ਨਰੇਗਾਂ ਮੁਲਾਜ਼ਮਾਂ ਮਜ਼ਦੂਰਾਂ ‘ਤੇ ਲਾਠੀਚਾਰਜ ਦੀ ਜੋਰਦਾਰ ਨਿਖੇਧੀ

ਪੰਜਾਬ

ਸਮੁੱਚੇ ਠੇਕਾ ਕਾਮਿਆਂ ਨੂੰ ਰੈਗੂਲਰ ਕਰਨ ਦੀ ਮੰਗ


ਖਮਾਣੋਂ,16, ਜੁਲਾਈ ,ਬੋਲੇ ਪੰਜਾਬ ਬਿਊਰੋ;

ਪੀ ਡਬਲਿਊ ਡੀ ਜਲ ਸਪਲਾਈ ਅਤੇ ਸੈਨੀਟੇਸ਼ਨ ,ਭਵਨ ਤੇ ਮਾਰਗ, ਸਿੰਚਾਈ ਤੇ ਸੀਵਰੇਜ ਬੋਰਡ ਦੇ ਫੀਲਡ ਮੁਲਾਜਮਾਂ ਦੀ ਜੱਥੇਬੰਦੀ ਟੈਕਨੀਕਲ ਐਡ ਮਕੈਨੀਕਲ ਇੰਪਲਾਈਜ਼ ਯੂਨੀਅਨ ਰਜਿ ਪੰਜਾਬ ਦੇ ਸੂਬਾ ਪ੍ਰਧਾਨ ਮਲਾਗਰ ਖਮਾਣੋ ,ਜ/ਸਕੱਤਰ ਜਸਵਿੰਦਰ ਕਾਲਝਰਾਣੀ, ਪ੍ਰੈਸ ਸਕੱਤਰ ਅਸ਼ੋਕ ਕੁਮਾਰ,ਵਿੱਤ ਸਕੱਤਰ ਭੂਸ਼ਣ ਗੋਇਲ, ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ
ਕਿਹਾ ਕਿ ਨਰੇਗਾ ਮੁਲਾਜ਼ਮ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸ਼ਾਂਤਮਈ ਅਤੇ ਲੋਕਤੰਤਰੀ ਢੰਗ ਨਾਲ ਸੰਘਰਸ਼ ਕਰ ਰਹੇ ਸਨ, ਪਰ ਉਨ੍ਹਾਂ ਦੀ ਆਵਾਜ਼ ਸੁਣਨ ਦੀ ਬਜਾਏ ਉਨ੍ਹਾਂ ‘ਤੇ ਲਾਠੀਚਾਰਜ ਕਰਨਾ ਬਹੁਤ ਹੀ ਨਿੰਦਣਯੋਗ ਅਤੇ ਲੋਕਤੰਤਰ ਵਿਰੋਧੀ ਕਾਰਵਾਈ ਹੈ। ਇਨ੍ਹਾਂ ਕਿਹਾ ਇਹ ਜਦੋਂ ਕੇਂਦਰ ਸਰਕਾਰ ਵੱਲੋਂ ਮਨਰੇਗਾ ਸਕੀਮ ਵਿੱਚ ਬੁਨਿਆਦੀ ਤਬਦੀਲੀਆਂ ਕੀਤੀਆਂ ਗਈਆਂ ਹਨ ਤਾਂ ਇਹਨਾਂ ਤਬਦੀਲੀਆਂ ਦਾ ਲੰਮੇ ਸਮੇਂ ਤੋਂ ਪੰਜਾਬ ਸਰਕਾਰ ਅਧੀਨ ਕੰਮ ਕਰਦੇ ਨਰੇਗਾ ਮੁਲਾਜ਼ਮਾਂ ਦਾ ਰੁਜ਼ਗਾਰ ਉਜਾੜਾ ਹੋਵੇਗਾ। ਜਿਸ ਕਾਰਨ ਨਰੇਗਾ ਮੁਲਾਜ਼ਮਾਂ ਦਾ ਸੰਘਰਸ਼ ਕਰਨਾ ਅਨਸਰ ਦੀ ਲੋੜ ਹੈ। ਇਹਨਾਂ ਕਿਹਾ ਕਿ ਪੰਜਾਬ ਦੇ ਇਹਨਾਂ ਨੌਜਵਾਨਾਂ ਨਾਲ ਪੰਜਾਬ ਸਰਕਾਰ ਨੂੰ ਗੱਲਬਾਤ ਰਾਹੀਂ ਕਰਨਾ ਚਾਹੀਦਾ ਹੈ, ਨਾ ਕਿ ਦਮਨਕਾਰੀ ਤਰੀਕੇ ਅਪਣਾਉਣੇ ਚਾਹੀਦੇ ਹਨ।
ਇਹਨਾਂ ਆਗੂਆਂ ਨੇ ਮੰਗ ਕੀਤੀ ਕਿ ਜ਼ਖ਼ਮੀ ਮਜ਼ਦੂਰਾਂ, ਮੁਲਾਜ਼ਮਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ ਅਤੇ ਨਰੇਗਾ ਮਜ਼ਦੂਰਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਮੰਨਿਆ ਜਾਵੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।