ਨਵੀਂ ਦਿੱਲੀ 28 ਜੂਨ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):—
ਭਾਈ ਨਰਿੰਦਰ ਸਿੰਘ ਰੰਧਾਵਾ ਵੱਲੋਂ ਭੇਜੀ ਜਾਣਕਾਰੀ ਅਨੁਸਾਰ 4 ਜੁਲਾਈ 2026 ਨੂੰ ਵੈਨਕੂਵਰ ਸਥਿਤ ਭਾਰਤੀ ਕੌਂਸਲੇਟ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਆਯੋਜਕਾਂ ਵੱਲੋਂ ਜਾਰੀ ਪ੍ਰਚਾਰ ਸਮੱਗਰੀ ਵਿੱਚ 4 ਜੁਲਾਈ 1955 ਦੀਆਂ ਘਟਨਾਵਾਂ ਦਾ ਹਵਾਲਾ ਦਿੰਦਿਆਂ ਦਸਿਆ ਗਿਆ ਕਿ ਉਸ ਦਿਨ ਸ੍ਰੀ ਦਰਬਾਰ ਸਾਹਿਬ ‘ਤੇ ਪਹਿਲਾ ਭਾਰਤੀ ਫੌਜੀ ਹਮਲਾ ਹੋਇਆ ਸੀ, ਜਿਸ ਵਿੱਚ 200 ਤੋਂ ਵੱਧ ਸਿੱਖ ਸ਼ਹੀਦ ਹੋਏ, 2,000 ਤੋਂ ਵੱਧ ਜ਼ਖ਼ਮੀ ਹੋਏ ਅਤੇ 57,000 ਤੋਂ ਵੱਧ ਗ੍ਰਿਫ਼ਤਾਰੀਆਂ ਹੋਈਆਂ। ਇਸ ਪਿਛੋਕੜ ਨੂੰ ਉਭਾਰਦਿਆਂ ਸੰਗਤ ਨੂੰ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਭਾਈ ਨਰਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸਿੱਖ ਕੌਮ ਆਪਣੇ ਇਤਿਹਾਸਕ ਜ਼ੁਲਮਾਂ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕਦੇ ਨਹੀਂ ਭੁੱਲੇਗੀ ਅਤੇ ਜਦੋਂ ਤੱਕ ਭਾਈ ਨਿੱਝਰ ਦੇ ਕਤਲ ਵਿਚ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਕੌਮ ਦੀ ਆਵਾਜ਼ ਦੁਨੀਆ ਦੇ ਹਰ ਮੰਚ ‘ਤੇ ਗੂੰਜਦੀ ਰਹੇਗੀ ਅਤੇ ਸ਼ਾਂਤਮਈ ਢੰਗ ਨਾਲ ਆਪਣਾ ਵਿਰੋਧ ਦਰਜ ਕਰਵਾਉਂਦੀ ਰਹੇਗੀ।












