ਪਹਿਲੀ ਜੁਲਾਈ ਤੋਂ ਔਰਤਾਂ ਦੇ ਖਾਤੇ ‘ਚ ਆਉਣਗੇ 3 ਕਿਸ਼ਤਾਂ ਦੇ ਪੈਸੇ, CM ਮਾਨ ਨੇ ਦਿੱਤੀ ਜਾਣਕਾਰੀ 

ਚੰਡੀਗੜ੍ਹ ਪੰਜਾਬ

ਫਤਹਿਗੜ੍ਹ ਸਾਹਿਬ, 22 ਜੂਨ, ਬੋਲੇ ਪੰਜਾਬ ਬਿਊਰੋ :

ਇੱਕ ਵੱਡਾ ਐਲਾਨ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਮਾਂਵਾਂ-ਧੀਆਂ ਸਤਕਾਰ ਯੋਜਨਾ’ ਦੇ ਤਹਿਤ, 1 ਜੁਲਾਈ ਨੂੰ ਸੂਬੇ ਭਰ ਦੀਆਂ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਤਿੰਨ ਮਹੀਨਿਆਂ ਦੇ ‘ਸਤਕਾਰ’ ਭੱਤੇ ਦੀ ਇੱਕਮੁਸ਼ਤ ਰਕਮ ਇੱਕੋ ਸਮੇਂ ਜਮ੍ਹਾਂ ਕਰ ਦਿੱਤੀ ਜਾਵੇਗੀ। ਇਸ ਯੋਜਨਾ ਦੇ ਤਹਿਤ, ਦਲਿਤ (ਐਸ.ਸੀ.) ਭਾਈਚਾਰੇ ਦੀਆਂ ਔਰਤਾਂ ਨੂੰ ₹4,500 (₹1,500 ਪ੍ਰਤੀ ਮਹੀਨਾ) ਮਿਲਣਗੇ, ਜਦੋਂ ਕਿ ਜਨਰਲ ਅਤੇ ਹੋਰ ਸਾਰੀਆਂ ਸ਼੍ਰੇਣੀਆਂ ਦੀਆਂ ਔਰਤਾਂ ਨੂੰ ₹3,000 (₹1,000 ਪ੍ਰਤੀ ਮਹੀਨਾ) ਮਿਲਣਗੇ। ਮੁੱਖ ਮੰਤਰੀ ਮਾਨ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਤੋਂ ਬਾਅਦ ਫਤਿਹਗੜ੍ਹ ਸਾਹਿਬ ਦੇ ਪਿੰਡ ਚਨਾਰਥਲ ਕਲਾਂ ਵਿੱਚ ‘ਲੋਕ ਮਿਲਣੀ’ ਪ੍ਰੋਗਰਾਮ ਵਿੱਚ ਜਨਤਾ ਨੂੰ ਸੰਬੋਧਨ ਕਰ ਰਹੇ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।