ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 10 ਆਧੁਨਿਕ ਹਥਿਆਰ, 5Kg ਤੋਂ ਵੱਧ ਹੈਰੋਇਨ ਤੇ ₹30.38 ਲੱਖ ਦੀ ਹਵਾਲਾ ਰਾਸ਼ੀ ਸਮੇਤ 7 ਗ੍ਰਿਫ਼ਤਾਰ 

ਚੰਡੀਗੜ੍ਹ ਪੰਜਾਬ

ਅੰਮ੍ਰਿਤਸਰ, 25 ਜੂਨ, ਬੋਲੇ ਪੰਜਾਬ ਬਿਊਰੋ :

ਇੱਕ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਅੰਮ੍ਰਿਤਸਰ ਸਿਟੀ ਪੁਲਿਸ ਨੇ ਅਫਗਾਨ ਨਾਗਰਿਕ ਅਤੇ ਨਾਬਾਲਗ ਸਮੇਤ ਸੱਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।ਸਾਰਿਆਂ ਨੂੰ ਗੈਰ-ਕਾਨੂੰਨੀ ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਲੈਣ-ਦੇਣ ਤੇ ਸਰਹੱਦ ਪਾਰ ਦੇ ਨੈੱਟਵਰਕ ਵਿੱਚ ਸ਼ਾਮਲ ਹੋਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।

ਪੁਲਿਸ ਨੇ ਮੁਲਜ਼ਮਾਂ ਤੋਂ ਦਸ ਆਧੁਨਿਕ ਹਥਿਆਰ ਬਰਾਮਦ ਕੀਤੇ ਹਨ, ਜਿਨ੍ਹਾਂ ਵਿੱਚ ਦੋ ਸਬ-ਮਸ਼ੀਨ ਗਨ ਵੀ ਸ਼ਾਮਲ ਹਨ। ਇਸ ਤੋਂ ਇਲਾਵਾ 5.048 ਕਿਲੋਗ੍ਰਾਮ ਹੈਰੋਇਨ ਅਤੇ ਹਵਾਲਾ ਨਾਲ ਜੁੜੀ 30.38 ਲੱਖ ਰੁਪਏ ਦੀ ਨਕਦੀ ਜ਼ਬਤ ਕੀਤੀ ਗਈ ਹੈ।

ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਦੇ ਵਿਦੇਸ਼ਾਂ ਵਿੱਚ ਸਥਿਤ ਹੈਂਡਲਰਾਂ ਨਾਲ ਸਬੰਧ ਸਨ ਜੋ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਨੈੱਟਵਰਕ ਚਲਾ ਰਹੇ ਸਨ। ਮੁਲਜ਼ਮ ਵੱਖ-ਵੱਖ ਥਾਵਾਂ ‘ਤੇ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰਦੇ ਸਨ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਅਪਰਾਧਿਕ ਤੱਤਾਂ ਨੂੰ ਵੰਡਦੇ ਸਨ। ਜਾਂਚ ਵਿੱਚ ਵਿੱਤੀ ਲੈਣ-ਦੇਣ ਲਈ ਹਵਾਲਾ ਚੈਨਲਾਂ ਦੀ ਵਰਤੋਂ ਦਾ ਵੀ ਖੁਲਾਸਾ ਹੋਇਆ ਹੈ।ਇਸ ਮਾਮਲੇ ਦੇ ਸਬੰਧ ਵਿੱਚ ਇਸਲਾਮਾਬਾਦ ਪੁਲਿਸ ਸਟੇਸ਼ਨ ਵਿੱਚ ਇੱਕ ਕੇਸ ਦਰਜ ਕੀਤਾ ਗਿਆ ਹੈ।ਅਗਲੀ ਜਾਂਚ ਜਾਰੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।