ਪੰਜਾਬ ਸਰਕਾਰ ਟਕਰਾਅ ਦੀ ਨੀਤੀ ਛੱਡਕੇ ਸਫਾਈ ਕਾਮਿਆਂ ਦੀਆਂ ਮੰਗਾਂ ਪੂਰੀਆਂ ਕਰੇ :-ਸਤੀਸ਼ ਰਾਣਾ
ਬਰਨਾਲਾ 23 ਜੁਲਾਈ ,ਬੋਲੇ ਪੰਜਾਬ ਬਿਊਰੋ;
ਸੂਬੇ ਦੇ ਮੁਲਾਜ਼ਮਾਂ ਦੀ ਸੰਘਰਸ਼ਸ਼ੀਲ ਜੱਥੇਬੰਦੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ, ਸੀਨੀਅਰ ਮੀਤ ਪ੍ਰਧਾਨ ਕਰਮਜੀਤ ਬੀਹਲਾ, ਅਤੇ ਵਿੱਤ ਸਕੱਤਰ ਗੁਰਦੀਪ ਸਿੰਘ ਬਾਜਵਾ ਨੇ ਇੱਕ ਸਾਂਝੇ ਪ੍ਰੈਸ ਬਿਆਨ ਰਾਹੀ ਕਿਹਾ ਹੈ ਕਿ ਸੂਬੇ ਅੰਦਰ ਸਫਾਈ ਸੇਵਕਾਂ ਵਲੋਂ ਆਪਣੀਆਂ ਮੰਗਾਂ ਦੀ ਪ੍ਰਾਪਤੀ ਅਤੇ ਸਰਕਾਰ ਦੀ ਵਾਅਦਾ-ਖਿਲਾਫੀ ਵਿਰੁੱਧ ਅਣਮਿੱਥੇ ਸਮੇਂ ਦੀ ਹੜਤਾਲ ਕੀਤੀ ਹੋਈ ਹੈ ਇਸ ਸਬੰਧੀ ਜਾਣਕਾਰੀ ਦਿੰਦਿਆਂ ਜੱਥੇਬੰਦੀ ਦੇ ਸੂਬਾ ਪ੍ਰੈਸ ਸਕੱਤਰ ਇੰਦਰਜੀਤ ਵਿਰਦੀ ਨੇ ਕਿਹਾ ਕਿ ਮੌਜੂਦਾ ਆਮ ਆਦਮੀ ਦੀ ਸਰਕਾਰ ਇਹਨਾਂ ਸਫਾਈ ਸੇਵਕਾਂ ਦੀਆਂ ਮੰਗਾਂ ਨੂੰ ਗੱਲਬਾਤ ਰਾਹੀਂ ਹੱਲ ਕਰਨ ਦੀ ਥਾਂ ਬਰਨਾਲਾ ਵਿਖੇ ਸਫਾਈ ਮੁਲਾਜ਼ਮਾਂ ਤੇ ਭਾਰੀ ਪੁਲਿਸ ਤਸ਼ਦਦ ਕੀਤਾ ਜਾ ਰਿਹਾ ਹੈ ਜਿਸ ਵਿੱਚ ਔਰਤਾਂ ਮੁਲਾਜ਼ਮਾਂ ਨੂੰ ਵੀ ਨਹੀਂ ਬਖਸ਼ਿਆ ਗਿਆ। ਇੱਕ ਪਾਸੇ ਪੰਜਾਬ ਦੇ ਮੁੱਖ ਮੰਤਰੀ ਦਿੱਲੀ ਵਿਖੇ ਜੰਤਰ ਮੰਤਰ ਵਿਖੇ ਹੋ ਰਹੇ ਨੌਜਵਾਨਾਂ ਤੇ ਲਾਠੀ ਚਾਰਜ ਦੀ ਨਿੰਦਿਆ ਕੀਤੀ ਜਾ ਰਹੀ ਹੈ, ਉੱਥੇ ਪੰਜਾਬ ਦੇ ਵਿੱਚ ਸਫਾਈ ਕਰਮਚਾਰੀਆਂ ਤੇ ਭਾਰੀ ਲਾਠੀ ਚਾਰਜ ਕਰਵਾਇਆ ਜਾ ਰਿਹਾ ਹੈ ਜਿਸ ਦੀ ਪ.ਸ.ਸ.ਫ. ਵੱਲੋਂ ਪੰਜਾਬ ਸਰਕਾਰ ਅਤੇ ਬਰਨਾਲਾ ਪ੍ਰਸ਼ਾਸਨ ਦੀ ਸਖਤ ਸ਼ਬਦਾਂ ਵਿੱਚ ਨਿੰਦਿਆ ਕੀਤੀ ਜਾਂਦੀ ਹੈ। ਜੱਥੇਬੰਦੀ ਦੇ ਆਗੂਆਂ ਮੱਖਣ ਸਿੰਘ ਵਾਹਿਦਪੁਰੀ, ਸੁਖਵਿੰਦਰ ਸਿੰਘ ਚਾਹਲ, ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਵੀ ਸਫਾਈ ਸੇਵਕਾਂ ਵਲੋਂ ਲਗ-ਭਗ ਮਹੀਨਾ ਭਰ ਹੜਤਾਲ ਕਰਕੇ ਪੂਰਣ ਤੌਰ ਤੇ ਕੰਮ ਬੰਦ ਰੱਖਿਆ ਸੀ ਅਤੇ ਸੰਘਰਸ਼ ਦੇ ਦਬਾਅ ਸਦਕਾ ਸਰਕਾਰ ਵਲੌਂ ਕੀਤੀ ਮੀਟਿੰਗ ਵਿੱਚ ਕੋਈ ਵੀ ਮੰਗ ਪ੍ਰਵਾਨ ਨਹੀਂ ਕੀਤੀ ਗਈ ਜਿਸ ਕਾਰਣ ਮੁੜ ਹੜਤਾਲ ਦਾ ਸੱਦਾ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਭਗਵੰਤ ਮਾਨ ਵਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਆਪਣੇ ਭਾਸ਼ਣਾਂ ਦੌਰਾਨ ਪੰਜਾਬ ਵਾਸੀਆਂ ਨੂੰ ਪਿਛਲੀ ਸਰਕਾਰ ਕੋਲੋਂ ਸਵਾਲ ਕਰਨ ਦੀ ਗੱਲ ਆਖੀ ਜਾ ਰਹੀ ਸੀ ਪ੍ਰੰਤੂ ਹੁਣ ਜਦੋਂ ਖੁਦ ਸੱਤਾ ਵਿੱਚ ਹਨ ਤਾਂ ਸਰਕਾਰ ਕੋਲੋਂ ਆਪਣੀਆਂ ਮੰਗਾਂ ਸਬੰਧੀ ਸਵਾਲ ਕਰਨ ਵਾਲਿਆਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਝੂਠੇ ਕੇਸਾਂ ਵਿੱਚ ਫਸਾ ਕੇ ਜੇਲਾਂ ਅੰਦਰ ਸੁੱਟਿਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਜੇਕਰ ਹੜਤਾਲੀ ਸਫਾਈ ਸੇਵਕਾਂ ਦਾ ਕੋਈ ਵੀ ਨੁਕਸਾਨ ਹੁੰਦਾ ਹੈ ਤਾਂ ਜੱਥੇਬੰਦੀ ਵਲੋਂ ਇਸਨੂੰ ਆਪਣਾ ਸੰਘਰਸ਼ ਮੰਨਦਿਆਂ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ।ਆਗੂਆਂ ਨੇ ਕਿਹਾ ਕਿ ਪੰਜਾਬ ਮੁਲਾਜ਼ਮ ਤੇ ਪੈਨਸ਼ਨਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਵਲੋਂ ਮਿਤੀ 7 ਅਗਸਤ ਨੂੰ ਚੰਡੀਗੜ੍ਹ ਵਿਖੇ ਕੀਤੀ ਜਾਣ ਵਾਲੀ ਵਿਸ਼ਾਲ ਸੂਬਾਈ ਰੈਲੀ ਵਿੱਚ ਸੂਬੇ ਭਰ ਵਿੱਚੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ।ਇਸ ਮੌਕੇ ਉਪਰੋਕਤਾ ਆਗੂਆਂ ਤੋਂ ਇਲਾਵਾ ਗੁਰਬਿੰਦਰ ਸਿੰਘ, ਅਨਿਲ ਕੁਮਾਰ, ਕਿਸ਼ੋਰ ਚੰਦ ਗਾਜ, ਸਿਮਰਨਜੀਤ ਸਿੰਘ ਬਰਾੜ,ਗੁਰਦੇਵ ਸਿੰਘ ਸਿੱਧੂ, ਕਰਮ ਸਿੰਘ, ਬੋਬਿੰਦਰ ਸਿੰਘ, ਪੁਸ਼ਪਿੰਦਰ ਸਿੰਘ, ਜਸਵੀਰ ਸੀਰਾ,ਦਰਸ਼ਨ ਚੀਮਾ, ਜਤਿੰਦਰ ਕੁਮਾਰ, ਨਿਰਮਲੋਕ ਸਿੰਘ ਹੀਰਾ, ਬਲਵਿੰਦਰ ਸਿੰਘ ਭੁੱਟੋ, ਰਜਿੰਦਰ ਸਿੰਘ ਰਿਆੜ, ਜਸਵੀਰ ਸਿੰਘ ਸ਼ੀਰਾ, ਚਮਕੌਰ ਸਿੰਘ ਨਾਭਾ, ਕੁਲਦੀਪ ਵਾਲੀਆ, ਜਸਵਿੰਦਰ ਸੋਜਾ, ਰਜੇਸ਼ ਕੁਮਾਰ ਅਮਲੋਹ, ਲਖਵਿੰਦਰ ਸਿੰਘ ਖਾਨਪੁਰ, ਰਵੀ ਦੱਤ ਸ਼ਰਮਾ, ਸੁਖਦੇਵ ਚੰਗਾਲੀਵਾਲਾ, ਫੁੰਮਣ ਸਿੰਘ ਕਾਠਗੜ੍ਹ ਆਦਿ ਆਗੂਆਂ ਵਲੋਂ ਸਮੂਹ ਮੁਲਾਜ਼ਮ ਵਰਗ ਨੂੰ ਸਫਾਈ ਸੇਵਕਾਂ ਦੀ ਹੜਤਾਲ ਦਾ ਸਮਰਥਨ ਕਰਨ ਅਤੇ ਉਹਨਾਂ ਵੱਲੋਂ ਕੀਤੇ ਜਾਣ ਵਾਲੇ ਐਕਸ਼ਨਾਂ ਵਿੱਚ ਭਰਵੀ ਹਾਜਰੀ ਦੀ ਅਪੀਲ ਕੀਤੀ ਗਈ।












