ਸਰਕਾਰ ਆਪਣੇ ਕੀਤੇ ਵਾਅਦੇ ਪੂਰੇ ਕਰੇ, ਨਹੀਂ ਤਾਂ ਸੰਘਰਸ਼ ਹੋਵੇਗਾ ਹੋਰ ਤੇਜ਼ – ਸੂਬਾ ਪ੍ਰਧਾਨ ਨਵਜੋਤ ਸਿੰਘ

ਪੰਜਾਬ

26 ਜੁਲਾਈ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਵਿਸ਼ਾਲ ਰੋਸ ਧਰਨਾ, ਸਮੂਹ ਕਰਮਚਾਰੀਆਂ ਨੂੰ ਸ਼ਮੂਲੀਅਤ ਦੀ ਅਪੀਲ

ਖਮਾਣੋਂ, 24 ਜੁਲਾਈ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋ);
ਜਲ ਸਪਲਾਈ ਅਤੇ ਸੈਨੀਟੇਸ਼ਨ ਸੋਸ਼ਲ ਇੰਪਲਾਈਜ਼ ਯੂਨੀਅਨ (ਰਜਿ. ਨੰ. 5912), ਪੰਜਾਬ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸ਼੍ਰੀ ਫਤਿਹਗੜ੍ਹ ਸਾਹਿਬ ਤੇ ਸੂਬਾ ਜਰਨਲ ਸਕੱਤਰ ਅਮਨਦੀਪ ਕੰਬੋਜ ਫਾਜ਼ਿਲਕਾ ਨੇ ਪ੍ਰੈੱਸ ਨੂੰ ਜਾਰੀ ਬਿਆਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਾਰ-ਵਾਰ ਭਰੋਸੇ ਦਿੱਤੇ ਜਾਣ ਦੇ ਬਾਵਜੂਦ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਸੋਸ਼ਲ ਸਟਾਫ਼ BRC, IEC ਅਤੇ CDS ਕਰਮਚਾਰੀਆਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਅੱਜ ਤੱਕ ਅਮਲੀ ਰੂਪ ਨਹੀਂ ਦਿੱਤਾ ਗਿਆ। ਇਸ ਕਾਰਨ ਸਮੁੱਚੇ ਕਰਮਚਾਰੀਆਂ ਵਿੱਚ ਭਾਰੀ ਰੋਸ ਅਤੇ ਨਿਰਾਸ਼ਾ ਦਾ ਮਾਹੌਲ ਹੈ।ਉਨ੍ਹਾਂ ਦੱਸਿਆ ਕਿ ਜਥੇਬੰਦੀ ਵੱਲੋਂ 7 ਜੂਨ 2026 ਨੂੰ ਮਾਨਯੋਗ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼, ਸੰਗਰੂਰ ਵਿਖੇ ਰੋਸ ਧਰਨੇ ਦਾ ਐਲਾਨ ਕੀਤਾ ਗਿਆ ਸੀ। ਇਸ ਐਲਾਨ ਤੋਂ ਬਾਅਦ ਪੰਜਾਬ ਸਰਕਾਰ ਨੇ 23 ਜੂਨ 2026 ਨੂੰ ਸਬ ਕਮੇਟੀ ਦੇ ਚੇਅਰਮੈਨ ਮਾਨਯੋਗ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਜਥੇਬੰਦੀ ਅਤੇ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ, ਜਿਸ ਵਿੱਚ ਜਥੇਬੰਦੀ ਦੀਆਂ ਤਿੰਨ ਮੁੱਖ ਮੰਗਾਂ ‘ਤੇ ਸਹਿਮਤੀ ਬਣੀ।ਮੀਟਿੰਗ ਦੌਰਾਨ ਇਹ ਭਰੋਸਾ ਦਿੱਤਾ ਗਿਆ ਸੀ ਕਿ ਸੋਸ਼ਲ ਸਟਾਫ਼ BRC, IEC ਅਤੇ CDS ਕਰਮਚਾਰੀਆਂ ਦੇ ਰੈਗੂਲਰਾਈਜ਼ੇਸ਼ਨ ਦਾ ਕੇਸ 20 ਦਿਨਾਂ ਦੇ ਅੰਦਰ ਸਬ ਕਮੇਟੀ ਕੋਲ ਭੇਜਿਆ ਜਾਵੇਗਾ, ਰੋਕੇ ਗਏ ਸਾਲਾਨਾ ਇੰਕਰੀਮੈਂਟ ਤੁਰੰਤ ਬਹਾਲ ਕਰਵਾਏ ਜਾਣਗੇ ਅਤੇ ਅਪ੍ਰੈਲ 2023 ਤੋਂ ਬਕਾਇਆ ਟ੍ਰੈਵਲਿੰਗ ਅਲਾਊਂਸ ਦਾ ਕੇਸ ਪੰਜਾਬ ਸਰਕਾਰ ਨੂੰ ਭੇਜਿਆ ਜਾਵੇਗਾ।
ਜਥੇਬੰਦੀ ਆਗੂਆਂ ਨੇ ਕਿਹਾ ਕਿ ਅਫ਼ਸੋਸ ਦੀ ਗੱਲ ਹੈ ਕਿ ਮੀਟਿੰਗ ਵਿੱਚ ਹੋਈ ਸਹਿਮਤੀ ਨੂੰ ਲੰਮਾ ਸਮਾਂ ਬੀਤ ਜਾਣ ਦੇ ਬਾਵਜੂਦ ਕਿਸੇ ਵੀ ਮੰਗ ‘ਤੇ ਕੋਈ ਠੋਸ ਕਾਰਵਾਈ ਨਹੀਂ ਹੋਈ। ਸਰਕਾਰ ਵੱਲੋਂ ਕੀਤੇ ਵਾਅਦੇ ਸਿਰਫ਼ ਕਾਗਜ਼ਾਂ ਤੱਕ ਹੀ ਸੀਮਤ ਰਹਿ ਗਏ ਹਨ, ਜਦਕਿ ਕਰਮਚਾਰੀ ਅੱਜ ਵੀ ਆਪਣੇ ਹੱਕਾਂ ਦੀ ਉਡੀਕ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਜਥੇਬੰਦੀ ਨੇ ਹਮੇਸ਼ਾ ਸੰਵਾਦ, ਸਹਿਯੋਗ ਅਤੇ ਲੋਕਤੰਤਰੀ ਢੰਗ ਨਾਲ ਆਪਣੀਆਂ ਮੰਗਾਂ ਰੱਖੀਆਂ ਹਨ। ਪਰ ਜੇਕਰ ਸਰਕਾਰ ਆਪਣੇ ਹੀ ਦਿੱਤੇ ਭਰੋਸਿਆਂ ਨੂੰ ਲਾਗੂ ਨਹੀਂ ਕਰਦੀ ਤਾਂ ਕਰਮਚਾਰੀਆਂ ਕੋਲ ਸੰਘਰਸ਼ ਦਾ ਰਾਹ ਅਪਣਾਉਣ ਤੋਂ ਇਲਾਵਾ ਹੋਰ ਕੋਈ ਵਿਕਲਪ ਨਹੀਂ ਬਚਦਾ।
ਇਸੇ ਲਈ ਜਥੇਬੰਦੀ ਵੱਲੋਂ 26 ਜੁਲਾਈ 2026 (ਦਿਨ ਐਤਵਾਰ) ਸਵੇਰੇ 10:00 ਵਜੇ ਵੇਰਕਾ ਮਿਲਕ ਪਲਾਂਟ, ਸੰਗਰੂਰ (ਨੇੜੇ ਯਾਦਵਿੰਦਰਾ ਰਿਜੋਰਟ, ਸੰਗਰੂਰ–ਭਵਾਨੀਗੜ੍ਹ ਰੋਡ) ਵਿਖੇ, ਜੋ ਕਿ ਮਾਨਯੋਗ ਮੁੱਖ ਮੰਤਰੀ ਜੀ ਦੀ ਰਿਹਾਇਸ਼ ਤੋਂ ਲਗਭਗ 1500 ਮੀਟਰ ਦੀ ਦੂਰੀ ‘ਤੇ ਸਥਿਤ ਹੈ, ਵਿਸ਼ਾਲ ਰੋਸ ਧਰਨਾ ਕੀਤਾ ਜਾਵੇਗਾ।ਸੂਬਾ ਪ੍ਰਧਾਨ ਨੇ ਸਮੂਹ BRC, IEC, CDS ਅਤੇ ਸੋਸ਼ਲ ਸਟਾਫ਼ ਕਰਮਚਾਰੀਆਂ, ਉਨ੍ਹਾਂ ਦੇ ਪਰਿਵਾਰਾਂ ਅਤੇ ਮੁਲਾਜ਼ਮ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਧਰਨੇ ਵਿੱਚ ਸ਼ਮੂਲੀਅਤ ਕਰਕੇ ਏਕਤਾ ਦਾ ਪ੍ਰਗਟਾਵਾ ਕਰਨ ਅਤੇ ਸਰਕਾਰ ਨੂੰ ਇਹ ਸੰਦੇਸ਼ ਦੇਣ ਕਿ ਮੁਲਾਜ਼ਮ ਆਪਣੇ ਹੱਕਾਂ ਲਈ ਇੱਕਜੁੱਟ ਹਨ ਅਤੇ ਆਪਣੀਆਂ ਜਾਇਜ਼ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰੱਖਣਗੇ।
ਇਸ ਮੌਕੇ ਸੂਬਾ ਪ੍ਰੈੱਸ ਸਕੱਤਰ ਗੁਰਪ੍ਰੀਤ ਸਿੰਘ ਮਾਨਸਾ ਸੂਬਾ ਬੇਤ ਸਕੱਤਰ ਇੰਦਰਜੀਤ ਸਿੰਘ ਮੋਹਾਲੀ ਸੂਬਾ ਕਾਰਜਕਾਰੀ ਮੈਂਬਰ ਸੰਦੀਪ ਕੁਮਾਰ ਲੁਧਿਆਣਾ, ਜਿਲ੍ਹਾਂ ਪ੍ਰਧਾਨ ਲੁਧਿਆਣਾ ਸ਼ੇਰ ਸਿੰਘ ਅਭੀਦੀਪ ਸਿੰਘ,ਹਰਜਿੰਦਰ ਸਿੰਘ ਅਤੇ ਸਮੂਹ ਸਾਥੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।