ਅੰਤਰਰਾਸ਼ਟਰੀ ਡਾਕਟਰ ਦਿਵਸ ਅਤੇ ਸੀਏ ਦਿਵਸ ਮੌਕੇ ਡਾ. ਰਾਕੇਸ਼ ਜਿੰਦਲ ਤੇ ਸੀਏ ਵਰੁਣ ਸੂਦ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ

ਪੰਜਾਬ

ਰਾਜਪੁਰਾ, 1 ਜੁਲਾਈ ,ਬੋਲੇ ਪੰਜਾਬ ਬਿਊਰੋ;

ਰੋਟਰੀ ਇੰਟਰਨੈਸ਼ਨਲ ਡਿਸਟ੍ਰਿਕਟ 3090 ਦੇ ਡਿਸਟ੍ਰਿਕਟ ਗਵਰਨਰ ਸੀਏ ਅਮਿਤ ਸਿੰਗਲਾ ਦੀ ਪ੍ਰੇਰਨਾ ਸਦਕਾ ਅੰਤਰਰਾਸ਼ਟਰੀ ਡਾਕਟਰ ਦਿਵਸ ਅਤੇ ਚਾਰਟਰਡ ਅਕਾਊਂਟੈਂਟ ਦਿਵਸ ਦੇ ਮੌਕੇ ‘ਤੇ ਪੁਰਾਣਾ ਰਾਜਪੁਰਾ ਵਿਖੇ ‘ਵਾਰਡ 4 ਵੈਲਫੇਅਰ’ ਪ੍ਰੋਗਰਾਮ ਤਹਿਤ ਡਾ. ਰਾਕੇਸ਼ ਜਿੰਦਲ, ਡਾ. ਪ੍ਰਿਯੰਕਾ ਜਿੰਦਲ ਅਤੇ ਸੀਏ ਵਰੁਣ ਸੂਦ ਨੂੰ ਰੋਟਰੀ ਇੰਟਰਨੈਸ਼ਨਲ ਡਿਸਟ੍ਰਿਕਟ 3090 ਦੇ ਅਸਿਸਟੈਂਟ ਗਵਰਨਰ 2026-27 ਰੋਟੇਰੀਅਨ ਰਾਜਿੰਦਰ ਸਿੰਘ ਚਾਨੀ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਸਵੀਰ ਕੌਰ ਚਾਨੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
ਇਸ ਮੌਕੇ ਰੋਟੇਰੀਅਨ ਰਾਜਿੰਦਰ ਸਿੰਘ ਚਾਨੀ ਨੇ ਕਿਹਾ ਕਿ ਡਾ. ਰਾਕੇਸ਼ ਜਿੰਦਲ ਅਤੇ ਡਾ. ਪ੍ਰਿਯੰਕਾ ਜਿੰਦਲ ਆਪਣੀ ਡਾਕਟਰੀ ਸੇਵਾ ਦੇ ਨਾਲ-ਨਾਲ ਲੋੜਵੰਦ ਲੋਕਾਂ ਦੀ ਮਦਦ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਵਿੱਚ ਵੀ ਮਹੱਤਵਪੂਰਨ ਯੋਗਦਾਨ ਪਾ ਰਹੇ ਹਨ, ਜੋ ਸਮਾਜ ਲਈ ਸ਼ਲਾਘਾਯੋਗ ਹੈ। ਉਨ੍ਹਾਂ ਅੱਗੇ ਕਿਹਾ ਕਿ ਸੀਏ ਵਰੁਣ ਸੂਦ ਅੱਜ ਦੇ ਨੌਜਵਾਨਾਂ ਲਈ ਇੱਕ ਪ੍ਰੇਰਨਾਦਾਇਕ ਸ਼ਖਸੀਅਤ ਹਨ, ਜਿਨ੍ਹਾਂ ਨੇ ਆਪਣੀ ਮਿਹਨਤ, ਲਗਨ ਅਤੇ ਸਮਰਪਣ ਨਾਲ ਚਾਰਟਰਡ ਅਕਾਊਂਟੈਂਟ ਬਣਨ ਦੀ ਮੰਜ਼ਿਲ ਹਾਸਲ ਕੀਤੀ ਹੈ ਅਤੇ ਸਮਾਜ ਵਿੱਚ ਸਾਕਾਰਾਤਮਕ ਯੋਗਦਾਨ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਅਜਿਹੀਆਂ ਸਫ਼ਲ ਸ਼ਖਸੀਅਤਾਂ ਤੋਂ ਪ੍ਰੇਰਨਾ ਲੈ ਕੇ ਆਪਣੇ ਟੀਚਿਆਂ ਨੂੰ ਹਾਸਲ ਕਰਨ ਲਈ ਨਿਰੰਤਰ ਯਤਨਸ਼ੀਲ ਰਹਿਣਾ ਚਾਹੀਦਾ ਹੈ।
ਸਨਮਾਨਿਤ ਸ਼ਖਸੀਅਤਾਂ ਨੂੰ ਪ੍ਰੇਰਨਾਦਾਇਕ ਪੁਸਤਕਾਂ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਸਭਨਾਂ ਨੇ ਡਾਕਟਰਾਂ ਅਤੇ ਚਾਰਟਰਡ ਅਕਾਊਂਟੈਂਟਾਂ ਦੀ ਸਮਾਜ ਪ੍ਰਤੀ ਨਿਭਾਈ ਜਾ ਰਹੀ ਮਹੱਤਵਪੂਰਨ ਭੂਮਿਕਾ ਦੀ ਸਰਾਹਨਾ ਕਰਦਿਆਂ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।