ਪੰਜਾਬ ਰੋਡਵੇਜ਼ ਅਤੇ ਪਨਬੱਸ ਦੇ ਮੁਲਾਜ਼ਮਾਂ ਨੇ ਇਕ ਦਿਨ ਲਈ ਹੜਤਾਲ ਕੀਤੀ ਮੁਲਤਵੀ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ 23 ਜੂਨ ,ਬੋਲੇ ਪੰਜਾਬ ਬਿਊਰੋ;

ਪੰਜਾਬ ਰੋਡਵੇਜ਼ ਅਤੇ ਪਨਬੱਸ ਦੇ ਕੱਚੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ 24, 25 ਅਤੇ 26 ਜੂਨ ਨੂੰ ਕੀਤੀ ਜਾਣ ਵਾਲੀ ਤਿੰਨ ਰੋਜ਼ਾ
ਹੜਤਾਲ ਦੇ ਸਬੰਧ ਵਿੱਚ ਅੱਜ ਇੱਕ ਅਹਿਮ ਖ਼ਬਰ ਸਾਹਮਣੇ ਆਈ ਹੈ। ਜਥੇਬੰਦੀ ਵੱਲੋਂ ਜਾਰੀ ਕੀਤੇ ਇੱਕ ਪ੍ਰੈੱਸ ਬਿਆਨ ਅਨੁਸਾਰ, ਸਰਕਾਰ
ਨਾਲ ਹੋਈ ਸਕਾਰਾਤਮਕ ਗੱਲਬਾਤ ਤੋਂ ਬਾਅਦ 24 ਜੂਨ (ਭਲਕੇ) ਦੀ ਹੜਤਾਲ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਫੈਸਲੇ ਨਾਲ ਸੂਬੇ ਦੇ
ਲੱਖਾਂ ਮੁਸਾਫ਼ਰਾਂ ਨੂੰ ਵੱਡੀ ਰਾਹਤ ਮਿਲੀ ਹੈ ਅਤੇ ਭਲਕੇ ਬੱਸ ਸੇਵਾ ਪੂਰੀ ਤਰ੍ਹਾਂ ਨਿਰਵਿਘਨ ਚੱਲੇਗੀ।
ਮੁਲਾਜ਼ਮ ਜਥੇਬੰਦੀ ਦੇ ਆਗੂਆਂ ਨੇ ਦੱਸਿਆ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਹੱਲ ਕਰਨ ਲਈ ਪਿਛਲੇ ਦੋ ਦਿਨਾਂ ਤੋਂ ਮਾਨਯੋਗ ਸੈਕਟਰੀ ਟ੍ਰਾਂਸਪੋਰਟ
ਅਤੇ ਡਾਇਰੈਕਟਰ ਸਟੇਟ ਟ੍ਰਾਂਸਪੋਰਟ ਨਾਲ ਲਗਾਤਾਰ ਉੱਚ ਪੱਧਰੀ ਗੱਲਬਾਤ ਚੱਲ ਰਹੀ ਸੀ। ਇਸ ਗੱਲਬਾਤ ਦੌਰਾਨ ਜਥੇਬੰਦੀ ਦੀ ਮੁੱਖ ਮੰਗ ‘ਤੇ
ਕਾਰਵਾਈ ਕਰਦਿਆਂ, ਪਿਛਲੇ ਸੰਘਰਸ਼ਾਂ ਦੌਰਾਨ ਮੁਲਾਜ਼ਮਾਂ ‘ਤੇ ਦਰਜ ਹੋਏ ਪੁਲਿਸ ਪਰਚੇਰੱਦ ਕਰਨ ਦੀ ਫ਼ਾਈਲ ਵਿਭਾਗ ਅਤੇ ਸਰਕਾਰ ਵੱਲੋਂ
ਪ੍ਰਵਾਨਗੀ ਦੇ ਕੇ ਅਗਲੇਰੀ ਕਾਰਵਾਈ ਲਈ ਗ੍ਰਹਿ ਵਿਭਾਗ (Home Department) ਨੂੰ ਭੇਜ ਦਿੱਤੀ ਗਈ ਹੈ।

ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਹੋਈ ਇਸ ਸਹਿਮਤੀ ਤੋਂ ਬਾਅਦ, ਹੁਣ ਜਥੇਬੰਦੀ ਦੀਆਂ ਬਾਕੀ ਰਹਿੰਦੀਆਂ ਮੰਗਾਂ ਸਬੰਧੀ ਕੱਲ੍ਹ, ਮਿਤੀ 24 ਜੂਨ
2026 ਨੂੰ ਪੰਜਾਬ ਦੇ ਵਿੱਤ ਮੰਤਰੀ ਅਤੇ ਟ੍ਰਾਂਸਪੋਰਟ ਮੰਤਰੀ ਨਾਲ ਇੱਕ ਵਿਸ਼ੇਸ਼ ਪੈਨਲ ਮੀਟਿੰਗ ਫਿਕਸ ਕੀਤੀ ਗਈ ਹੈ। ਜਥੇਬੰਦੀ ਨੇ ਸਮੂਹ ਡਿਪੂ
ਕਮੇਟੀਆਂ ਨੂੰ ਅਪੀਲ ਕੀਤੀ ਹੈਕਿ ਇਸ ਉੱਚ ਪੱਧਰੀ ਮੀਟਿੰਗ ਨੂੰ ਮੁੱਖ ਰੱਖਦੇ ਹੋਏ ਫਿਲਹਾਲ ਹੜਤਾਲ ਨੂੰ ਮੁਲਤਵੀ ਰੱਖਿਆ ਜਾਵੇ ਅਤੇ ਆਮ
ਜਨਤਾ ਦੀ ਸਹੂਲਤ ਲਈ ਬੱਸਾਂ ਦਾ ਸੰਚਾਲਨ ਆਮ ਵਾਂਗ ਜਾਰੀ ਰੱਖਿਆ ਜਾਵੇ।

ਜਥੇਬੰਦੀ ਦੇ ਆਗੂਆਂ ਨੇ ਸਪੱਸ਼ਟ ਕੀਤਾ ਹੈ ਕਿ 24 ਜੂਨ ਨੂੰ ਸਰਕਾਰ ਦੇ ਮੰਤਰੀਆਂ ਨਾਲ ਹੋਣ ਵਾਲੀ ਇਸ ਅਹਿਮ ਮੀਟਿੰਗ ਦੇ ਨਤੀਜਿਆਂ ਨੂੰ
ਦੇਖਣ ਤੋਂ ਬਾਅਦ, ਜਥੇਬੰਦੀ ਆਪਸੀ ਮੀਟਿੰਗ ਕਰਕੇ ਅਗਲੇ ਤਿੱਖੇ ਸੰਘਰਸ਼ ਜਾਂ ਹੜਤਾਲ ਸਬੰਧੀ ਕੋਈ ਅਗਲਾ ਫੈਸਲਾ ਕਰੇਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।