ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਦੇ ਵੱਡੇ ਭਰਾ ਦੀ ਅੰਤਿਮ ਅਰਦਾਸ ‘ਚ ਦੇਸ਼ ਭਰ ਤੋਂ ਸੰਗਤਾਂ ਹੋਈਆਂ ਨਤਮਸਤਕ

ਨੈਸ਼ਨਲ ਪੰਜਾਬ

ਨਵੀਂ ਦਿੱਲੀ, 9 ਜੁਲਾਈ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):-

ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਰਣਜੀਤ ਸਿੰਘ ਜੀ ਦੇ ਵੱਡੇ ਭਰਾ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਐਮਸੀ) ਦੇ ਸਾਬਕਾ ਮੈਂਬਰ ਸਰਦਾਰ ਗੁਰਚਰਨ ਸਿੰਘ ਦੀ ਅੰਤਿਮ ਅਰਦਾਸ ਅੱਜ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ, ਨਵੀਂ ਦਿੱਲੀ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਈ ਗਈ। ਸਮਾਗਮ ਦੌਰਾਨ ਸਾਬਕਾ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਭਾਈ ਰਣਧੀਰ ਸਿੰਘ ਜੀ ਅਤੇ ਉਨ੍ਹਾਂ ਦੇ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਅਰਦਾਸ ਸਮਾਗਮ ਵਿੱਚ ਪੰਜਾਬ, ਦਿੱਲੀ ਅਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ, ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਸ਼ਖਸੀਅਤਾਂ ਨੇ ਸ਼ਮੂਲੀਅਤ ਕਰਕੇ ਸਰਦਾਰ ਗੁਰਚਰਨ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ। ਹਾਜ਼ਰੀ ਲਗਵਾਉਣ ਵਾਲਿਆਂ ਵਿੱਚ ਭਾਈ ਦਿਆ ਸਿੰਘ ਲਹੌਰੀਆ, ਕਰਨੈਲ ਸਿੰਘ ਪੰਜੋਲੀ, ਮਨਪ੍ਰੀਤ ਸਿੰਘ ਇਆਲੀ (ਐਮਐਲਏ), ਹਰਮੀਤ ਸਿੰਘ ਕਾਲਕਾ (ਪ੍ਰਧਾਨ, ਡੀਐਸਜੀਐਮਸੀ), ਜਰਨੈਲ ਸਿੰਘ (ਐਮਐਲਏ), ਗੋਬਿੰਦ ਸਿੰਘ ਲੌਂਗੋਵਾਲ, ਡੀਐਸਜੀਐਮਸੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਅਤੇ ਮਨਜੀਤ ਸਿੰਘ ਜੀ.ਕੇ., ਤਰਲੋਚਨ ਸਿੰਘ, ਬਾਬਾ ਅਮਰ ਸਿੰਘ ਰਾੜਾ ਸਾਹਿਬ ਵਾਲੇ, ਸੰਤ ਬਾਬਾ ਹਰਚਰਨ ਸਿੰਘ ਰਮਦਾਸ ਵਾਲੇ, ਬਾਬਾ ਸੁਖਵਿੰਦਰ ਸਿੰਘ ਰਤਵਾੜਾ ਸਾਹਿਬ ਵਾਲੇ, ਸਤਵਿੰਦਰ ਸਿੰਘ ਟੌਹੜਾ ਸਮੇਤ ਅਨੇਕਾਂ ਪ੍ਰਮੁੱਖ ਹਸਤੀਆਂ ਸ਼ਾਮਲ ਸਨ। ਇਸ ਮੌਕੇ ਪੰਥਕ ਅਕਾਲੀ ਲਹਿਰ ਦੇ ਆਗੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਨੇ ਪੰਜਾਬ ਤੋਂ ਪਹੁੰਚੀਆਂ ਸੰਗਤਾਂ ਦਾ, ਜਦਕਿ ਸਾਬਕਾ ਡੀਐਸਜੀਐਮਸੀ ਮੈਂਬਰ ਸਰਦਾਰ ਹਰਿੰਦਰ ਸਿੰਘ ਨੇ ਦਿੱਲੀ ਤੋਂ ਆਈਆਂ ਸੰਗਤਾਂ ਦਾ ਧੰਨਵਾਦ ਪ੍ਰਗਟ ਕੀਤਾ। ਸਮਾਗਮ ਦੇ ਅੰਤ ਵਿੱਚ ਸਿੰਘ ਸਾਹਿਬ ਭਾਈ ਰਣਜੀਤ ਸਿੰਘ ਜੀ ਨੇ ਭਾਈ ਰਣਧੀਰ ਸਿੰਘ ਅਤੇ ਉਨ੍ਹਾਂ ਦੇ ਸਮੂਹ ਜਥੇ ਨੂੰ ਸਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਅਤੇ ਸਮੂਹ ਸੰਗਤਾਂ ਦਾ ਅੰਤਿਮ ਅਰਦਾਸ ਵਿੱਚ ਸ਼ਮੂਲੀਅਤ ਕਰਨ ਲਈ ਦਿਲੋਂ ਧੰਨਵਾਦ ਕੀਤਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।