ਪੀ ਡਬਲੂਊ ਡੀ ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦਾ ਡੈਪੂਟੇਸ਼ਨ ਵਿਭਾਗੀ ਮੁਖੀ ਨੂੰ ਮਿਲਿਆ ਦਰਜਾ ਚਾਰ ਮੁਲਾਜ਼ਮਾਂ ਦੀਆਂ ਪ੍ਰਮੋਸ਼ਨਾਂ, ਡਵੀਜ਼ਨ ਨੰਬਰ 1, ਬਠਿੰਡਾ ਦੀਆਂ ਤਨਖਾਹਾਂ ਸਬੰਧੀ ਕਾਰਵਾਈ ਕਰਨ ਦਾ ਭਰੋਸਾ

ਪੰਜਾਬ

ਮੋਹਾਲੀ,20, ਜੁਲਾਈ (ਮਲਾਗਰ ਖਮਾਣੋ) ;

ਪੀ ਡਬਲਿਊ ਡੀ ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਦਾ ਵਫ਼ਦ ਮਲਾਗਰ ਸਿੰਘ ਖਮਾਣੋ,ਸੁੱਖਨੰਦਨ ਸਿੰਘ ਮੈਹਨਿਆ ਦੀ ਅਗਵਾਈ ਹੇਠ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਵਿਸ਼ੇਸ਼ ਸਕੱਤਰ ਕਮ ਮੁੱਖੀ ਡਾ ਸਇਅਦ ਸਹਿਰਿਸੀ ਅਸਗਰ ਨੂੰ ਮੁੱਖ ਦਫਤਰ ਮੋਹਾਲੀ ਵਿਖੇ ਮਿਲਿਆਂ। ਸੰਘਰਸ਼ ਕਮੇਟੀ ਵੱਲੋਂ ਫੀਲਡ ਮੁਲਾਜ਼ਮਾਂ ਦੀਆਂ ਭੱਖਦੀਆ ਦੀਆਂ ਮੰਗਾਂ ਜਿਹਨਾਂ ਵਿੱਚ 322 ਦਰਜਾ ਚਾਰ ਮੁਲਾਜ਼ਮਾਂ ਨੂੰ ਪ੍ਰਮੋਟ ਕਰਨਾ, ਦੋ ਮਹੀਨੇ ਤੋਂ ਬਠਿੰਡਾ ਡਿਵੀਜ਼ਨ ਨੰਬਰ ਇੱਕ ਦੀਆਂ ਰੁਕੀਆਂ ਤਨਖ਼ਾਹਾਂ, ਅਤੇ ਹੋਰ ਮੰਗਾਂ ਬਾਰੇ ਉਹਨਾਂ ਨੂੰ ਜਾਣੂ ਕਰਾਇਆ ਗਿਆ। ਦਰਜਾ ਚਾਰ ਮੁਲਾਜ਼ਮਾਂ ਦੀਆਂ ਪ੍ਰਮੋਸ਼ਨਾਂ ਸਬੰਧੀ ਦੱਸਿਆ ਕਿ ਡਿਪਟੀ ਡਾਇਰੈਕਟਰ ਪ੍ਰਸ਼ਾਸਨ ਵੱਲੋਂ ਸੰਘਰਸ਼ ਕਮੇਟੀ ਨਾਲ ਮੀਟਿੰਗ ਦੌਰਾਨ ਭਰੋਸਾ ਦਿੱਤਾ ਸੀ ਕਿ 5 ਜੁਲਾਈ ਤੱਕ ਪ੍ਰਮੋਸ਼ਨ ਕਰ ਦਿੱਤੀਆਂ ਜਾਣਗੀਆਂ ਪ੍ਰੰਤੂ ਅੱਜ ਤੱਕ ਇੱਕ ਵੀ ਪ੍ਰਮੋਸ਼ਨ ਨਹੀਂ ਕੀਤੀ ਗਈ ਜਿਸ ਕਰਕੇ ਸਮੁੱਚੇ ਫੀਲਡ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਵਿਭਾਗ ਦੀ ਡਿਵੀਜ਼ਨ ਨੰਬਰ ਇੱਕ ਬਠਿੰਡਾ ਦੇ ਸਮੁੱਚੇ ਰੈਗੂਲਰ ਤੇ ਕੱਚੇ ਕਾਮਿਆਂ ਨੂੰ ਪਿਛਲੇ ਦੋ ਮਹੀਨਿਆਂ ਤੋਂ ਤਨਖਾਹਾਂ ਨਹੀਂ ਦਿੱਤੀਆਂ ਜਾ ਰਹੀਆਂ ਜਿਸ ਕਾਰਨ ਸਮੁੱਚੇ ਮੁਲਾਜ਼ਮ ਆਰਥਿਕ ਤੇ ਮਾਨਸਿਕ ਪੀੜਾ ਵਿੱਚੋਂ ਗੁਜਰ ਰਹੇ ਹਨ। ਵਿਭਾਗੀ ਮੁਖੀ ਵੱਲੋਂ ਮੌਕੇ ਤੇ ਵੱਖ-ਵੱਖ ਅਧਿਕਾਰੀਆਂ ਨਾਲ ਸੰਪਰਕ ਕੀਤਾ ਤਾਂ ਜਿੱਥੇ ਉਹਨਾਂ ਪ੍ਰਪੋਸ਼ਨਾ ਸੰਬੰਧੀ ਕਾਰਵਾਈ ਤੇਜ ਕਰਨ ਲਈ ਡਿਪਟੀ ਡਾਇਰੈਕਟਰ ਪ੍ਰਸ਼ਾਸਨ ਨੂੰ ਹਦਾਇਤਾਂ ਜਾਰੀ ਕੀਤੀਆਂ ਉਥੇ ਹੀ ਉਹਨਾਂ ਦੱਸਿਆ ਕਿ ਤਨਖਾਹ ਸਬੰਧੀ ਕੇਸ ਪਰਸੋਲਨ ਵਿਭਾਗ ਨੂੰ ਭੇਜਿਆ ਗਿਆ ਹੈ। ਜਿਸ ਨੂੰ ਗੰਭੀਰਤਾ ਨਾਲ ਛੇਤੀ ਕਰਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਲਈ ਸਪੈਸ਼ਲ ਅਧਿਕਾਰੀਆਂ ਦੀਆਂ ਡਿਊਟੀਆਂ ਵੀ ਲਾਈਆਂ ਗਈਆਂ ਹਨ। ਮੰਗਾਂ ਤੋਂ ਇਲਾਵਾ ਸੰਘਰਸ਼ ਕਮੇਟੀ ਨੇ ਮੰਗ ਕੀਤੀ ਕਿ ਕਮੇਟੀ ਵੱਲੋਂ ਆਪ ਜੀ ਨੂੰ ਫੀਲਡ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ ਗਿਆ ਹੈ। ਜਿਸ ਤੇ ਮੀਟਿੰਗ ਦਾ ਸਮਾਂ ਦੇ ਕੇ ਮੰਗਾਂ ਦਾ ਨਿਪਟਾਰਾ ਕੀਤਾ ਜਾਵੇ ਤਾਂ ਜੋ ਸਮੁੱਚੇ ਫੀਲਡ ਮੁਲਾਜ਼ਮਾਂ ਨੂੰ ਇਨਸਾਫ ਮਿਲ ਸਕੇ। ਇਸ ਮੌਕੇ, ਹਰਮੀਤ ਸਿੰਘ ਡੇਕਵਾਲਾ, ਅਮਰੀਕ ਸਿੰਘ ਖਿਦਰਾਵਾਦ ਸਤਨਾਮ ਸਿੰਘ ਬਾਜਵਾ, ਸੁਖਜੀਤ ਕੁਮਾਰ, ਸੁਭਾਸ਼ ਚੰਦਰ , ਨਿਰਮਲ ਸਿੰਘ ਗੁਰਮੀਤ ਭਕਨਾ, ਵਿਸ਼ਾਲ ਸਿੰਘ ਆਦਿ ਹਾਜ਼ਰ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।