ਰਾਜੌਰੀ ਗਾਰਡਨ ਗੁਰਦੁਆਰਾ ਸਾਹਿਬ ਵਿਖੇ ਵਿਸ਼ੇਸ਼ ਸਮਾਗਮ

ਨੈਸ਼ਨਲ ਪੰਜਾਬ

ਨਵੀਂ ਦਿੱਲੀ, 2 ਜੁਲਾਈ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):-

ਪੱਛਮੀ ਦਿੱਲੀ ਦੇ ਰਾਜੌਰੀ ਗਾਰਡਨ ਗੁਰਦੁਆਰਾ ਸਾਹਿਬ ਵਿਖੇ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਭਾਈ ਕੁਲਵਿੰਦਰ ਸਿੰਘ ਮਾਹਲ, ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅਤੇ ਭਾਈ ਸਹਜਦੀਪ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਦਾ ਮਨੋਹਰ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ ਗਿਆ। ਇਸ ਦੇ ਨਾਲ ਹੀ ਡਾ. ਮਨਪ੍ਰੀਤ ਸਿੰਘ ਨੇ ਗੁਰੂ ਇਤਿਹਾਸ ਦੀ ਕਥਾ ਕਰਦਿਆਂ ਸੰਗਤ ਨੂੰ ਜਾਣਕਾਰੀ ਦਿੱਤੀ ਕਿ ਇਸ ਗੁਰਪੁਰਬ ਮੌਕੇ ਲੰਗਰ ਵਿੱਚ ਮਿੱਸੇ ਪ੍ਰਸ਼ਾਦੇ ਅਤੇ ਲੱਸੀ ਕਿਉਂ ਵਰਤਾਈ ਜਾਂਦੀ ਹੈ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਹਰਮਨਜੀਤ ਸਿੰਘ, ਸਕੱਤਰ ਮਨਜੀਤ ਸਿੰਘ ਖੰਨਾ ਸਮੇਤ ਸਮੁੱਚੀ ਕਮੇਟੀ ਨੇ ਸੰਗਤ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਸਰਦਾਰ ਹਰਮਨਜੀਤ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਦਲੀਪ ਸਿੰਘ ਸੇਠੀ ਦੇ ਵਿਸ਼ੇਸ਼ ਉਪਰਾਲਿਆਂ ਸਦਕਾ ਸਮੇਂ-ਸਮੇਂ ‘ਤੇ ਗੁਰਦੁਆਰਾ ਸਾਹਿਬ ਵਿਖੇ ਅਨੇਕਾਂ ਧਾਰਮਿਕ ਸਮਾਗਮ ਕਰਵਾਏ ਜਾਂਦੇ ਹਨ। ਉਨ੍ਹਾਂ ਦੀ ਹਮੇਸ਼ਾ ਕੋਸ਼ਿਸ਼ ਰਹਿੰਦੀ ਹੈ ਕਿ ਨਾਮਵਰ ਰਾਗੀ ਜਥਿਆਂ ਨੂੰ ਸੱਦ ਕੇ ਗੁਰਬਾਣੀ ਕੀਰਤਨ ਕਰਵਾਇਆ ਜਾਵੇ। ਉਨ੍ਹਾਂ ਇਹ ਵੀ ਦੱਸਿਆ ਕਿ ਗੁਰਦੁਆਰਾ ਸਾਹਿਬ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤ ਦੀ ਸਹੂਲਤ ਲਈ 32 ਕਮਰਿਆਂ ਵਾਲੀ ਸਰਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ, ਜਿਸ ਦਾ ਕੰਮ ਸ਼ੁਰੂ ਹੋ ਚੁੱਕਾ ਹੈ ਅਤੇ ਆਉਣ ਵਾਲੇ ਸਾਲ ਵਿੱਚ ਇਸ ਨੂੰ ਸੰਗਤ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।