ਨਵੀ ਦਿੱਲੀ, 12 ਜੁਲਾਈ ,ਬੋਲੇ ਪੰਜਾਬ ਬਿਊਰੋ;
ਸੰਸਦ ਦੇ ਆਗਾਮੀ ਮਾਨਸੂਨ ਸੈਸ਼ਨ ਤੋਂ ਪਹਿਲਾਂ ਕੇਂਦਰ ਸਰਕਾਰ ਨੇ 19 ਜੁਲਾਈ ਨੂੰ ਸਵੇਰੇ 11:00 ਵਜੇ ਸਰਬ ਪਾਰਟੀ ਬੈਠਕ ਬੁਲਾਈ ਹੈ। ਬੈਠਕ ਦਾ ਮਕਸਦ ਸੰਸਦ ਦੇ ਸੁਚਾਰੂ ਸੰਚਾਲਨ ਨੂੰ ਯਕੀਨੀ ਬਣਾਉਣਾ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸੈਸ਼ਨ ਦੇ ਏਜੰਡੇ ‘ਤੇ ਚਰਚਾ ਕਰਨਾ ਹੈ।
ਸੰਸਦੀ ਮਾਮਲਿਆਂ ਦੇ ਮੰਤਰਾਲੇ ਵੱਲੋਂ ਬੁਲਾਈ ਗਈ ਇਸ ਬੈਠਕ ਵਿੱਚ ਸਾਰੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਦੇ ਆਗੂਆਂ ਅਤੇ ਸੰਸਦ ਵਿੱਚ ਉਨ੍ਹਾਂ ਦੇ ਨੁਮਾਇੰਦਿਆਂ ਨੂੰ ਸੱਦਾ ਦਿੱਤਾ ਗਿਆ ਹੈ। ਬੈਠਕ ਦੌਰਾਨ ਸਰਕਾਰ ਮਾਨਸੂਨ ਸੈਸ਼ਨ ਵਿੱਚ ਪੇਸ਼ ਕੀਤੇ ਜਾਣ ਵਾਲੇ ਪ੍ਰਮੁੱਖ ਬਿੱਲਾਂ ਅਤੇ ਹੋਰ ਅਹਿਮ ਮੁੱਦਿਆਂ ‘ਤੇ ਵਿਰੋਧੀ ਧਿਰ ਨੂੰ ਜਾਣਕਾਰੀ ਦੇਵੇਗੀ, ਉੱਥੇ ਹੀ ਵਿਰੋਧੀ ਪਾਰਟੀਆਂ ਵੀ ਆਪਣੇ-ਆਪਣੇ ਮੁੱਦੇ ਸਰਕਾਰ ਸਾਹਮਣੇ ਰੱਖਣਗੀਆਂ।
ਦੱਸ ਦਈਏ ਕਿ ਸੰਸਦ ਦਾ ਮਾਨਸੂਨ ਸੈਸ਼ਨ 20 ਜੁਲਾਈ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਅਜਿਹੇ ‘ਚ ਸਰਕਾਰ ਦੀ ਕੋਸ਼ਿਸ਼ ਹੈ ਕਿ ਸਦਨ ਦੀ ਕਾਰਵਾਈ ਬਿਨਾਂ ਕਿਸੇ ਰੁਕਾਵਟ ਦੇ ਚੱਲੇ ਅਤੇ ਜਨਹਿਤ ਨਾਲ ਜੁੜੇ ਵਿਧਾਨਕ ਕੰਮ ਸਮੇਂ ਸਿਰ ਪੂਰੇ ਕੀਤੇ ਜਾ ਸਕਣ। ਬੈਠਕ ਵਿੱਚ ਸੰਸਦ ਦੇ ਸੁਚਾਰੂ ਸੰਚਾਲਨ ਲਈ ਸਾਰੀਆਂ ਪਾਰਟੀਆਂ ਨੂੰ ਸਹਿਯੋਗ ਦੀ ਅਪੀਲ ਵੀ ਕੀਤੀ ਜਾਵੇਗੀ।












