ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਜਸਟਿਸ ਮਹਾਬੀਰ ਸਿੰਘ ਸਿੰਧੂ ਦਾ ਦੇਹਾਂਤ
ਚੰਡੀਗੜ੍ਹ, 28 ਜੂਨ ,ਬੋਲੇ ਪੰਜਾਬ ਬਿਊਰੋ;
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਜਸਟਿਸ ਮਹਾਬੀਰ ਸਿੰਘ ਸਿੰਧੂ ਦਾ ਅੱਜ ਤੜਕੇ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਹ 59 ਸਾਲਾਂ ਦੇ ਸਨ ਅਤੇ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ।
ਹਾਈ ਕੋਰਟ ਪ੍ਰਸ਼ਾਸਨ ਮੁਤਾਬਕ ਉਨ੍ਹਾਂ ਨੇ ਤੜਕੇ 2:50 ਵਜੇ ਆਖ਼ਰੀ ਸਾਹ ਲਏ। ਜਸਟਿਸ ਸਿੰਧੂ ਦਾ ਅੰਤਿਮ ਸਸਕਾਰ ਅੱਜ ਸ਼ਾਮ 5 ਵਜੇ ਹਰਿਆਣਾ ਦੇ ਹਾਂਸੀ ਜ਼ਿਲ੍ਹੇ ਵਿੱਚ ਸਥਿਤ ਉਨ੍ਹਾਂ ਦੇ ਜੱਦੀ ਪਿੰਡ ਮਸੂਦਪੁਰ ਵਿਖੇ ਕੀਤਾ ਜਾਵੇਗਾ। ਜਸਟਿਸ ਮਹਾਬੀਰ ਸਿੰਘ ਸਿੰਧੂ ਨੂੰ 10 ਜੁਲਾਈ, 2017 ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਵਧੀਕ ਜੱਜ ਵਜੋਂ ਨਿਯੁਕਤ ਕੀਤਾ ਗਿਆ ਸੀ। ਜਿਸ ਤੋਂ ਬਾਅਦ 3 ਦਸੰਬਰ 2018 ਨੂੰ ਉਨ੍ਹਾਂ ਨੂੰ ਸਥਾਈ ਜੱਜ ਨਿਯੁਕਤ ਕੀਤਾ ਗਿਆ।












