ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਮੰਗ ਉੱਠੀ, SGPC ਪ੍ਰਧਾਨ ਨੇ PM ਮੋਦੀ ਨੂੰ ਲਿਖਿਆ ਖ਼ਤ

ਸੰਸਾਰ ਚੰਡੀਗੜ੍ਹ ਨੈਸ਼ਨਲ ਪੰਜਾਬ

ਅੰਮ੍ਰਿਤਸਰ, 14 ਜੁਲਾਈ, ਬੋਲੇ ਪੰਜਾਬ ਬਿਊਰੋ :

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਮੁੜ ਖੋਲ੍ਹਣ ਦੀ ਮੰਗ ਇੱਕ ਵਾਰ ਫਿਰ ਤੇਜ਼ ਹੋ ਗਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਕਰਤਾਰਪੁਰ ਸਾਹਿਬ ਲਾਂਘੇ ਦੀ ਜਲਦ ਬਹਾਲੀ ਦੀ ਅਪੀਲ ਕੀਤੀ ਹੈ।

ਆਪਣੇ ਪੱਤਰ ਵਿੱਚ, ਧਾਮੀ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਉਹ ਪਵਿੱਤਰ ਸਥਾਨ ਹੈ ਜਿੱਥੇ ਪਹਿਲੇ ਗੁਰੂ, ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਨਾਮ ਜਪੋ, ਕਿਰਤ ਕਰੋ ਤੇ ਵੰਡ ਕੇ ਛਕੋ ਦਾ ਸੰਦੇਸ਼ ਦਿੱਤਾ ਸੀ। ਉਨ੍ਹਾਂ ਕਿਹਾ ਕਿ ਦੁਨੀਆ ਭਰ ਦਾ ਸਿੱਖ ਭਾਈਚਾਰਾ ਇਸ ਇਤਿਹਾਸਕ ਅਤੇ ਧਾਰਮਿਕ ਸਥਾਨ ਲਈ ਡੂੰਘੀ ਸ਼ਰਧਾ ਰੱਖਦਾ ਹੈ ਅਤੇ ਸ਼ਰਧਾਲੂ ਹਮੇਸ਼ਾ ਉੱਥੇ ਜਾਣ ਅਤੇ ਮੱਥਾ ਟੇਕਣ ਦੀ ਇੱਛਾ ਰੱਖਦੇ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।