ਫੀਲਡ ਮੁਲਾਜ਼ਮ 21 ਜੁਲਾਈ ਨੂੰ ਵਿੱਤ ਮੰਤਰੀ ਦੇ ਹਲਕੇ ਦਿੜਬਾ ਵਿਖੇ ਕਰਨਗੇ ਰੋਸ ਰੈਲੀ-ਫੁੰਮਣ ਸਿੰਘ ਕਾਠਗੜ

ਪੰਜਾਬ

ਮਾਨਸਾ ਦੇ ਫੀਲਡ ਮੁਲਾਜ਼ਮਾਂ ਨੇ ਸੰਘਰਸ਼ ਦੀ ਤਿਆਰੀ ਲਈ ਕੀਤੀ ਮੀਟਿੰਗ

ਮਾਨਸਾ 20 ਜੂਨ,ਬੋਲੇ ਪੰਜਾਬ ਬਿਊਰੋ;

ਪੀ ਡਬਲਿਊ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਮਾਨਸਾ ਦੇ ਫੀਲਡ ਮੁਲਾਜ਼ਮਾਂ ਦੀ ਮੀਟਿੰਗ ਸੂਬਾ ਜਨਰਲ ਸਕੱਤਰ ਫੁੰਮਣ ਸਿੰਘ ਕਾਠਗੜ੍ਹ ਦੀ ਪ੍ਰਧਾਨਗੀ ਹੇਠ ਹੋਈ ਸੂਬਾ ਆਗੂ ਨੇ ਦੱਸਿਆ ਕਿ ਵੱਖ ਵੱਖ ਵਿੰਗਾ ਚ ਕੰਮ ਕਰਦੇ ਫੀਲਡ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ 21 ਜੁਲਾਈ ਨੂੰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਵਿਧਾਨ ਸਭਾ ਹਲਕੇ ਦਿੜਬਾ ਵਿਖੇ ਰੋਸ ਮਾਰਚ ਕੀਤਾ ਜਾਵੇਗਾ। ਕਿਉਂਕਿ ਵਿੱਤ ਮੰਤਰੀ ਨਾਲ ਜਥੇਬੰਦੀ ਦੀਆਂ ਚਾਰ ਮੀਟਿੰਗਾਂ ਹੋਣ ਦੇ ਬਾਵਜੂਦ ਇਸੇ ਮਸਲੇ ਦਾ ਹੱਲ ਨਹੀਂ ਕੀਤਾ ਜਾ ਰਿਹਾ ਜਿਵੇਂ ਵੱਖ ਵੱਖ ਵਿਭਾਗਾਂ ਵਿੱਚ ਹਰ ਤਰ੍ਹਾਂ ਦੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨਾ ਇਨ ਲਿਸਟਮੈਂਟ ਠੇਕੇਦਾਰੀ ਸਿਸਟਮ ਮੁਲਾਜ਼ਮਾਂ ਨੂੰ ਵਿਭਾਗ ਅੰਦਰ ਲੈ ਕੇ ਰੈਗੂਲਰ ਕਰਨਾ, ਜਿੰਨੀ ਦੇਰ ਰੈਗੂਲਰ ਪ੍ਰਕਿਰਿਆ ਪੂਰੀ ਨਹੀਂ ਹੁੰਦੀ ਕੱਚੇ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ ਵਾਧਾ ਕੀਤਾ ਜਾਵੇ, ਪੁਰਾਣੀ ਪੈਨਸ਼ਨ ਬਹਾਲ ਕਰਦਿਆਂ ਸਰਕਾਰ ਦੇ ਨੋਟੀਫਿਕੇਸ਼ਨ ਅਨੁਸਾਰ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਮੁਲਾਜ਼ਮਾਂ ਨੂੰ ਪੈਨਸ਼ਨ ਦੇ ਘੇਰੇ ਵਿੱਚ ਲੈ ਕੇ ਆਉਣਾ ਜਿਸ ਤੋਂ ਲਗਾਤਾਰ ਟਾਲ ਮਟੋਲ ਕੀਤੀ ਜਾ ਰਹੀ ਜਲ ਸਪਲਾਈ ਸੈਨੀਟੇਸ਼ਨ,ਸੀਵਰੇਜ ਬੋਰਡ, ਜਲ ਸਰੋਤ ਵਿਭਾਗ, ਬੀ,ਐਡ,ਆਰ ਵਿਭਾਗਾਂ ਵਿੱਚ ਪਈਆਂ ਹਜ਼ਾਰਾਂ ਖਾਲੀ ਅਸਾਮੀਆਂ ਨੂੰ ਰੈਗੂਲਰ ਤੌਰ ਤੇ ਨਹੀਂ ਭਰਿਆ ਜਾ ਰਿਹਾ, ਮੌਤ ਕੇਸਾਂ ਵਿੱਚ ਕਰਮਚਾਰੀਆਂ ਦੇ ਵਾਰਸਾਂ ਨੂੰ ਨੌਕਰੀਆਂ ਦੇਣ ਵਿਚ ਬੇਲੋੜੀ ਦੇਰੀ ਕੀਤੀ ਜਾ ਰਹੀ ਹੈ। ਜਲ ਸਪਲਾਈ ਸਕੀਮਾਂ ਦਾ ਪੰਚਾਇਤੀ ਕਰਨ, ਪ੍ਰਾਈਵੇਟ ਕਰਨ ਕੀਤਾ ਜਾ ਰਿਹਾ। ਮੀਟਿੰਗ ਨੂੰ ਸੰਬੋਧਨ ਕਰਦਿਆ ਪ.ਸ.ਸ.ਫ ਸੂਬਾ ਆਗੂ ਕਿਸ਼ੋਰ ਚੰਦ ਗਾਜ ਤੇ ਸੁਖਚੈਨ ਸਿੰਘ ਬਠਿੰਡਾ,ਸਿੰਦਰਪਾਲ ਮਾਨਸਾ,ਨੇ ਦੱਸਿਆ ਕਿ ਵਿੱਤ ਮੰਤਰੀ ਦੇ ਹਲਕੇ ਵਿੱਚ ਸੂਬਾ ਕਮੇਟੀ ਵੱਲੋਂ ਕੀਤੀ ਜਾਣ ਵਾਲੀ ਰੋਸ ਰੈਲੀ ਵਿੱਚ ਮਾਨਸਾ ਜਿਲੇ ਤੋਂ ਵੱਡੀ ਗਿਣਤੀ ਵਿੱਚ ਫੀਲਡ ਮੁਲਾਜ਼ਮਾਂ ਨੂੰ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਮੀਟਿੰਗ ਵਿੱਚ ਮਾਨਸਾ ਵਿੱਚ ਦੋ ਬਰਾਂਚਾਂ ਹੋਂਦ ਵਿੱਚ ਆਉਣ ਨਾਲ ਪੁਰਾਣੀ ਜ਼ਿਲਾ ਕਮੇਟੀ ਭੰਗ ਕੀਤੀ ਗਈ ਅਤੇ ਨਵੀਂ ਕਾਰਜਕਾਰੀ ਜ਼ਿਲਾ ਕਮੇਟੀ ਦੀ ਚੋਣ ਕੀਤੀ ਗਈ ਜਿਸ ਵਿੱਚ ਜ਼ਿਲ੍ਹਾ ਪ੍ਰਧਾਨ ਜੱਗਾ ਸਿੰਘ ਅਲੀਸ਼ੇਰ, ਜਰਨਲ ਸਕੱਤਰ ਦਰਸ਼ਨ ਸਿੰਘ ਨੰਗਲ,ਸਕੱਤਰ ਬਲਰਾਜ ਸਿੰਘ ਸਮੇਤ ਸੱਤ ਮੈਂਬਰੀ ਟੀਮ ਚੁਣੀ ਗਈ ਇਸ ਦੇ ਨਾਲ ਹੀ ਮਾਨਸਾ ਵਿੱਚ ਵੱਖੋ ਵੱਖ ਦੋ ਬਰਾਂਚਾਂ ਏ ਅਤੇ ਬੀ ਦੀ ਚੋਣ ਕਰਕੇ ਫੀਲਡ ਮੁਲਾਜ਼ਮਾਂ ਨੂੰ ਸੰਘਰਸ਼ ਲਈ ਪ੍ਰੇਰਿਆ ਗਿਆ। ਏ ਅਤੇ ਬੀ ਬਰਾਂਚਾਂ ਦੇ ਪ੍ਰਧਾਨ ਅਮਰ ਸਿੰਘ ਮੋਹਿਲ ਤੇ ਗੁਰਜੰਟ ਸਿੰਘ ਨੇ ਕਿਹਾ ਕਿ ਅਸੀਂ ਜਿਲਾਂ ਕਮੇਟੀ ਨਾਲ ਤਾਲਮੇਲ ਕਰਕੇ ਮੁਲਾਜਮਾਂ ਦੀਆਂ ਮੰਗਾਂ ਨੂੰ ਲੈ ਕੇ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਡਿਵੀਜ਼ਨ ਪੱਧਰ ਅਤੇ ਸਰਕਲ ਪੱਧਰ ਦੀਆਂ ਰੈਲੀਆਂ ਨੂੰ ਵੱਡੀ ਪੱਧਰ ਤੇ ਕਾਮਯਾਬ ਕਰਾਂਗੇ ਅੱਜ ਦੀ ਮੀਟਿੰਗ ਨੂੰ ਜਨਕ ਸਿੰਘ ਮਾਨਸਾ ਸੁਖਦੇਵ ਕੋਟਲੀ, ਸੁਭਾਸ਼ ਕੁਮਾਰ ਨੌਹਰ ਚੰਦ ਤੇ ਹੋਰ ਆਗੂਆਂ ਨੇ ਵੀ ਸੰਬੋਧਨ ਕੀਤਾ।


Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।