ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ

ਪੰਜਾਬ

ਅੰਮ੍ਰਿਤਸਰ 16 ਜੁਲਾਈ ,ਬੋਲੇ ਪੰਜਾਬ ਬਿਊਰੋ;
ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਤੇਜਿੰਦਰਪਾਲ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਬਲਵਿੰਦਰ ਸਿੰਘ ਨੇ ਕੀਤੀ ਅਤੇ ਸੰਗਤਾਂ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸਰਵਣ ਕਰਵਾਇਆ।
ਇਸ ਮੌਕੇ ਗਿਆਨੀ ਰਾਜਦੀਪ ਸਿੰਘ ਨੇ ਸੰਗਤਾਂ ਨਾਲ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਜੀਵਨ ਇਤਿਹਾਸ ਸਬੰਧੀ ਵਿਚਾਰਾਂ ਕੀਤੀਆਂ। ਉਨ੍ਹਾਂ ਕਿਹਾ ਕਿ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਜੀਵਨ ਸਿੱਖ ਇਤਿਹਾਸ ਵਿਚ ਨਿਡਰਤਾ ਅਤੇ ਗੁਰੂ ਪ੍ਰਤੀ ਅਟੁੱਟ ਵਿਸ਼ਵਾਸ ਦੀ ਅਦੁੱਤੀ ਮਿਸਾਲ ਹੈ। ਉਨ੍ਹਾਂ ਨੇ ਜੁਲਮ ਅੱਗੇ ਝੁੱਕਣ ਦੀ ਬਜਾਏ ਸਿੱਖ ਸਿਧਾਂਤ ਨੂੰ ਕਾਇਮ ਰੱਖਣ ਲਈ ਸ਼ਹਾਦਤ ਦਿੱਤੀ। ਉਨ੍ਹਾਂ ਨੌਜੁਆਨੀ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸ਼ਹੀਦ ਭਾਈ ਤਾਰੂ ਸਿੰਘ ਦੇ ਜੀਵਨ ਤੋਂ ਸੇਧ ਲੈਂਦਿਆਂ ਸਿੱਖੀ ਸਰੂਪ ਵਿਚ ਪ੍ਰਪੱਕ ਰਹਿਣ ਅਤੇ ਅੰਮ੍ਰਿਤਪਾਨ ਕਰਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰਨ।
ਇਸ ਮੌਕੇ ਸ੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਸ. ਮਨਜੀਤ ਸਿੰਘ ਤਲਵੰਡੀ, ਸ. ਸੁਖਬੀਰ ਸਿੰਘ, ਸ. ਸਤਨਾਮ ਸਿੰਘ ਰਿਆੜ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ ਤੇ ਸ. ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ ਸ. ਬਿਕਰਮਜੀਤ ਸਿੰਘ ਝੰਗੀ, ਸ. ਯੁਵਰਾਜ ਸਿੰਘ, ਸ. ਜਸਬੀਰ ਸਿੰਘ, ਮੀਤ ਮੈਨੇਜਰ ਸ. ਅਜੈ ਸਿੰਘ, ਪ੍ਰਚਾਰਕ ਭਾਈ ਤਰਸੇਮ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।