ਹਲਕਾ ਮੁਹਾਲੀ ‘ਚ -ਲੋਕ ਮਿਲਣੀ ਪ੍ਰੋਗਰਾਮਾਂ -ਦਾ ਦੌਰ : ਆਪ -ਮੁਹਾਰੇ ਉਮੜਦਾ ਲੋਕਾਂ ਦਾ ਵਿਸ਼ਾਲ ਇਕੱਠ

ਪੰਜਾਬ

ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਲੋਕ ਪੱਖੀ ਸਕੀਮਾਂ ਨੂੰ ਕੀਤਾ ਜਾ ਰਿਹਾ ਹੈ ਬਿਨਾਂ ਕਿਸੇ ਭੇਦਭਾਵ ਦੇ ਲਾਗੂ : ਕੁਲਵੰਤ ਸਿੰਘ

ਮੋਹਾਲੀ 22 ਜੁਲਾਈ ,ਬੋਲੇ ਪੰਜਾਬ ਬਿਊਰੋ;

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਲੋਕ ਪੱਖੀ ਸਕੀਮਾਂ ਨੂੰ ਸਹੀ ਮਾਇਨੇ ਤੱਕ ਲੋਕਾਂ ਤੱਕ ਪਹੁੰਚਾਉਣ ਦੇ ਲਈ ਸ਼ੁਰੂ ਕੀਤੇ ਗਏ- ਲੋਕ ਮਿਲਣੀ ਪ੍ਰੋਗਰਾਮਾਂ -ਦੇ ਤਹਿਤ ਵਿਧਾਨ ਸਭਾ ਹਲਕਾ ਮੋਹਾਲੀ ਦੇ ਵਿੱਚ -ਲੋਕ ਮਿਲਣੀ ਪ੍ਰੋਗਰਾਮ -ਦਾ ਦੌਰ ਤੇਜ਼ੀ ਨਾਲ ਚੱਲ ਰਿਹਾ ਹੈ, ਜਿਸ ਦੇ ਤਹਿਤ ਵੱਡੀ ਗਿਣਤੀ ਵਿੱਚ ਲੋਕਾਂ ਦਾ ਆਪ- ਮੁਹਾਰੇ ਉਮੜਦਾ ਵਿਸ਼ਾਲ ਇਕੱਠ ਇਹ ਸਾਫ ਦਰਸਾਉਂਦਾ ਹੈ ਕਿ ਵਿਧਾਨ ਕਿ ਹਲਕਾ ਮੋਹਾਲੀ ਦੇ ਵਿੱਚ ਵੀ ਕਿਸ ਤਰ੍ਹਾਂ ਤੇਜ਼ੀ ਵਿਕਾਸ ਹੋ ਰਿਹਾ ਹੈ, ਇਹ ਗੱਲ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਹੀ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਅੱਜ ਅਸੀਂ ਇੱਥੇ ਇਕੱਠੇ ਹੋਏ ਹਾਂ ਕਿ ਇਹ ਦੱਸਣ ਦੇ ਲਈ ਕਿ ਜਿਹੜੀ ਸਰਕਾਰ ਆਪਾਂ ਸਭ ਨੇ ਪੂਰੇ ਚਾਵਾਂ ਅਤੇ ਉਤਸ਼ਾਹ ਦੇ ਨਾਲ 2022 ਵਿੱਚ ਬਣਾਈ ਸੀ, ਉਹ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਜਿਸ ਨੂੰ ਬਣਿਆ ਸਾਢੇ ਚਾਰ ਸਾਲ ਦੇ ਕਰੀਬ ਸਮਾਂ ਨਿਕਲ ਚੁੱਕਾ ਹੈ ਅਤੇ ਤੁਹਾਡੀ ਕਚਹਿਰੀ ਦੇ ਵਿੱਚ ਅੱਜ ਹਾਜ਼ਰ ਹਾਂ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਹੋਰਾਂ ਦੇ ਵੱਲੋਂ ਜੋ ਗਰੰਟੀਆਂ ਅਤੇ ਜੋ ਵਾਅਦੇ ਸੂਬੇ ਦੇ ਲੋਕਾਂ ਨਾਲ ਕੀਤੇ ਗਏ ਸਨ , ਉਹਨਾਂ ਸਭਨਾਂ ਨੂੰ ਪੂਰੇ ਕਰ ਲਿਆ ਗਿਆ ਹੈ।

ਅਤੇ ਸੂਬੇ ਦੇ ਸਰਬਪੱਖੀ ਵਿਕਾਸ ਦੀ ਰਫਤਾਰ ਲਗਾਤਾਰ ਤੇਜੀ ਫੜਦੀ ਜਾ ਰਹੀ ਹੈ। ਉਹਨਾਂ ਕਿਹਾ ਕਿ ਅਸੀਂ ਹਰ ਪਿੰਡ ਅਤੇ ਹਰ ਸ਼ਹਿਰ ਦੇ ਵਿੱਚ ਲੋਕਾਂ ਨੂੰ ਇਹ ਦੱਸਣ ਦੇ ਲਈ ਅਤੇ ਪੱਛਣ ਦੇ ਲਈ ਜਾ ਰਹੇ ਹਾਂ ਕਿ ਅਸੀਂ ਜੋ ਵੀ ਕੰਮ ਕੀਤੇ ਹਨ, ਉਹ ਤਸੱਲੀ ਬਖਸ਼ ਹਨ ਜਾਂ ਨਹੀਂ ਜਾਂ ਜਿਹੜੇ ਕੰਮ ਉਹਨਾਂ ਦੇ ਰਹਿ ਗਏ ਹਨ, ਉਹਨਾਂ ਦੇ ਬਾਰੇ ਵਿੱਚ ਜਾਣਕਾਰੀ ਇਕੱਤਰ ਕਰਕੇ ਉਹਨਾਂ ਨੂੰ ਵੀ ਸਮੇਂ ਸਿਰ ਕਰਵਾਇਆ ਜਾ ਸਕੇ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਲੋਕ ਮਿਲਣੀ ਪ੍ਰੋਗਰਾਮਾਂ ਦਾ ਮਕਸਦ ਹੀ ਇਹੀ ਹੈ ਕਿ ਆਪਾਂ ਸਾਰੇ ਰਲ ਮਿਲ ਕੇ ਸੂਬੇ ਦੀ ਬਿਹਤਰੀ ਅਤੇ ਵਿਕਾਸ ਦੇ ਲਈ ਕੰਮ ਕਰਨ ਦੇ ਲਈ ਰਣਨੀਤੀ ਬਣਾ ਸਕੀਏ, ਉਹਨਾਂ ਕਿਹਾ ਕਿ ਪੰਜਾਬ ਦੇ ਵਿੱਚ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ 1000 ਤੋਂ ਵੀ ਵੱਧ ਮੁਹੱਲਾ ਕਲੀਨਿਕ ਸਫਲਤਾ ਪੂਰਕ ਚੱਲ ਰਹੇ ਹਨ। ਇਹਨਾਂ ਮੁਹੱਲਾ ਕਲੀਨਿਕਾਂ ਦੇ ਵਿੱਚ ਰੋਜ਼ਾਨਾ ਮਰੀਜ਼ਾਂ ਨੂੰ ਮੁਫਤ ਡਾਕਟਰੀ ਜਾਂਚ ਚੈੱਕਅਪ ਅਤੇ ਦਵਾਈਆਂ ਵੀ ਮੁਕਤ ਮੁਫਤ ਦਿੱਤੀਆਂ ਜਾਂਦੀਆਂ ਹਨ, ਉਹਨਾਂ ਕਿਹਾ ਕਿ ਮੋਹਾਲੀ ਵਿਧਾਨ ਸਭਾ ਹਲਕੇ ਦੇ ਵਿੱਚ ਵੀ ਮੁਹੱਲਾ ਕਲੀਨਿਕ ਸਫਲਤਾ ਪੂਰਵਕ ਕੰਮ ਕਰ ਰਹੇ ਹਨ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਇਸ ਤੋਂ ਵੀ ਅਗਾਂਹ ਜਾਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਦੇ ਵੱਲੋਂ 10 ਲੱਖ ਰੁਪਏ ਦੀ ਮੁਫਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਹੈ ਅਤੇ ਇਹ ਦੇਸ਼ ਦੀ ਪਹਿਲੀ ਅਜਿਹੀ ਯੋਜਨਾ ਹੈ, ਜਿਸ ਨੂੰ ਕਿਸੇ ਮੁੱਖ ਮੰਤਰੀ ਨੇ ਲਾਗੂ ਕੀਤਾ ਹੈ। ਵਿਧਾਇਕ ਕੁਲਵੰਤ ਸਿੰਘ ਪਿੰਡ ਚਾਊ ਮਾਜਰਾ, ਮਨੌਲੀ ਅਤੇ ਸੈਣੀ ਮਾਜਰਾ ਵਿਖੇ ਲੋਕਾਂ ਦੇ ਰੂਬਰੂ ਹੋ ਵਿਕਾਸ ਕਾਰਜਾਂ ਸਬੰਧੀ ਉਹਨਾਂ ਦੀ ਰਾਏ ਲੈ ਰਹੇ ਸਨ, ਉਹਨਾਂ ਦੱਸਿਆ ਕਿ ਰੰਗਲਾ ਪੰਜਾਬ ਮੁਹਿੰਮ ਦੇ ਤਹਿਤ ਪਿੰਡ ਮਨੌਲੀ ਦੀਆਂ ਸਟਰੀਟ ਲਾਈਟਾਂ ਦੇ ਲਈ 4 ਲੱਖ ਰੁਪਏ, ਗਲੀਆਂ- ਨਾਲੀਆਂ ਦੀ ਉਸਾਰੀ ਲਈ 9 ਲੱਖ ਰੁਪਏ, ਜਦਕਿ ਰੰਗਲਾ ਪੰਜਾਬ ਮੁਹਿੰਮ ਦੇ ਤਹਿਤ ਹੀ ਪਿੰਡ 4 ਜਰੂਰਤਮੰਦ ਪਰਿਵਾਰਾਂ ਨੂੰ 8 ਲੱਖ ਰੁਪਏ ਜਾਰੀ ਕੀਤੇ ਜਾ ਰਹੇ ਹਨ, ਵਿਧਾਇਕ ਕੁਲਵੰਤ ਸਿੰਘ ਹੋਰਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਪਿੰਡ ਪਿੰਡ ਚਾਊ ਮਾਜਰਾ ਵਿਖੇ ਗਲੀਆਂ -ਨਾਲੀਆਂ ਦੀ ਉਸਾਰੀ ਦੇ ਲਈ 4 ਲੱਖ ਰੁਪਏ, ਪਿੰਡ ਦੇ ਖੇਡ ਮੈਦਾਨ ਦੇ ਲਈ 7 ਲੱਖ ਰੁਪਏ, 2 ਲੋੜਵੰਦ ਪਰਿਵਾਰਾਂ ਦੇ ਲਈ 3 ਲੱਖ ਰੁਪਏ ਜਾਰੀ ਕੀਤੇ ਗਏ ਹਨ, ਉਹਨਾਂ ਦੱਸਿਆ ਕਿ ਇਹ ਸਿਲਸਿਲਾ ਇੱਥੇ ਹੀ ਨਹੀਂ ਰੁਕੇਗਾ, ਹਲਕੇ ਦੇ ਸਰਬਪੱਖੀ ਵਿਕਾਸ ਲਈ ਇਸ ਤਰ੍ਹਾਂ ਦੇ ਕਾਰਜ ਅਗਾਂਹ ਵੀ ਜਾਰੀ ਰਹਿਣਗੇ, ਇਸ ਮੌਕੇ ਤੇ ਇਸ ਮੌਕੇ ਤੇ ਪਿੰਡ ਚਾਉ ਮਾਜਰਾ ਦੇ ਸਰਪੰਚ ਰਣਧੀਰ ਸਿੰਘ, ਬਲਵਿੰਦਰ ਸਿੰਘ, ਸਰਪੰਚ- ਕੁਲਵੀਰ ਸਿੰਘ, ਮੈਂਬਰ ਪੰਚਾਇਤ- ਹਰਜੀਤ ਸਿੰਘ, ਅਮਿਤ ਮੋਦਗਿਲ, ਅਵਤਾਰ ਖਾਨ -ਨੰਬਰਦਾਰ, ਦੀਦਾਰ ਸਿੰਘ, ਸਿਮਰਨ ਸਿੰਘ- ਮੈਂਬਰ ਪੰਚਾਇਤ, ਬਲਜਿੰਦਰ ਸਿੰਘ ਸਰਪੰਚ -ਸੈਣੀ ਮਾਜਰਾ, ਸਮੀਰ, ਗੁਰਦੀਪ ਸਿੰਘ, ਸੁਖਵਿੰਦਰ ਸਿੰਘ ਸੁੱਖਾ ਤੋ ਇਲਾਵਾ ਸਾਬਕਾ ਸਰਪੰਚ ਅਵਤਾਰ ਸਿੰਘ ਮੌਲੀ, ਮੋਹਾਲੀ ਕਾਰਪੋਰੇਸ਼ਨ ਦੇ ਸੀਨੀਅਰ ਡਿਪਟੀ ਮੇਅਰ- ਰਜਿੰਦਰ ਪ੍ਰਸਾਦ ਸ਼ਰਮਾ, ਡਾਕਟਰ ਕੁਲਦੀਪ ਸਿੰਘ, ਡਿਪਟੀ ਮੇਅਰ ਮੋਹਾਲੀ ਕਾਰਪੋਰੇਸ਼ਨ- ਹਰਪਾਲ ਸਿੰਘ ਚੰਨਾ, ਜਸਪਾਲ ਸਿੰਘ ਮਟੌਰ, ਤਰਲੋਚਨ ਸਿੰਘ ਮਟੌਰ, ਹਰਬੰਸ ਸਿੰਘ, ਨਿਰਮਲ ਸਿੰਘ, ਜਗਰੂਪ ਸਿੰਘ, ਨਰਿੰਦਰਪਾਲ ਸਿੰਘ- ਧਾਲੀਵਾਲ , ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਵੀ ਮੌਜੂਦ ਰਹੇ,

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।