ਸੋਨਮ ਵਾਂਗਚੁਕ ਮਾਮਲੇ ਸਬੰਧੀ ਹਾਈ ਕੋਰਟ ਵੱਲੋਂ ਵਾਂਗਚੁਕ ਦੀ ਪਤਨੀ ਗੀਤਾਂਜਲੀ ਦੀ ਮੰਗ ਖਾਰਜ

ਨੈਸ਼ਨਲ ਪੰਜਾਬ

ਨਵੀ ਦਿੱਲੀ, 19 ਜੁਲਾਈ ,ਬੋਲੇ ਪੰਜਾਬ ਬਿਊਰੋ;

ਸੋਨਮ ਵਾਂਗਚੁਕ ਨਾਲ ਜੁੜੇ ਮਾਮਲੇ ਵਿੱਚ ਦਿੱਲੀ ਹਾਈਕੋਰਟ ਵਿੱਚ ਸੁਣਵਾਈ ਹੋਈ। ਦਿੱਲੀ ਦੇ ਸਫ਼ਦਰਜੰਗ ਹਸਪਤਾਲ ਵਿੱਚ ਦਾਖ਼ਲ ਸੋਨਮ ਵਾਂਗਚੁਕ ਨੂੰ ਲੈ ਕੇ ਅਦਾਲਤ ਨੇ ਕਿਹਾ- ਸਿਹਤ ਵਿਗੜਨ ਅਤੇ ਡਿਵੀਜ਼ਨ ਬੈਂਚ ਦੇ ਹੁਕਮਾਂ ਕਾਰਨ ਉਨ੍ਹਾਂ ਨੂੰ ਸਰਕਾਰੀ ਹਸਪਤਾਲ ਲਿਜਾਇਆ ਗਿਆ।ਸਰਕਾਰ ਦੀ ਇਸ ਕਾਰਵਾਈ ਨੂੰ ਮਨਮਾਨੀ ਨਹੀਂ ਕਿਹਾ ਜਾ ਸਕਦਾ। ਵਾਂਗਚੁਕ ਨੂੰ ਉਹੀ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ, ਜਿਨ੍ਹਾਂ ਲਈ ਉਨ੍ਹਾਂ ਦੀ ਸਹਿਮਤੀ ਹੈ।

ਇਸ ਦੇ ਨਾਲ ਹੀ ਅਦਾਲਤ ਨੇ ਕੇਂਦਰ ਅਤੇ ਦਿੱਲੀ ਸਰਕਾਰ ਦੇ ਨਾਲ-ਨਾਲ ਪੁਲਿਸ ਨੂੰ 3 ਦਿਨਾਂ ਵਿੱਚ ਜਵਾਬ ਦਾਖ਼ਲ ਕਰਨ ਦਾ ਹੁਕਮ ਦਿੱਤਾ। ਦਰਅਸਲ, ਸੋਨਮ ਦੀ ਪਤਨੀ ਗੀਤਾਂਜਲੀ ਨੇ ਵਾਂਗਚੁਕ ਨੂੰ ਸਫ਼ਦਰਜੰਗ ਹਸਪਤਾਲ ਤੋਂ ਪ੍ਰਾਈਵੇਟ ਹਸਪਤਾਲ ਵਿੱਚ ਸ਼ਿਫਟ ਕਰਨ ਦੀ ਮੰਗ ਕੀਤੀ ਸੀ।

ਹਾਈ ਕੋਰਟ ਨੇ ਵਾਂਗਚੁਕ ਦੀ ਪਤਨੀ ਗੀਤਾਂਜਲੀ ਆਂਗਮੋ ਦੀ ਪਟੀਸ਼ਨ ‘ਤੇ ਕੋਈ ਅੰਤਰਿਮ ਰਾਹਤ ਨਹੀਂ ਦਿੱਤੀ ਹੈ। ਅਦਾਲਤ ਨੇ ਸਫ਼ਦਰਜੰਗ ਹਸਪਤਾਲ ਵਿੱਚ ਦਾਖ਼ਲ ਸੋਨਮ ਵਾਂਗਚੁਕ ਨੂੰ ਪ੍ਰਾਈਵੇਟ ਹਸਪਤਾਲ ਵਿੱਚ ਸ਼ਿਫਟ ਕਰਨ ਦੀ ਅਰਜ਼ੀ ਨੂੰ ਖਾਰਜ ਕਰ ਦਿੱਤਾ ਹੈ। ਬੀਤੇ ਤਿੰਨ ਹਫ਼ਤਿਆਂ ਤੋਂ ਭੁੱਖ ਹੜਤਾਲ ‘ਤੇ ਚੱਲ ਰਹੇ ਸੋਨਮ ਵਾਂਗਚੁਕ ਫਿਲਹਾਲ ਦਿੱਲੀ ਦੇ ਸਫ਼ਦਰਜੰਗ ਹਸਪਤਾਲ ਵਿੱਚ ਹੀ ਦਾਖ਼ਲ ਰਹਿਣਗੇ। ਇਸ ਮਾਮਲੇ ਵਿੱਚ ਅਗਲੀ ਸੁਣਵਾਈ 24 ਜੁਲਾਈ ਨੂੰ ਹੋਵੇਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।