ਸੰਮਨ ਜਾਰੀ ਕੀਤਾ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਜਾਰੀ ਸੰਮਨ ‘ਚ ਸੀਜੀਐਮ ਨੂੰ ਰਿਤੇਸ਼ ਪ੍ਰਾਪਰਟੀਜ਼ ਇੰਡਸਟਰੀਜ਼ ਲਿਮਟਿਡ ਨੂੰ ਜਾਰੀ ਕੀਤੇ ਗਏ ਅਲਾਟਮੈਂਟ ਪੱਤਰ ਨਾਲ ਸਬੰਧਤ ਰਿਕਾਰਡਾਂ ਨਾਲ ਪੇਸ਼ ਹੋਣ ਲਈ ਕਿਹਾ ਗਿਆ ਹੈ।
ਇਹ ਮਾਮਲਾ ਪੰਜਾਬ ਸਰਕਾਰ ਦੇ ਸਾਬਕਾ ਉਦਯੋਗ ਮੰਤਰੀ ਅਤੇ ਲੁਧਿਆਣਾ ਦੇ ਵਿਧਾਇਕ ਸੰਜੀਵ ਅਰੋੜਾ ਨਾਲ ਜੁੜੀ ਇੱਕ ਫਰਮ ਨੂੰ 40 ਏਕੜ ਜ਼ਮੀਨ ਅਲਾਟ ਕਰਨ ਨਾਲ ਸਬੰਧਤ ਹੈ। ਈਡੀ ਅਧਿਕਾਰੀਆਂ ਨੇ ਜਲੰਧਰ ਦਫ਼ਤਰ ਤੋਂ ਜਾਇਦਾਦ ਦੀ ਮਨਜ਼ੂਰੀ ਨਾਲ ਸਬੰਧਤ ਦਸਤਾਵੇਜ਼ ਵੀ ਮੰਗੇ ਹਨ।












