ਸਟ੍ਰਾਬੇਰੀ ਫੀਲਡਜ਼ ਹਾਈ ਸਕੂਲ ਦੇ ਸੰਗਤਪ੍ਰੀਤ ਸਿੰਘ ਪੰਜਾਬ ਸਟੇਟ ਸ਼ਾਟਗਨ ਚੈਂਪੀਅਨਸ਼ਿਪ ਵਿੱਚ 2 gold ਸਮੇਤ ਜਿੱਤੇ 3 ਤਗ਼ਮੇ

ਖੇਡਾਂ ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 20 ਜੁਲਾਈ ,ਬੋਲੇ ਪੰਜਾਬ ਬਿਊਰੋ;

ਖੇਡ ਜਗਤ ਵਿੱਚ ਸ਼ਾਨਦਾਰ ਪ੍ਰਾਪਤੀ ਦਰਜ ਕਰਦਿਆਂ ਸਟ੍ਰਾਬੇਰੀ ਫੀਲਡਜ਼ ਹਾਈ ਸਕੂਲ, ਚੰਡੀਗੜ੍ਹ ਦੇ 10ਵੀਂ ਜਮਾਤ ਦੇ ਵਿਦਿਆਰਥੀ ਸੰਗਤਪ੍ਰੀਤ ਸਿੰਘ ਨੇ ਪਟਿਆਲਾ ਵਿਖੇ ਹੋਈ 61ਵੀਂ ਪੰਜਾਬ ਸਟੇਟ ਸ਼ਾਟਗਨ ਚੈਂਪੀਅਨਸ਼ਿਪ- 2026 ਵਿੱਚ ਤਿੰਨ ਤਗਮੇ ਜਿੱਤ ਕੇ ਸਕੂਲ ਅਤੇ ਸ਼ਹਿਰ ਦਾ ਮਾਣ ਵਧਾਇਆ ਹੈ।

ਸੰਗਤਪ੍ਰੀਤ ਨੇ ਟਰੈਪ ਸ਼ੂਟਿੰਗ ਮੁਕਾਬਲੇ ਵਿੱਚ ਯੂਥ ਸ਼੍ਰੇਣੀ ਵਿੱਚ ਸੋਨ ਤਗ਼ਮਾ, ਜੂਨੀਅਰ ਪੁਰਸ਼ ਸ਼੍ਰੇਣੀ ਵਿੱਚ ਸੋਨ ਤਗ਼ਮਾ ਅਤੇ ਪੁਰਸ਼ ਸ਼੍ਰੇਣੀ ਵਿੱਚ ਚਾਂਦੀ ਦਾ ਤਗ਼ਮਾ ਹਾਸਲ ਕੀਤਾ ਹੈ।

ਸਟ੍ਰਾਬੇਰੀ ਫੀਲਡਜ਼ ਹਾਈ ਸਕੂਲ ਦੇ ਪ੍ਰਬੰਧਕਾਂ, ਸਟਾਫ ਅਤੇ ਵਿਦਿਆਰਥੀਆਂ ਨੇ ਸੰਗਤਪ੍ਰੀਤ ਨੂੰ ਉਸਦੇ ਸ਼ਾਨਦਾਰ ਪ੍ਰਦਰਸ਼ਨ ਅਤੇ ਸਮਰਪਣ ਲਈ ਵਧਾਈ ਦਿੱਤੀ ਹੈ। ਸਕੂਲ ਨੇ ਵਿਸ਼ਵਾਸ ਪ੍ਰਗਟਾਇਆ ਕਿ ਉਹ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਦਾ ਰਹੇਗਾ ਅਤੇ ਇਸੇ ਤਰ੍ਹਾਂ ਹੋਰ ਨਾਮਣਾ ਖੱਟਦਾ ਰਹੇਗਾ

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।