ਮਿਸਤਰੀਆਂ-ਮਜ਼ਦੂਰਾਂ ਵੱਲੋਂ ਲੇਬਰ ਚੌਂਕ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ

ਪੰਜਾਬ

ਸ੍ਰੀ ਚਮਕੌਰ ਸਾਹਿਬ,27 ਜੂਨ,ਬੋਲੇ ਪੰਜਾਬ ਬਿਊਰੋ;

ਮਿਸਤਰੀਆਂ ਅਤੇ ਮਜ਼ਦੂਰਾਂ ਵੱਲੋਂ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰਾਹਗੀਰਾਂ, ਆਮ ਲੋਕਾਂ ਅਤੇ ਵਾਹਨ ਚਾਲਕਾਂ ਲਈ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਰਜਿ ਸਬੰਧਤ ਇਫਟੂ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਪ੍ਰਧਾਨ ਬਲਵਿੰਦਰ ਸਿੰਘ ਭੈਰੋ ਮਾਜਰਾ,ਜਨਰਲ ਸਕੱਤਰ ਮਿਸਤਰੀ ਮਨਮੋਹਣ ਸਿੰਘ ਕਾਲਾ ਨੇ ਦੱਸਿਆ ਕਿ ਇਸ ਮੌਕੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਠੰਡਾ ਮਿੱਠਾ ਜਲ ਪੀਤਾਂ ਅਤੇ ਪ੍ਰਬੰਧਕਾਂ ਦੀ ਇਸ ਉਪਰਾਲੇ ਲਈ ਸ਼ਲਾਘਾ ਕੀਤੀ। ਇਹਨਾਂ ਆਗੂਆਂ ਨੇ ਕਿਹਾ ਕਿ ਗਰਮੀ ਦੇ ਮੌਸਮ ਵਿੱਚ ਪਿਆਸੇ ਲੋਕਾਂ ਨੂੰ ਠੰਡਾ ਜਲ ਪਿਲਾਉਣਾ ਬਹੁਤ ਵੱਡੀ ਸੇਵਾ ਹੈ। ਉਨ੍ਹਾਂ ਕਿਹਾ ਕਿ ਸਮਾਜਿਕ ਕਾਰਜਾਂ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣਾ ਹਰ ਇੱਕ ਦਾ ਫਰਜ਼ ਹੈ। ਇਸ ਤਰ੍ਹਾਂ ਦੇ ਸੇਵਾ ਕਾਰਜ ਆਪਸੀ ਭਾਈਚਾਰੇ, ਪਿਆਰ ਅਤੇ ਮਨੁੱਖਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ। ਇਸ ਮੌਕੇ ਆਗੂਆ ਵਲੋਂ ਲੇਬਰ ਵੈਲਫੇਅਰ ਬੋਰਡ ਦੀਆਂ ਸਕੀਮਾਂ ਲੈਣ ਲਈ ਕਾਪੀਆਂ ਬਣਾਉਣ, ਕਾਪੀਆਂ ਨਿਊ ਕਰਨ, ਬੱਚਿਆਂ ਦੇ ਵਜ਼ੀਫੇ, ਪੈਨਸ਼ਨ ਕੇਸ ਲਈ, ਲੇਬਰ ਚੌਂਕ ਵਿਖੇ ਆਗੂਆਂ ਤੋਂ ਫ਼ਾਰਮ ਲੈਣ ਕੇ ਫ਼ਾਰਮ ਭਰਨ,ਤਾ ਲੇਬਰ ਵੈਲਫੇਅਰ ਬੋਰਡ ਵੱਲੋਂ ਜਾਰੀ ਕੀਤੀਆਂ ਸਕੀਮਾਂ ਨੂੰ ਪ੍ਰਾਪਤ ਕੀਤਾ ਜਾ ਸਕੇ ਅਤੇ ਬੁਢਾਪੇ ਵੇਲੇ ਗੁਜ਼ਾਰੇ ਦਾ ਸਾਧਨ ਪੈਨਸ਼ਨ ਲੱਗ ਸਕੇ।ਇਸ ਮੌਕੇ ਮਿਸਤਰੀਆਂ-ਮਜ਼ਦੂਰਾਂ ਨੇ ਲੋਕਾਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ, ਪਾਣੀ ਦੀ ਸੰਭਾਲ ਕਰਨ ਅਤੇ ਸਮਾਜ ਸੇਵਾ ਦੇ ਕੰਮਾਂ ਵਿੱਚ ਅੱਗੇ ਆਉਣ ਦੀ ਵੀ ਅਪੀਲ ਕੀਤੀ।
ਇਸ ਮੌਕੇ ਗੁਰਮੇਲ ਸਿੰਘ ਜੱਸਾ ਸਿੰਘ ਗੁਰਪ੍ਰੀਤ ਸਿੰਘ ਬਿੱਟੂ ਮੱਖਣ ਸਿੰਘ ਗੁਰਪ੍ਰੀਤ ਸਿੰਘ ਡਹਿਰ,ਮਨਪ੍ਰੀਤ ਸਿੰਘ ,ਹਰਪ੍ਰੀਤ ਸਿੰਘ ਮੋਹਣ ਸਿੰਘ ,ਜਗਮੀਤ ਸਿੰਘ , ਸਤਵਿੰਦਰ ਸਿੰਘ ਨੀਟਾ, ਜਸਬੀਰ ਸਿੰਘ, ਸੁਰਿੰਦਰ ਸਿੰਘ ਬਹਾਦਰ ਸਿੰਘ ਜਟਾਣਾ , ਹਰਮੇਸ਼ ਕੁਮਾਰ ਕਾਕਾ ਦਵਿੰਦਰ ਸਿੰਘ, ਹਰਸ਼ਪ੍ਰੀਤ ਸਿੰਘ,ਆਦਿ ਹਾਜ਼ਰ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।