ਸਫਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ਤੇ ਸਫਾਈ ਸੇਵਕਾਂ ਦੀ ਹੜਤਾਲ ਅੱਠਵੇਂ ਦਿਨ ਵਿੱਚ ਸ਼ਾਮਿਲ

ਪੰਜਾਬ

ਚਮਕੌਰ ਸਾਹਿਬ,15, ਜੁਲਾਈ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋ)

ਸਫਾਈ ਸੇਵਕ ਯੂਨੀਅਨ ਪੰਜਾਬ ਦੇ ਸਦੇ ਤੇ ਸਫਾਈ ਸੇਵਕ ਯੂਨੀਅਨ ਸ੍ਰੀ ਚਮਕੌਰ ਸਾਹਿਬ ਵੱਲੋਂ ਲਗਾਤਾਰ ਹੜਤਾਲ ਚੱਲ ਕਰ ਰਹੀ ਹੈ ਪੰਜਾਬ ਦੇ ਸਮੂਹ ਮਿਊਸਪਲ ਮੁਲਾਜਮ ਸਫਾਈ ਸੇਵਕ, ਸੀਵਰਮੈਨ, ਡਰਾਈਵਰ ਅਤੇ ਹੈਲਪਰ ਆਦਿ ਦੀਆਂ ਜਾਇਜ ਮੰਗਾਂ ਨੂੰ ਮਨਵਾਉਣ ਲਈ ਸਾਡੀ ਜੱਥੇ ਬੰਦੀ ਪਿੱਛਲੇ ਲੰਬੇ ਸਮੇ ਤੋਂ ਸੰਗਰਸ਼ ਕਰਦੀ ਆਂ ਰਹੀ ਹੈ ਪਰੰਤੂ ਪੰਜਾਬ ਸਰਕਾਰ ਵਲੋਂ ਕੋਈ ਵੀ ਹਾਂ ਪੱਖੀ ਹੁੰਗਾਰਾ ਨਹੀਂ ਭਰਿਆ ਜਾ ਰਿਹਾ | ਜਿਸ ਵਿਚ ਕੱਚੇ ਮੁਲਾਜਮ ਪੱਕੇ ਕਰੋ, ਪੁਰਾਣੀ ਪੈਨਸ਼ਨ ਬਾਹਲ ਕਰਨਾ, ਤਨਖਾਹਾਂ ਵਿਚ ਵਾਧਾ ਅਤੇ ਕਈ ਹੋਰ ਮੰਗਾਂ ਦਾ ਹੱਲ ਨਹੀਂ ਕੀਤਾ ਜਾ ਰਿਹਾ ਜਿਸ ਦੇ ਰੋਸ ਵਜੋਂ ਸਫਾਈ ਸੇਵਕ ਯੂਨੀਅਨ ਚਮਕੌਰ ਸਾਹਿਬ ਦੇ ਅਤੇ ਕੱਚੇ ਮੁਲਾਜਮ ਸਫਾਈ ਸੇਵਕ ਯੂਨੀਅਨ ਪ੍ਰਧਾਨ -ਰਾਹੁਲ ਕੁਮਾਰ , ਵਾਇਸ ਪ੍ਰਧਾਨ -ਕੁਲਦੀਪ ਸਿੰਘ ਅਤੇ ਸਮੂਹ ਸਫਾਈ ਕਰਮਚਾਰੀ, ਸੀਵਰਮੈਨ, ਅਤੇ ਡਰਾਈਵਰ,ਹੈਲਪਰਾ ਵਲੋਂ ਕਿਹਾ ਗਿਆ ਕਿ ਜੇਕਰ ਸਰਕਾਰ ਮੰਗਾਂ ਨਹੀਂ ਮੰਨਦੀ ਤਾ ਸਫਾਈ ਸੇਵਕ ਯੂਨੀਅਨ ਪੰਜਾਬ ਦੇ ਸਦੇ ਅਨੁਸਾਰ ਸੰਗਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ |

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।