ਦਿੱਲੀ ਗੁਰਦੁਆਰਾ ਕਮੇਟੀ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਹੋਇਆ ਸਰਗਰਮ, ਭੂੰਦੜ ਦੀ ਅਗਵਾਈ ਹੇਠ ਹੋਈ ਅਹਿਮ ਮੀਟਿੰਗ

ਨੈਸ਼ਨਲ ਪੰਜਾਬ

ਨਵੀਂ ਦਿੱਲੀ 18 ਜੁਲਾਈ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):-

ਗੁਰਦੁਆਰਾ ਰਕਾਬ ਗੰਜ ਸਾਹਿਬ ਸਥਿਤ ਸ਼੍ਰੋਮਣੀ ਅਕਾਲੀ ਦਲ (ਦਿੱਲੀ ਇਕਾਈ) ਦੇ ਦਫ਼ਤਰ ਵਿਖੇ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਗਾਮੀ ਚੋਣਾਂ ਸਬੰਧੀ ਅਹਿਮ ਮੀਟਿੰਗ ਹੋਈ। ਮੀਟਿੰਗ ਵਿੱਚ ਚੋਣ ਰਣਨੀਤੀ, ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਵਰਕਰਾਂ ਨੂੰ ਚੋਣਾਂ ਲਈ ਸਰਗਰਮ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ (ਦਿੱਲੀ ਇਕਾਈ) ਦੇ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ, ਸੀਨੀਅਰ ਆਗੂ ਸਰਦਾਰ ਮਨਜੀਤ ਸਿੰਘ ਜੀ.ਕੇ. ਸਮੇਤ ਪਾਰਟੀ ਦੇ ਸੀਨੀਅਰ ਅਹੁਦੇਦਾਰਾਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਆਗੂਆਂ ਨੇ ਦਿੱਲੀ ਦੀ ਸੰਗਤ ਨਾਲ ਵਿਆਪਕ ਸੰਪਰਕ ਕਰਕੇ ਚੋਣਾਂ ਵਿੱਚ ਪਾਰਟੀ ਦੀ ਮਜ਼ਬੂਤ ਹਾਜ਼ਰੀ ਯਕੀਨੀ ਬਣਾਉਣ ਦਾ ਸੱਦਾ ਦਿੱਤਾ। ਮੀਟਿੰਗ ਦੌਰਾਨ ਆਗੂਆਂ ਨੇ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਪੰਥਕ ਸੋਚ ਅਤੇ ਸਿੱਖ ਸੰਸਥਾਵਾਂ ਦੀ ਮਜ਼ਬੂਤੀ ਲਈ ਬਹੁਤ ਅਹਿਮ ਹਨ। ਇਸ ਮੌਕੇ ਬੂਥ ਪੱਧਰ ‘ਤੇ ਸੰਗਠਨ ਨੂੰ ਹੋਰ ਸਰਗਰਮ ਕਰਨ, ਵਰਕਰਾਂ ਵਿਚਕਾਰ ਆਪਸੀ ਤਾਲਮੇਲ ਵਧਾਉਣ ਅਤੇ ਚੋਣ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਲਈ ਵੀ ਜ਼ੋਰ ਦਿੱਤਾ ਗਿਆ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।