ਖੇਤੀਬਾੜੀ ਵਿਭਾਗ ਵੱਲੋਂ ਪਿੰਡ-ਭਮਾਰਸੀ ਜੇਰ ਵਿਖੇ ਕਿਸਾਨਾਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ

ਪੰਜਾਬ

ਖੇਤ ਬਚਾਉ ਅਭਿਆਨ ਤਹਿਤ ਕਿਸਾਨਾਂ ਨੂੰ ਖਾਦਾਂ ਦੀ ਸੰਤੁਲਿਤ ਵਰਤੋਂ ਕਰਨ ਲਈ ਪ੍ਰੇਰਿਆ : ਮੁੱਖ ਖੇਤੀਬਾੜੀ ਅਫਸਰ

ਫ਼ਤਹਿਗੜ੍ਹ, 2 3 ਜੂਨ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋ);
ਸਰਕਾਰ ਵੱਲੋਂ ਚਲਾਏ ਜਾ ਰਹੇ ‘ਖੇਤ ਬਚਾਉ ਅਭਿਆਨ’ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਿਯੋਗ ਨਾਲ ਬਲਾਕ ਸਰਹਿੰਦ ਪਿੰਡ-ਭਮਾਰਸੀ ਜੇਰ ਵਿਖੇ ਕਿਸਾਨਾਂ ਲਈ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਡਾ ਜਗਦੇਵ ਸਿੰਘ ਨੇ ਦੱਸਿਆ ਕਿ ਇਨ੍ਹਾਂ ਟ੍ਰੇਨਿੰਗ ਪ੍ਰੋਗਰਾਮਾਂ ਮੁੱਖ ਮੰਤਵ ਕਿਸਾਨਾਂ ਵੱਲੋਂ ਕੀਤੀ ਜਾਂਦੀ ਖਾਦਾਂ ਦੀ ਜਿਆਦਾ ਖਪਤ ਨੂੰ ਘਟਾਉਣ ਲਈ ਪ੍ਰੇਰਿਤ ਕਰਨਾ, ਫਸਲੀ ਵਿਭਿੰਨਤਾ ਲਈ ਕਿਸਾਨਾਂ ਨੂੰ ਉਤਸ਼ਾਹਿਤ ਕਰਨਾ, ਮਿੱਟੀ ਪਰਖ ਦੇ ਅਧਾਰ ਤੇ ਖਾਦਾਂ ਪਾਉਣਾ, ਕਿਸਾਨਾਂ ਦੀਆਂ ਆਈ.ਡੀਜ.ਬਨਾਉਣਾ ਆਦਿ ਹੈ। ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਡਾ. ਰੀਤ ਵਰਮਾ ਸਹਾਇਕ ਪ੍ਰੋਫੈਸਰ (ਕੀਟ ਵਿਗਿਆਨੀ) ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਸਿਫਾਰਿਸ਼ਾਂ ਅਨੁਸਾਰ ਖਾਦਾਂ ਦੀ ਸੁਚੱਜੀ ਵਰਤੋਂ, ਫਸਲਾਂ ਵਿੱਚ ਲੱਗਣ ਵਾਲੀਆਂ ਬਿਮਾਰੀਆਂ ਤੇ ਕੀੜਿਆਂ ਦਾ ਸਰਵਪੱਖੀ ਪ੍ਰਬੰਧ ਬਾਰੇ ਵਿਸਥਾਰ-ਪੂਰਵਕ ਜਾਣਕਾਰੀ ਦਿੱਤੀ। ਇਸ ਦੌਰਾਨ ਡਾ. ਅਜੇ ਕੁਮਾਰ ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ) ਨੇ ਦੱਸਿਆ ਕਿ ਬੇਲੋੜੀ ਰਸਾਇਣਕ ਖਾਦਾਂ ਦੀ ਵਰਤੋਂ ਕਰਨ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਘੱਟਦੀ ਹੈ। ਰਸਾਇਣਕ ਖਾਦਾਂ ਦੀ ਵਰਤੋਂ ਮਿੱਟੀ ਦੀ ਪਰਖ ਦੇ ਆਧਾਰ ਤੇ ਹੀ ਕਰਨ ਉਨ੍ਹਾਂ ਨੇ ਝੋਨੇ ਅਤੇ ਬਾਸਮਤੀ ਵਿੱਚ ਡੀ.ਏ.ਪੀ ਖਾਦ ਪਾਉਣ ਤੋਂ ਗੁਰੇਜ਼ ਕਰਨ ਅਤੇ ਯੂਰੀਆ ਖਾਦ ਵੀ ਸੰਜਮ ਨਾਲ ਵਰਤੋਂ ਕਰਨ ਦੀ ਅਪੀਲ ਕੀਤੀ। ਸ੍ਰੀ ਰਮਨਦੀਪ ਸਿੰਘ, ਖੇਤੀਬਾੜੀ ਉੱਪ ਨਿਰੀਖਕ ਨੇ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਵਿੱਚ ਚੱਲ ਰਹੀਆਂ ਸਕੀਮਾਂ ਬਾਰੇ ਦੱਸਿਆ ਅਤੇ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਕਿਸਾਨਾਂ ਨੂੰ ਅਪੀਲ ਕੀਤੀ।

ਉਨ੍ਹਾਂ ਨੇ ਕਿਹਾ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿੱਧੀ ਸਕੀਮ ਅਧੀਨ 20 ਜੂਨ, 2026 ਨੂੰ ਭਾਰਤ ਸਰਕਾਰ ਵੱਲੋਂ 23 ਵੀਂ ਕਿਸ਼ਤ ਪਾਈ ਜਾ ਰਹੀ ਹੈ, ਇਸ ਲਈ ਜਿਹੜੇ ਕਿਸਾਨਾਂ ਨੇ ਈ.ਕੇ.ਵਾਈ.ਸੀ. ਅਤੇ ਜਮੀਨ ਦੀ ਤਸਦੀਕ ਨਹੀਂ ਕਰਵਾਈ ਤਾਂ ਉਹ ਤੁਰੰਤ ਆਪਣੇ ਬਲਾਕ ਖੇਤੀਬਾੜੀ ਦਫਤਰ ਨਾਲ ਸਪੰਰਕ ਕਰਕੇ ਆਪਣੀ ਈ.ਕੇ.ਵਾਈ.ਸੀ. ਅਤੇ ਜਮੀਨ ਦੀ ਤਸਦੀਕ ਕਰਵਾਉਣ।
ਡਾ. ਅਰਵਿੰਦਪ੍ਰੀਤ ਕੌਰ, ਕੇ.ਵੀ.ਕੇ ਵੱਲੋਂ ਬਾਗਬਾਨੀ ਖੇਤਰ ਵਿੱਚ ਨਵੀਆਂ ਤਕਨੀਕਾਂ ਅਪਨਾਉਣ ਅਤੇ ਸਬਜੀਆਂ ਦੀ ਕਾਸ਼ਤ ਵਿੱਚ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਸ੍ਰੀ ਮਨਾਗਰ ਸਿੰਘ, ਖੇਤੀਬਾੜੀ ਉੱਪ ਨਿਰੀਖਕ, ਸ੍ਰੀ ਹਰਦੀਪ ਸਿੰਘ, ਸਹਾਇਕ ਤਕਨੀਕੀ ਮੈਨੇਜਰ, ਸ੍ਰੀ ਨਰਿੰਦਰ ਸਿੰਘ, ਸ੍ਰੀ ਗੁਰਿੰਦਰ ਸਿੰਘ ਬੇਲਦਾਰ ਅਤੇ ਕਿਸਾਨ ਹਾਜ਼ਰ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।