ਅੰਮ੍ਰਿਤਸਰ, 14 ਜੁਲਾਈ, ਬੋਲੇ ਪੰਜਾਬ ਬਿਊਰੋ :
ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦੇ ਅਟਾਰੀ ਸੈਕਟਰ ਦੇ ਸਰਹੱਦੀ ਪਿੰਡ ਨੇਸਤਾ ਵਿੱਚ ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਹਥਿਆਰਾਂ ਦੀ ਇੱਕ ਖੇਪ ਬਰਾਮਦ ਕੀਤੀ ਗਈ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਸੂਚਨਾ ਦੇ ਆਧਾਰ ‘ਤੇ ਘਰਿੰਡਾ ਪੁਲਿਸ ਸਟੇਸ਼ਨ ਖੇਤਰ ਵਿੱਚ ਕੀਤੇ ਗਏ ਇੱਕ ਸਰਚ ਆਪ੍ਰੇਸ਼ਨ ਦੌਰਾਨ ਹਥਿਆਰ ਜ਼ਬਤ ਕੀਤੇ।
ਮੁੱਢਲੀਆਂ ਰਿਪੋਰਟਾਂ ਤੋਂ ਪਤਾ ਚੱਲਦਾ ਹੈ ਕਿ ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਇੱਕ ਏਕੇ-47 ਰਾਈਫਲ, ਦੋ ਐਮ-4 ਅਸਾਲਟ ਰਾਈਫਲ ਅਤੇ ਇੱਕ ਹੈਂਡ ਗ੍ਰਨੇਡ ਸ਼ਾਮਲ ਹੈ। ਸਰਹੱਦੀ ਖੇਤਰ ਦੇ ਦੋ ਨੌਜਵਾਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਮਾਮਲੇ ਦੇ ਸਬੰਧ ਵਿੱਚ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਹਥਿਆਰ ਕਿਸ ਨੇ ਮੰਗਵਾਏ, ਦਾ ਪਤਾ ਲਗਾਉਣ ਅਤੇ ਇਸ ਗਤੀਵਿਧੀ ਪਿੱਛੇ ਕੰਮ ਕਰ ਰਹੇ ਤਸਕਰੀ ਜਾਂ ਅੱਤਵਾਦੀ ਨੈੱਟਵਰਕ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।












