ਚੰਡੀਗੜ੍ਹ, 29 ਜੂਨ ,ਬੋਲੇ ਪੰਜਾਬ ਬਿਊਰੋ;
ਕਿਸਾਨਾਂ ਦੇ ਹਿੱਤਾਂ ਦੀ ਰਾਖੀ ਤਹਿਤ ਵੱਡੀ ਕਾਰਵਾਈ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਟੈਕਨੀਕਲ ਗ੍ਰੇਡ ਯੂਰੀਆ ਦੀ ਥਾਂ ਸਬਸਿਡੀ ਵਾਲੇ ਐਗਰੀਕਲਚਰ-ਗ੍ਰੇਡ (ਨਿੰਮ-ਕੋਟੇਡ) ਯੂਰੀਆ ਦੀ ਸਪਲਾਈ ਦੇ ਮਾਮਲੇ ਵਿੱਚ 7 ਅਧਿਕਾਰੀਆਂ ਨੂੰ ਚਾਰਜਸ਼ੀਟ ਜਾਰੀ ਕੀਤੀ ਹੈ, ਜਦਕਿ ਇੱਕ ਹੋਰ ਅਧਿਕਾਰੀ ਦਾ ਤਬਾਦਲਾ ਕੀਤਾ ਗਿਆ ਹੈ।
ਇਸੇ ਤਰ੍ਹਾਂ ਮਾਰਕਫੈੱਡ ਨੇ ਵੀ ਪਹਿਲੀ ਨਜ਼ਰੇ ਜ਼ਿੰਮੇਵਾਰ ਪਾਏ ਗਏ ਅਧਿਕਾਰੀਆਂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਵਿੱਢ ਦਿੱਤੀ ਹੈ ਅਤੇ ਚੀਫ਼
ਮੈਨੇਜਰ ਨੂੰ ’ਕਾਰਨ ਦੱਸੋ ਨੋਟਿਸ’ ਜਾਰੀ ਕੀਤਾ ਗਿਆ ਹੈ, ਜਦੋਂ ਕਿ ਲਾਗੂ ਸੇਵਾ ਨਿਯਮਾਂ ਤਹਿਤ ਜਨਰਲ ਮੈਨੇਜਰ, ਸੀਨੀਅਰ ਅਕਾਊਂਟਸ
ਅਫ਼ਸਰ (ਜੋ ਡਿਪਟੀ ਸੀ.ਏ.ਓ. ਵਜੋਂ ਕੰਮ ਦੇਖ ਰਹੇ ਸਨ) ਅਤੇ ਸੀਨੀਅਰ ਸਹਾਇਕ (ਜੋ ਕਮਰਸ਼ੀਅਲ ਮੈਨੇਜਰ ਵਜੋਂ ਕੰਮ ਦੇਖ ਰਹੇ ਸਨ) ਖ਼ਿਲਾਫ਼
‘ਮੇਜਰ ਪੈਨਲਟੀ’ ਚਾਰਜਸ਼ੀਟਾਂ ਜਾਰੀ ਕੀਤੀਆਂ ਗਈਆਂ ਹਨ। ਸਬੰਧਤ ਸੀਨੀਅਰ ਸਹਾਇਕ (ਜੋ ਕਮਰਸ਼ੀਅਲ ਮੈਨੇਜਰ ਵਜੋਂ ਤਾਇਨਾਤ ਸੀ) ਦਾ
ਪ੍ਰਸ਼ਾਸਕੀ ਹਿੱਤ ਵਿੱਚ ਤਬਾਦਲਾ ਵੀ ਕਰ ਦਿੱਤਾ ਗਿਆ ਹੈ।
ਇਸ ਸਬੰਧੀ ਅੱਜ ਇੱਥੇ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਸਹਿਕਾਰਤਾ ਵਿਭਾਗ ਨੇ ਟੈਕਨੀਕਲ ਗ੍ਰੇਡ ਯੂਰੀਆ ਦੀ
ਥਾਂ ਸਬਸਿਡੀ ਵਾਲੇ ਐਗਰੀਕਲਚਰ ਗ੍ਰੇਡ (ਨਿੰਮ-ਕੋਟੇਡ) ਯੂਰੀਆ ਦੀ ਵਰਤੋਂ ਨਾਲ ਸਬੰਧਤ ਮਾਮਲੇ ਵਿੱਚ ਤੁਰੰਤ, ਵਿਆਪਕ ਅਤੇ ਸਮਾਂਬੱਧ
ਕਾਰਵਾਈ ਕੀਤੀ ਹੈ।
ਇਸ ਸਬੰਧੀ ਸ਼ਿਕਾਇਤ ਮਿਲਣ ਤੋਂ ਬਾਅਦ, ਪ੍ਰਸ਼ਾਸਕੀ ਸਕੱਤਰ, ਸਹਿਕਾਰਤਾ ਵਿਭਾਗ ਨੇ ਮਾਰਕਫੈੱਡ ਅਤੇ ਮਿਲਕਫੈੱਡ ਦੇ ਮੈਨੇਜਿੰਗ
ਡਾਇਰੈਕਟਜ਼ ਨੂੰ ਤੁਰੰਤ ਤੱਥ ਖੋਜ ਜਾਂਚ ਵਿੱਢਣ, ਅਣਗਹਿਲੀ ਲਈ ਜ਼ਿੰਮੇਵਾਰੀ ਤੈਅ ਕਰਨ ਅਤੇ ਬਿਨਾਂ ਕਿਸੇ ਦੇਰੀ ਦੇ‘ਕਾਰਵਾਈ ਰਿਪੋਰਟ’
ਸੌਂਪਣ ਦੇ ਨਿਰਦੇਸ਼ ਦਿੱਤੇ ਸਨ। ਇਸ ਦੇ ਨਾਲ ਹੀ ਟੈਕਨੀਕਲ ਗ੍ਰੇਡ ਯੂਰੀਆ ਦੀ ਖਰੀਦ ਲਈ ਜ਼ਿੰਮੇਵਾਰ ਜਨਰਲ ਮੈਨੇਜਰਾਂ ਅਤੇ ਅਧਿਕਾਰੀਆਂ/
ਕਰਮਚਾਰੀਆਂ ਖ਼ਿਲਾਫ਼ 25 ਜੂਨ ਨੂੰ ‘ਮੇਜਰ ਪੈਨਲਟੀ’ (ਸਖ਼ਤ ਸਜ਼ਾ) ਅਨੁਸ਼ਾਸਨੀ ਕਾਰਵਾਈ ਵਿੱਢਣ ਦੇ ਨਿਰਦੇਸ਼ ਜਾਰੀ ਕੀਤੇ ਗਏ ਸਨ।
ਇਨ੍ਹਾਂ ਨਿਰਦੇਸ਼ਾਂ ‘ਤੇ ਤੁਰੰਤ ਕਾਰਵਾਈ ਕਰਦਿਆਂ, ਮਿਲਕਫੈੱਡ ਨੇ ਖੰਨਾ ਕੈਟਲ ਫੀਡ ਪਲਾਂਟ ਦੇ ਜਨਰਲ ਮੈਨੇਜਰ, ਮੈਨੇਜਰ (ਏਐਚ) ਅਤੇ
ਕੁਆਲਿਟੀ ਇੰਚਾਰਜ, ਡਿਪਟੀ ਮੈਨੇਜਰ (ਖਰੀਦ ਅਤੇ ਭੰਡਾਰਨ) / ਇੰਚਾਰਜ (ਐਫਐਂਡਏ ), ਅਤੇ ਸੀਨੀਅਰ ਸਹਾਇਕ / ਖਰੀਦ ਇੰਚਾਰਜ
ਖ਼ਿਲਾਫ਼ ‘ਮੇਜਰ ਪੈਨਲਟੀ’ ਚਾਰਜਸ਼ੀਟਾਂ ਜਾਰੀ ਕੀਤੀਆਂ ਗਈਆਂ ਹਨ।












