Breaking: ਸਿੱਖ ਜਥੇਬੰਦੀਆਂ ਨੇ ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਕਰਵਾਇਆ ਫ੍ਰੀ

ਪੰਜਾਬ

ਲੁਧਿਆਣਾ, 12 ਜੁਲਾਈ ,ਬੋਲੇ ਪੰਜਾਬ ਬਿਊਰੋ;

ਸਿੱਖ ਜਥੇਬੰਦੀਆਂ ਨੇ ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਫ੍ਰੀ ਕਰਵਾ ਦਿੱਤਾ ਹੈ। ਦੱਸ ਦਈਏ ਕਿ ਸਿੱਖ ਜਥੇਬੰਦੀਆਂ ਦਾ ਦੋਸ਼ ਹੈ ਕਿ ਸਿੱਖ ਧਰਮ ਬਾਰੇ ਅਪਮਾਨਜਨਕ ਟਿੱਪਣੀਆਂ ਕਰਨ ਵਾਲੇ ਖਿਲਾਫ ਪੁਲਿਸ ਕੋਈ ਕਾਰਵਾਈ ਨਹੀਂ ਕਰ ਰਹੀ ਹੈ। ਸਿੱਖ ਜਥੇਬੰਦੀਆਂ ਦੋਸ਼ ਲਾ ਰਹੀਆਂ ਹਨ ਕਿ ਚੇਤਨ ਸ਼ਰਮਾ ਵੱਲੋਂ ਸਿੱਖ ਧਰਮ ਬਾਰੇ ਅਪਮਾਨਜਨਕ ਟਿੱਪਣੀਆਂ ਕੀਤੀਆਂ ਗਈਆਂ ਹਨ।

ਸਿੱਖ ਜਥੇਬੰਦੀਆਂ ਦਾ ਦੋਸ਼ ਹੈ ਕਿ ਅਜੇ ਤੱਕ ਵੀ ਪੁਲਿਸ ਨੇ ਉਸਦੀ ਗ੍ਰਿਫਤਾਰੀ ਨਹੀਂ ਕੀਤੀ ਹੈ, ਜਿਸ ਤੋਂ ਨਾਰਾਜ਼ ਸਿੱਖ ਜਥੇਬੰਦੀਆਂ ਅਤੇ ਨਿਹੰਗ ਸਮੂਹਾਂ ਨੇ ਪੰਜਾਬ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ਾ ‘ਤੇ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ ਅਤੇ ਲਾਡੋਵਾਲ ਟੋਲ ਪਲਾਜ਼ਾ ਨੂੰ ਟੋਲ ਮੁਕਤ ਕਰ ਦਿੱਤਾ ਗਿਆ ਹੈ। ਸਮੂਹਾਂ ਨੇ ਸਪੱਸ਼ਟ ਕੀਤਾ ਕਿ ਵਿਰੋਧ ਜਾਰੀ ਰਹੇਗਾ ਜਦ ਤੱਕ ਪੁਲਿਸ ਵੱਲੋਂ ਠੋਸ ਕਾਰਵਾਈ ਨਹੀਂ ਕੀਤੀ ਜਾਂਦੀ। ਦੱਸ ਦਈਏ ਕਿ ਜਥੇਬੰਦੀਆਂ ਵੱਲੋਂ ਲਾਡੋਵਾਲ ਟੋਲ ਪਲਾਜਾ ਸਵੇਰੇ 11 ਵਜੇ ਤੋਂ ਸ਼ਾਮ ਤੱਕ ਅਣਮਿਥੇ ਸਮੇਂ ਲਈ ਟੋਲ ਫਰੀ ਕੀਤਾ ਗਿਆ ਹੈ।

ਸਿੱਖ ਸੰਗਠਨਾਂ ਦਾ ਕਹਿਣਾ ਹੈ ਕਿ 25 ਦਿਨ ਬੀਤ ਜਾਣ ‘ਤੇ ਵੀ ਪੁਲਿਸ ਚੇਤਨ ਸ਼ਰਮਾ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ ਹੈ। ਸਿੱਖ ਜਥੇਬੰਦੀਆਂ ਨੇ ਕਿਹਾ ਕਿ ਚੇਤਨ ਸ਼ਰਮਾ ਨੇ ਸਿੱਖ ਧਰਮ ਵਿਰੁੱਧ ਬਹੁਤ ਹੀ ਅਪਮਾਨਜਨਕ ਟਿੱਪਣੀਆਂ ਕੀਤੀਆਂ ਹਨ, ਜੋ ਕਿ ਅਸਹਿਣਯੋਗ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।