ਸਰਕਾਰੀ ਬੱਸ ਮੁਲਾਜ਼ਮਾਂ ਨੇ ਤਿੰਨ ਰੋਜਾ ਚੱਕਾ ਜਾਮ ਕਰਨ ਦਾ ਕੀਤਾ ਐਲਾਨ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ 20 ਜੂਨ ,ਬੋਲੇ ਪੰਜਾਬ ਬਿਊਰੋ;

ਪੰਜਾਬ ਵਿੱਚ ਸਰਕਾਰੀ ਬੱਸਾਂ ਰਾਹੀਂ ਸਫ਼ਰ ਕਰਨ ਵਾਲੇ ਮੁਸਾਫ਼ਰਾਂ ਲਈ ਇੱਕ ਬਹੁਤ ਹੀਮਹੱਤਵਪੂਰਨ ਅਤੇ ਜ਼ਰੂਰੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. (PRTC) ਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਲੰਬੇਸਮੇਂ ਤੋਂ ਲਟਕਦੀਆਂ ਆ ਰਹੀਆਂ ਪੈਂਡਿੰਗ ਮੰਗਾਂ ਨੂੰ ਲੈ ਕੇ ਸੂਬੇ ਵਿੱਚ ਤਿੰਨ ਦਿਨਾਂ ਦੀ ਹੜਤਾਲ ਦਾ ਵੱਡਾ ਐਲਾਨ ਕਰ ਦਿੱਤਾ ਗਿਆ ਹੈ।
ਯੂਨੀਅਨ ਵੱਲੋਂ ਲਏ ਗਏ ਫੈਸਲੇ ਮੁਤਾਬਕ 24, 25 ਅਤੇ 26 ਜੂਨ ਨੂੰ ਪੂਰੇ ਪੰਜਾਬ ਵਿੱਚ ਸਰਕਾਰੀ ਬੱਸਾਂ ਦਾ ਮੁਕੰਮਲ ‘ਚੱਕਾ ਜਾਮ’ ਰਹੇਗਾ।
ਰੋਡਵੇਜ਼ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਆਗੂਆਂ ਦਾ ਕਹਿਣਾ ਹੈਕਿ ਉਹ ਪਿਛਲੇ ਲੰਬੇ ਸਮੇਂ ਤੋਂ ਸਰਕਾਰ ਕੋਲੋਂ
ਆਪਣੀਆਂ ਹੱਕੀ ਮੰਗਾਂ ਮੰਨਵਾਉਣ ਲਈ ਸੰਘਰਸ਼ ਕਰ ਰਹੇ ਹਨ। ਕਈ ਵਾਰ ਸਰਕਾਰ ਅਤੇ ਪ੍ਰਸ਼ਾਸਨ ਨਾਲ ਹੋਈਆਂ ਮੀਟਿੰਗਾਂ ਦੇ ਬਾਵਜੂਦ
ਉਨ੍ਹਾਂ ਦੀਆਂ ਵੱਖ-ਵੱਖ ਪੈਂਡਿੰਗ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ।

ਮੁਲਾਜ਼ਮਾਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਇਸ ਵਾਰ ਵੀ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਾ ਲਿਆ ਤਾਂ ਆਉਣ ਵਾਲੇ
ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਜ਼ਿਕਰਯੋਗ ਹੈਕਿ ਇਸ ਤੋਂ ਪਹਿਲਾਂ ਵੀ ਮੁਲਾਜ਼ਮ ਯੂਨੀਅਨਾਂ ਵੱਲੋਂ ਵੱਖ-ਵੱਖ ਤਾਰੀਖ਼ਾਂ ‘ਤੇ
ਹੜਤਾਲਾਂ ਕੀਤੀਆਂ ਜਾਂਦੀਆਂ ਰਹੀਆਂ ਹਨ।
ਹਾਲਾਂਕਿ ਇਸ ਹੜਤਾਲ ਅਤੇ ਚੱਕਾ ਜਾਮ ਕਾਰਨ ਸਭ ਤੋਂ ਵੱਡੀ ਮੁਸ਼ਕਿਲ ਉਨ੍ਹਾਂ ਆਮ ਲੋਕਾਂ ਅਤੇ ਨੌਕਰੀ ਪੇਸ਼ਾ ਸਵਾਰੀਆਂ ਨੂੰ ਆਉਂਦੀ ਹੈ, ਜਿਨ੍ਹਾਂ
ਨੇ ਰੋਜ਼ਾਨਾ ਸਰਕਾਰੀ ਬੱਸਾਂ ਰਾਹੀਂ ਸਫ਼ਰ ਕਰਨਾ ਹੁੰਦਾ ਹੁੰ ਹੈ। 3 ਦਿਨਾਂ ਤੱਕ ਸਰਕਾਰੀ ਬੱਸਾਂ ਬੰਦ ਰਹਿਣ ਕਾਰਨ ਜਨਜੀਵਨ ਪ੍ਰਭਾਵਿਤ ਹੋਣ ਦਾ
ਖ਼ਦਸ਼ਾ ਹੈ, ਇਸ ਲਈ ਜੇਕਰ ਤੁਸੀਂ ਵੀ ਇਨ੍ਹਾਂ ਤਾਰੀਖ਼ਾਂ (24, 25 ਅਤੇ 26 ਜੂਨ) ਦੌਰਾਨ ਸਫ਼ਰ ਕਰਨ ਦੀ ਯੋਜਨਾ ਬਣਾ ਰਹੇਹੋ, ਤਾਂ ਇਸ ਖ਼ਬਰ
ਨੂੰ ਧਿਆਨ ਵਿੱਚ ਰੱਖਦਿਆਂ ਪਹਿਲਾਂ ਹੀ ਆਪਣੇ ਬਦਲਵੇਂ ਪ੍ਰਬੰਧ ਜ਼ਰੂਰ ਕਰ ਲਵੋ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।