ਵਾਰਡ ਨੰਬਰ 41ਦੀ ਕੌਂਸਲਰ ਗੁਰਪ੍ਰੀਤ ਕੌਰ ਉੱਭਾ ਵੱਲੋ ਵਾਰਡ ਦੇ ਵਿਕਾਸ ਸਬੰਧੀ ਵਿਧਾਇਕ ਕੁਲਵੰਤ ਸਿੰਘ ਨਾਲ ਮੁਲਾਕਾਤ, ਬੁਨਿਆਦੀ ਸਹੂਲਤਾਂ ਦੇ ਜਲਦ ਹੱਲ ਦੀ ਕੀਤੀ ਮੰਗ

ਪੰਜਾਬ

ਮੋਹਾਲੀ, 30 ਜੂਨ ,ਬੋਲੇ ਪੰਜਾਬ ਬਿਊਰੋ ;
ਵਾਰਡ ਨੰਬਰ 41 ਦੀ ਕੌਂਸਲਰ ਗੁਰਪ੍ਰੀਤ ਕੌਰ ਉੱਭਾ ਨੇ ਆਪਣੇ ਪਤੀ ਹਰਦੇਵ ਸਿੰਘ ਉੱਭਾ (ਸਟੇਟ ਪ੍ਰੈੱਸ ਸਕੱਤਰ, ਭਾਜਪਾ ਪੰਜਾਬ) ਨਾਲ ਮਾਣਯੋਗ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਜੀ ਨਾਲ ਮੁਲਾਕਾਤ ਕਰਕੇ ਵਾਰਡ ਨੰਬਰ 41 ਅਧੀਨ ਆਉਂਦੇ ਪਿੰਡ ਸੰਭਾਲਕੀ, ਪਿੰਡ ਨਾਨੂੰ ਮਾਜਰਾ, ਵੇਵ ਐਸਟੇਟ ਸੈਕਟਰ-85, ਪ੍ਰੀਤ ਸਿਟੀ ਸੈਕਟਰ-86 ਅਤੇ ਸੈਕਟਰ-88 ਦੇ ਲੋਕਾਂ ਨੂੰ ਦਰਪੇਸ਼ ਮੁੱਖ ਸਮੱਸਿਆਵਾਂ ਅਤੇ ਵਿਕਾਸ ਕਾਰਜਾਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ।
ਗੁਰਪ੍ਰੀਤ ਕੌਰ ਉੱਭਾ ਨੇ ਕਿਹਾ ਕਿ ਇਨ੍ਹਾਂ ਇਲਾਕਿਆਂ ਦੇ ਨਿਵਾਸੀ ਲੰਬੇ ਸਮੇਂ ਤੋਂ ਕਈ ਬੁਨਿਆਦੀ ਸਹੂਲਤਾਂ ਦੀ ਘਾਟ ਕਾਰਨ ਪ੍ਰੇਸ਼ਾਨ ਹਨ। ਉਨ੍ਹਾਂ ਵਿਧਾਇਕ ਸਾਹਿਬ ਕੋਲ ਮੰਗ ਕੀਤੀ ਕਿ ਬਰਸਾਤੀ ਪਾਣੀ ਦੀ ਨਿਕਾਸੀ ਲਈ ਪੱਕਾ ਪ੍ਰਬੰਧ ਕੀਤਾ ਜਾਵੇ ਅਤੇ ਸਮੂਹ ਇਲਾਕੇ ਨੂੰ ਸਾਫ਼-ਸੁਥਰਾ ਪੀਣ ਵਾਲਾ ਨਹਿਰੀ ਪਾਣੀ ਮੁਹੱਈਆ ਕਰਵਾਇਆ ਜਾਵੇ।
ਉਨ੍ਹਾਂ ਨੇ ਸੈਨਿਟੇਸ਼ਨ ਅਤੇ ਸੀਵਰੇਜ ਪ੍ਰਣਾਲੀ ਵਿੱਚ ਸੁਧਾਰ, ਪਿੰਡਾਂ ਦੀਆਂ ਨਾਲੀਆਂ, ਗਲੀਆਂ ਅਤੇ ਸੜਕਾਂ ਦੀ ਸਾਫ ਸਫਾਈ,ਮੁਰੰਮਤ, ਖਰਾਬ ਸੜਕਾਂ ਦਾ ਨਿਰਮਾਣ, ਸਟਰੀਟ ਲਾਈਟਾਂ ਦੀ ਸਥਾਪਨਾ ਅਤੇ ਮੁਰੰਮਤ, ਘਰ-ਘਰ ਨਿਯਮਿਤ ਕੂੜਾ ਇਕੱਠਾ ਕਰਨ ਦੀ ਵਿਵਸਥਾ, ਨਵੇ ਪਾਰਕ ਤੇ ਪੁਰਾਣੇ ਪਾਰਕਾਂ ਦੀ ਸਫ਼ਾਈ ਅਤੇ ਰੱਖ-ਰਖਾਅ, ਟ੍ਰੈਫਿਕ ਸਿਗਨਲਾਂ ਦੀ ਸਥਾਪਨਾ ਅਤੇ ਸਮੂਹ ਵਾਰਡ ਵਿੱਚ ਹੋਰ ਬੁਨਿਆਦੀ ਨਾਗਰਿਕ ਸਹੂਲਤਾਂ ਨੂੰ ਪਹਿਲ ਦੇ ਆਧਾਰ ‘ਤੇ ਮੁਹੱਈਆ ਕਰਵਾਉਣ ਦੀ ਮੰਗ ਵੀ ਰੱਖੀ।
ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਵਾਰਡ ਨੰਬਰ 41 ਦੇ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਸੰਬੰਧਿਤ ਵਿਭਾਗਾਂ ਅਤੇ ਸਰਕਾਰ ਤੱਕ ਪਹੁੰਚਾਇਆ ਜਾ ਰਿਹਾ ਹੈ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਦਿਵਾਉਣ ਲਈ ਹਰ ਸੰਭਵ ਯਤਨ ਜਾਰੀ ਰਹੇਗਾ।
ਮਾਣਯੋਗ ਵਿਧਾਇਕ ਕੁਲਵੰਤ ਸਿੰਘ ਜੀ ਨੇ ਸਾਰੀਆਂ ਮੰਗਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਸੰਬੰਧਿਤ ਵਿਭਾਗਾਂ ਨਾਲ ਤਾਲਮੇਲ ਕਰਕੇ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਆਧਾਰ ‘ਤੇ ਅੱਗੇ ਵਧਾਇਆ ਜਾਵੇਗਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।