ਚੰਡੀਗੜ੍ਹ, 3 ਜੁਲਾਈ, ਬੋਲੇ ਪੰਜਾਬ ਬਿਊਰੋ :
ਪੰਜਾਬ ਕਾਂਗਰਸ ਦੇ ਅੰਦਰ ਫੁੱਟ ਪੈਣ ਦੇ ਆਸਾਰ ਹਨ। ਗੁਰਦਾਸਪੁਰ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਚੁੱਪ-ਚਾਪ ਦਿੱਲੀ ਪਹੁੰਚ ਗਏ ਹਨ, ਜਿੱਥੇ ਉਹ ਕੇਂਦਰੀ ਮੰਤਰੀ ਅਮਿਤ ਸ਼ਾਹ ਨੂੰ ਮਿਲੇ; ਉਨ੍ਹਾਂ ਦੇ ਨਾਲ ਭਾਜਪਾ ਦੇ ਰਾਜ ਸਭਾ ਮੈਂਬਰ ਤਰੁਣ ਚੁੱਘ ਵੀ ਸਨ।
ਇਸ ਦੌਰਾਨ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਸੂਬਾ ਕਾਂਗਰਸ ਪ੍ਰਧਾਨ ਨਾ ਬਣਾਏ ਜਾਣ ਤੋਂ ਬਾਅਦ ਬਗਾਵਤ ਦਾ ਝੰਡਾ ਚੁੱਕਿਆ ਹੈ। ਉਨ੍ਹਾਂ ਨੇ ਮੋਰਿੰਡਾ ਸਥਿਤ ਆਪਣੇ ਨਿਵਾਸ ਸਥਾਨ ‘ਤੇ ਕਾਂਗਰਸੀ ਆਗੂਆਂ ਦੀ ਇੱਕ ਐਮਰਜੈਂਸੀ ਮੀਟਿੰਗ ਬੁਲਾਈ, ਜਿਸ ਵਿੱਚ ਤਿੰਨ ਮੌਜੂਦਾ ਵਿਧਾਇਕਾਂ ਸਮੇਤ 25 ਆਗੂ ਸ਼ਾਮਲ ਹੋਏ। ਮੀਟਿੰਗ ਲਈ ਆਗੂਆਂ ਦਾ ਆਉਣਾ ਜਾਰੀ ਹੈ।












