ਆਮ ਆਦਮੀ ਪਾਰਟੀ ਦੇ ਆਗੂ ਜਸਬੀਰ ਸਿੰਘ ਖਹਿਰਾ ਭਾਜਪਾ ਵਿੱਚ ਸ਼ਾਮਲ, ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਕੀਤਾ ਨਿੱਘਾ ਸਵਾਗਤ

ਪੰਜਾਬ

ਮੋਹਾਲੀ 25 ਜੁਲਾਈ ,ਬੋਲੇ ਪੰਜਾਬ ਬਿਊਰੋ;
ਭਾਰਤੀ ਜਨਤਾ ਪਾਰਟੀ ਨੂੰ ਉਸ ਵੇਲੇ ਹੋਰ ਮਜ਼ਬੂਤੀ ਮਿਲੀ ਜਦੋਂ ਅੱਜ ਆਮ ਆਦਮੀ ਪਾਰਟੀ ਮੋਹਾਲੀ ਦੇ ਟਰੇਡ ਵਿੰਗ ਦੇ ਜਨਰਲ ਸਕੱਤਰ ਸ਼੍ਰੀ ਜਸਬੀਰ ਸਿੰਘ ਖਹਿਰਾ ਤੇ ਕਰਨਵੀਰ ਸਿੰਘ ਖਹਿਰਾ ਆਪਣੇ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਲ ਹੋ ਗਏ। ਭਾਜਪਾ ਦੇ ਸੂਬਾ ਪ੍ਰੈਸ ਸਕੱਤਰ ਸ਼੍ਰੀ ਹਰਦੇਵ ਸਿੰਘ ਉੱਭਾ ਦੀ ਪ੍ਰੇਰਣਾ ਅਤੇ ਯਤਨਾਂ ਸਦਕਾ ਜਸਬੀਰ ਸਿੰਘ ਖਹਿਰਾ ਨੇ ਭਾਜਪਾ ਦਾ ਦਾਮਨ ਫੜਿਆ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸ਼੍ਰੀ ਸੰਜੀਵ ਵਸ਼ਿਸ਼ਟ ਜੀ ਨੇ ਉਨ੍ਹਾਂ ਨੂੰ ਪਾਰਟੀ ਦਾ ਪਟਕਾ ਪਾ ਕੇ ਭਾਜਪਾ ਪਰਿਵਾਰ ਵਿੱਚ ਸ਼ਾਮਲ ਕੀਤਾ ਅਤੇ ਨਿੱਘਾ ਸਵਾਗਤ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੀ ਸੰਜੀਵ ਵਸ਼ਿਸ਼ਟ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ, ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਦੂਰਦਰਸ਼ੀ ਅਗਵਾਈ ਅਤੇ ਪਾਰਟੀ ਦੀ ਵਧਦੀ ਲੋਕਪ੍ਰਿਯਤਾ ਕਾਰਨ ਹਰ ਰੋਜ਼ ਵੱਡੀ ਗਿਣਤੀ ਵਿੱਚ ਲੋਕ ਭਾਜਪਾ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦਾ ਕਾਫ਼ਲਾ ਦਿਨੋਂ-ਦਿਨ ਵਧ ਰਿਹਾ ਹੈ ਅਤੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਸਰਕਾਰ ਬਣਨਾ ਤੈਅ ਹੈ।
ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਏ ਜਸਬੀਰ ਸਿੰਘ ਖਹਿਰਾ ਨੂੰ ਪਾਰਟੀ ਵਿੱਚ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੀ ਯੋਗਤਾ, ਤਜਰਬੇ ਅਤੇ ਲੋਕ ਸੇਵਾ ਦੀ ਭਾਵਨਾ ਦਾ ਪੂਰਾ ਸਨਮਾਨ ਕਰਦਿਆਂ ਸੰਗਠਨ ਵਿੱਚ ਉਚਿਤ ਜ਼ਿੰਮੇਵਾਰੀਆਂ ਸੌਂਪੀਆਂ ਜਾਣਗੀਆਂ।
ਇਸ ਮੌਕੇ ਜਸਬੀਰ ਸਿੰਘ ਖਹਿਰਾ ਨੇ ਕਿਹਾ ਕਿ ਉਹ ਭਾਜਪਾ ਦੀਆਂ ਰਾਸ਼ਟਰਵਾਦੀ ਨੀਤੀਆਂ ਅਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਪੂਰੀ ਨਿਸ਼ਠਾ ਅਤੇ ਸਮਰਪਣ ਨਾਲ ਭਾਜਪਾ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਪੰਜਾਬ ਵਿੱਚ 2027 ਵਿੱਚ ਭਾਜਪਾ ਦੀ ਸਰਕਾਰ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।ਇਸ ਮੌਕੇ ਸਰਕਲ ਪ੍ਰਧਾਨ ਜਸਮਿੰਦਰ ਪਾਲ ਸਿੰਘ,ਜਨਰਲ ਸਕੱਤਰ ਗੁਲਸ਼ਨ ਸੂਦ,ਓਬੀਸੀ ਮੋਰਚਾ ਦੇ ਸਰਕਲ ਪ੍ਰਧਾਨ ਰਿਤੇਸ਼ ਸੈਣੀ,
ਸ਼ਾਮ ਲਾਲ, ਸੀਉਲੀ ਚੌਧਰੀ,ਪ੍ਰੋ ਅਸ਼ੀਮ ਕੁਮਾਰ ਚੌਧਰੀ,ਵਿਸ਼ਾਲ ਸ਼ਰਮਾ,ਗੋਪਾਲ ਕ੍ਰਿਸ਼ਨ ਸ਼ਰਮਾ
ਧਰਮਪਾਲ ਸਿੰਘ ਆਦਿ ਮੌਜੂਦ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।