ਚੰਨੀ ਨੇ ਮੋਰਿੰਡਾ ਮੀਟਿੰਗ ਰਾਹੀਂ ਹਾਈਕਮਾਂਡ ਨੂੰ ਦਿੱਤਾ ਸੱਤ ਦਿਨ ਦਾ ਅਲਟੀਮੇਟਮ

ਪੰਜਾਬ

ਮੋਰਿੰਡਾ, 3 ਜੁਲਾਈ ,ਬੋਲੇ ਪੰਜਾਬ ਬਿਊਰੋ;

ਪੰਜਾਬ ਦੇ ਸਾਬਕਾ ਮੁੱਖ ਮੰਤਰੀ Charanjit Singh Channi ਦੇ ਮੋਰਿੰਡਾ ਸਥਿਤ ਨਿਵਾਸ ਵਿਖੇ ਹੋਈ ਕਾਂਗਰਸ ਪਾਰਟੀ ਦੇ ਵੱਡੇ ਆਗੂਆਂ ਦੀ ਅਹਿਮ ਮੀਟਿੰਗ ਨੇ ਪੰਜਾਬ ਕਾਂਗਰਸ ਦੀ ਅੰਦਰੂਨੀ ਸਥਿਤੀ ਨੂੰ ਲੈ ਕੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ। ਇਸ ਮੀਟਿੰਗ ਵਿੱਚ ਵੱਡੀ ਗਿਣਤੀ ਵਿੱਚ ਮੌਜੂਦਾ ਅਤੇ ਸਾਬਕਾ ਮੰਤਰੀਆਂ ਤੇ ਵਿਧਾਇਕਾਂ ਦੀ ਹਾਜ਼ਰੀ ਨੇ ਇਸਨੂੰ ਖਾਸ ਅਹਿਮੀਅਤ ਦਿੱਤੀ ।

ਹਲਕਾ ਸ੍ਰੀ ਚਮਕੌਰ ਸਾਹਿਬ ਦੇ ਮੋਰਿੰਡਾ ਸ਼ਹਿਰ ਵਿੱਚ ਹੋਈ ਇਸ ਮੀਟਿੰਗ ਨੇ ਸਾਫ਼ ਸੰਕੇਤ ਦਿੱਤਾ ਹੈ ਕਿ ਪੰਜਾਬ ਕਾਂਗਰਸ ਵਿੱਚ ਸਭ ਕੁਝ ਠੀਕ ਨਹੀਂ ਚੱਲ ਰਿਹਾ। ਪਾਰਟੀ ਹਾਈ ਕਮਾਂਡ ਵੱਲੋਂ ਕੁਝ ਦਿਨ ਪਹਿਲਾਂ ਪੰਜਾਬ ਕਾਂਗਰਸ ਵਿੱਚ ਕੀਤੀਆਂ ਗਈਆਂ ਨਾਮਾਤਰ ਤਬਦੀਲੀਆਂ ਪ੍ਰਤੀ ਇਸ ਮੀਟਿੰਗ ਦੌਰਾਨ ਗਹਿਰਾ ਰੋਸ ਪ੍ਰਗਟ ਕੀਤਾ ਗਿਆ। ਹਾਜ਼ਰ ਆਗੂਆਂ ਨੇ ਕਿਹਾ ਕਿ ਇਹ ਤਬਦੀਲੀਆਂ ਜਮੀਨੀ ਪੱਧਰ ਤੇ ਵਰਕਰਾਂ ਦੀ ਭਾਵਨਾ ਦੇ ਉਲਟ ਹਨ।ਮੀਟਿੰਗ ਨੇ ਇਹ ਵੀ ਸਾਬਤ ਕਰ ਦਿੱਤਾ ਕਿ Charanjit Singh Channi ਪੰਜਾਬ ਕਾਂਗਰਸ ਵਿੱਚ ਮਜ਼ਬੂਤ ਜੜ੍ਹਾਂ ਵਾਲੇ ਨੇਤਾ ਹਨ ਅਤੇ ਉਨ੍ਹਾਂ ਦਾ ਹੇਠਲੇ ਪੱਧਰ ਤੱਕ ਵਰਕਰਾਂ ਨਾਲ ਮਜ਼ਬੂਤ ਸੰਪਰਕ ਹੈ। ਵੱਡੀ ਗਿਣਤੀ ਵਿੱਚ ਆਗੂਆਂ ਅਤੇ ਵਰਕਰਾਂ ਦੀ ਸ਼ਮੂਲੀਅਤ ਨੂੰ ਚੰਨੀ ਦੀ ਸਿਆਸੀ ਪਕੜ ਵਜੋਂ ਦੇਖਿਆ ਜਾ ਰਿਹਾ ਹੈ।
ਮੀਟਿੰਗ ਦੌਰਾਨ ਪਾਰਟੀ ਹਾਈ ਕਮਾਂਡ ਨੂੰ ਸੱਤ ਦਿਨ ਦਾ ਅਲਟੀਮੇਟਮ ਵੀ ਦਿੱਤਾ ਗਿਆ। ਆਗੂਆਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਅਤੇ ਚਿੰਤਾਵਾਂ ਨੂੰ ਅਣਡਿੱਠਾ ਕੀਤਾ ਗਿਆ ਤਾਂ ਪਾਰਟੀ ਨੂੰ ਅਣਚਾਹੇ ਸਿਆਸੀ ਨਤੀਜਿਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਮੀਟਿੰਗ ਵੱਲੋਂ ਇੱਕ ਚੁਣੀ ਹੋਈ ਕਮੇਟੀ ਨੂੰ ਹਾਈ ਕਮਾਂਡ ਨਾਲ ਗੱਲਬਾਤ ਕਰਨ ਦੇ ਪੂਰੇ ਅਧਿਕਾਰ ਦਿੱਤੇ ਗਏ ਹਨ। ਇਸਦੇ ਨਾਲ ਹੀ ਇਹ ਫੈਸਲਾ ਵੀ ਲਿਆ ਗਿਆ ਕਿ ਅਗਲੇ ਸਮੇਂ ਵਿੱਚ Charanjit Singh Channi ਜੋਵੀ ਸਿਆਸੀ ਫੈਸਲਾ ਜਾਂ ਕਾਰਵਾਈ ਕਰਨਗੇ, ਮੀਟਿੰਗ ਵਿੱਚ ਸ਼ਾਮਲ ਸਾਰੇ ਆਗੂ ਅਤੇ ਵਰਕਰ ਉਸ ‘ਤੇ ਫੁੱਲ ਚੜਾਉਣਗੇ।
ਅਜੇ ਕੁਝ ਦਿਨ ਪਹਿਲਾਂ ਹੀ ਕਾਂਗਰਸ ਹਾਈਕਮਾਂਡ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਕਾਂਗਰਸ ਦੀ ਕੰਪੇਨ ਕਮੇਟੀ ਦਾ ਮੁਖੀ ਬਣਾ ਕੇ ਉਹਨਾਂ ਨੂੰ ਇਹ ਜ਼ਿੰਮੇਵਾਰੀ ਦਿੱਤੀ ਗਈ ਸੀ, ਜਦੋਂਕਿ ਰਾਜਾ ਵੜਿੰਗ ਨੂੰ ਪ੍ਰਧਾਨ ਰੱਖਦਿਆਂ ਉਹਨਾਂ ਨਾਲ ਕਈ ਵਰਕਿੰਗ ਪ੍ਰਧਾਨ ਲਗਾ ਕੇਕੰਮ ਕਰ ਲਈ ਨਵਾਂ ਰੂਪ ਦਿੱਤਾ ਸੀ ਜਦੋਂਕਿ ਪ੍ਰਤਾਪ ਸਿੰਘ ਬਾਜਵਾ ਨੂੰ ਵਿਰੋਧੀ ਧਿਰ ਦੇ ਨੇਤਾ ਵਜੋਂ ਹੀ
ਰਹਿਣ ਦਿੱਤਾ ਸੀ ।
ਅੱਜ ਦੀ ਇਸ ਮੀਟਿੰਗ ਵਿੱਚ ਹਾਜਰ ਮੈਂਬਰਾਂ ਦੀ ਰਾਇ ਸੀ ਕਿ ਚਰਨਜੀਤ ਸਿੰਘ ਚੰਨੀ ਨੂੰ ਜਾਂ ਤਾਂ ਕਾਂਗਰਸ ਦਾ ਪ੍ਰਧਾਨ ਬਣਾਇਆ ਜਾਵੇ, ਜਾਂ ਫਿਰ ਸੀਐਮ ਕੈਂਡੀਡੇਟ ਦੇ ਤੌਰ ‘ਤੇ ਐਲਾਨਿਆ ਜਾਵੇ। ਮੀਟਿੰਗ ਦੀ ਹਾਜ਼ਰੀ ਨੂੰ ਦੇਖਦਿਆਂ ਲੱਗਦਾ ਹੈਕਿ ਮੀਟਿੰਗ ਕਾਫ਼ੀ ਪ੍ਰਭਾਵਸ਼ਾਲੀ ਰਹੀ ਹੈ, ਜਿਸ ਵਿੱਚ ਰਾਣਾ ਗੁਰਜੀਤ ਸਿੰਘ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਹਰਮਿੰਦਰ ਸਿੰਘ ਗਿੱਲ, ਸੁਖ ਸਰਕਾਰੀਆ, ਭਾਰਤ ਭੂਸ਼ਣ ਆਸੂ, ਮੁਹੰਮਦ ਸਦੀਕ, ਸਾਬਕਾ ਮੰਤਰੀ ਗੁਰਪ੍ਰੀਤ ਸਿੰਘ, ਦੀਨਾਕਾਂਗੜ, ਗੁਰਕੀਰਤ ਸਿੰਘ ਕੋਟਲੀ ਅਤੇ ਹੋਰ ਬਹੁਤਹੁ ਸਾਰੇਜ਼ਿਲ੍ਹਾ ਪੱਧਰੇ ਆਗੂ ਵੀ ਹਾਜਰ ਸਨ। ਮੀਟਿੰਗ ਵਿੱਚੋਂ ਪ੍ਰਗਟ ਸਿੰਘ ਗਰੇਵਾਲ, ਸੁਖਪਾਲ ਸਿੰਘ ਖਹਿਰਾ, ਰਾਣਾ ਕੇਪੀ ਸਿੰਘ ਆਦਿ ਬਾਹਰ ਰਹੇ।ਕੁੱਲ ਮਿਲਾ ਕੇ ਕਹਿਣਾ ਹੋਵੇ, ਪਾਰਟੀ ਨੂੰ ਦੋ ਹਜ਼ਾਰ ਸਤਾਈ ਵਿੱਚ ਬਹੁਤ
ਵੱਡੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪਵੇਗਾ, ਅਤੇ ਜੇਕਰ ਮੌਜੂਦਾ ਸਥਿੱਤੀ ਨੂੰ ਨਾ ਸੰਭਾਲਿਆ ਗਿਆ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਕਾਂਗਰਸ ਦੇ ਹਾਲਾਤ ਬਦ ਤੋ ਬਦਤਰ ਹੋ ਸਕਦੇ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।