ਚੰਡੀਗੜ੍ਹ, 25 ਜੂਨ, ਬੋਲੇ ਪੰਜਾਬ ਬਿਊਰੋ :
ਪੰਜਾਬ ਦੇ ਇੱਕ ਜਿਲ੍ਹੇ ਵਿੱਚ ਭਲਕੇ 26 ਜੂਨ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਵੱਲੋਂ ਇਸ ਸਬੰਧੀ ਬਕਾਇਦਾ ਹੁਕਮ ਜਾਰੀ ਕੀਤਾ ਗਿਆ ਹੈ।ਇਸ ਦਿਨ ਜਨਤਕ ਅਦਾਰੇ ਬੰਦ ਰਹਿਣਗੇ।
ਮਿਲੀ ਜਾਣਕਾਰੀ ਮੁਤਾਬਕ 26 ਜੂਨ ਨੂੰ ਮਾਲੇਰਕੋਟਲਾ ਵਿੱਚ ਜਨਤਕ ਛੁੱਟੀ ਹੋਵੇਗੀ। ਇਸ ਦੌਰਾਨ ਸਾਰੇ ਸਰਕਾਰੀ ਦਫ਼ਤਰ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ। ਮਾਲੇਰਕੋਟਲਾ ਦੇ ਡਿਪਟੀ ਕਮਿਸ਼ਨਰ (ਡੀ.ਸੀ.) ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਇਹ ਛੁੱਟੀ ਮੁਹੱਰਮ ਕਾਰਨ ਕੀਤੀ ਜਾ ਰਹੀ ਹੈ। ਹਾਲਾਂਕਿ, ਇਹ ਛੁੱਟੀ ਦਾ ਹੁਕਮ ਉਨ੍ਹਾਂ ਸਕੂਲਾਂ ਅਤੇ ਕਾਲਜਾਂ ‘ਤੇ ਲਾਗੂ ਨਹੀਂ ਹੋਵੇਗਾ ਜਿੱਥੇ ਇਸ ਸਮੇਂ ਬੋਰਡ ਜਾਂ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਚੱਲ ਰਹੀਆਂ ਹਨ।













